Sat, Apr 20, 2024
Whatsapp

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 487 ਮੌਤਾਂ

Written by  Shanker Badra -- July 09th 2020 11:46 AM
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 487 ਮੌਤਾਂ

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 487 ਮੌਤਾਂ

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 487 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 7 ਲੱਖ 67 ਹਜ਼ਾਰ ਦਾ ਅੰਕੜਾ ਵੀ ਪਾਰ ਕਰ ਚੁੱਕੀ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 21 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਉੱਥੇ ਹੀ ਹੁਣ ਤੱਕ 4 ਲੱਖ 76 ਹਜ਼ਾਰ ਤੋਂ ਵੱਧ ਮਰੀਜ਼ ਠੀਕ ਵੀ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 24,879 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 487 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 767,296 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 21,129 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 476,378 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਵੀ ਹੋ ਚੁੱਕੇ ਹਨ, ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 269,789 ਹੋ ਗਈ ਹੈ। [caption id="attachment_416668" align="aligncenter" width="300"]Coronavirus : With nearly 25,000 fresh cases, tally rises to 767,296 ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 487 ਮੌਤਾਂ[/caption] ਮਹਾਰਾਸ਼ਟਰ 'ਚ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ 'ਚ ਹੁਣ ਤੱਕ 2 ਲੱਖ 23 ਹਜ਼ਾਰ 724 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 91 ਹਜ਼ਾਰ 084 ਐਕਟਿਵ ਕੇਸ ਹਨ। ਇਕ ਲੱਖ 23 ਹਜ਼ਾਰ 192 ਮਰੀਜ਼ ਠੀਕ ਹੋ ਗਏ ਹਨ ਤੇ 9448 ਲੋਕਾਂ ਦੀ ਮੌਤ ਹੋ ਗਈ ਹੈ। [caption id="attachment_416669" align="aligncenter" width="300"]Coronavirus : With nearly 25,000 fresh cases, tally rises to 767,296 ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 487 ਮੌਤਾਂ[/caption] ਇਸ ਦੇ ਇਲਾਵਾ ਦਿੱਲ਼ੀ 'ਚ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 104864 ਹੋ ਗਈ ਹੈ ਅਤੇ 3213 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ 'ਚ 23 ਹਜ਼ਾਰ 452 ਐਕਟਿਵ ਕੇਸ ਹਨ। ਇਸ ਦੌਰਾਨ 78 ਹਜ਼ਾਰ 199 ਮਰੀਜ਼ ਠੀਕ ਹੋ ਗਏ ਹਨ। ਦੱਸ ਦੇਈਏ ਕਿ ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਭਾਰਤ ਦਾ ਤੀਜਾ ਸਥਾਨ ਹੈ। ਅਮਰੀਕਾ, ਬ੍ਰਾਜ਼ੀਲ ਤੋਂ ਬਾਅਦ ਕੋਰੋਨਾ ਦੀ ਸਭ ਤੋਂ ਵੱਧ ਮਾਰ ਭਾਰਤ 'ਚ ਹੈ। -PTCNews


Top News view more...

Latest News view more...