ਪੰਜਾਬ ‘ਚ ਕੋਰੋਨਾ ਨਾਲ ਇੱਕ ਹੋਰ ਔਰਤ ਦੀ ਹੋਈ ਮੌਤ, ਪੰਜਾਬ ‘ਚ ਮੌਤਾਂ ਦੀ ਗਿਣਤੀ ਹੋਈ 7

#CoronavirusPunjab: Corona positive woman dies in Pathankot , death toll rises to 7 in Punjab
ਪੰਜਾਬ 'ਚ ਕੋਰੋਨਾ ਨਾਲ ਇੱਕ ਹੋਰ ਔਰਤ ਦੀ ਹੋਈ ਮੌਤ, ਪੰਜਾਬ 'ਚ ਮੌਤਾਂ ਦੀ ਗਿਣਤੀ ਹੋਈ 7    

ਪੰਜਾਬ ‘ਚ ਕੋਰੋਨਾ ਨਾਲ ਇੱਕ ਹੋਰ ਔਰਤ ਦੀ ਹੋਈ ਮੌਤ, ਪੰਜਾਬ ‘ਚ ਮੌਤਾਂ ਦੀ ਗਿਣਤੀ ਹੋਈ 7:ਪਠਾਨਕੋਟ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਵਿਚ ਹੁਣ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 68 ਹੋ ਗਈ ਹੈ ਅਤੇ 7 ਮੌਤਾਂ ਹੋ ਚੁੱਕੀਆਂ ਹਨ।

ਪਠਾਨਕੋਟ ਦੇ ਕਸਬਾ ਸੁਜਾਨਪੁਰ ‘ਚ ਪੈਂਦੇ ਮੁਹੱਲਾ ਸ਼ੇਖਾਂ ਵਿਖੇ ਕੋਰੋਨਾ ਵਾਇਰਸ ਨਾਲ ਪੀੜਤ 75 ਸਾਲਾ ਮਹਿਲਾ ਦੀ ਅੱਜ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਹੈ। ਮਹਿਲਾ ਕੋਰੋਨਾ ਪਾਜ਼ੀਟਿਵ ਤੋਂ ਇਲਾਵਾ ਸ਼ੂਗਲ, ਬਲੱਡ ਪ੍ਰੈਸ਼ਰ ਅਤੇ ਸ਼ਾਤੀ ‘ਚ ਇਨਫੈਕਸ਼ਨ ਹੋਣ ਦੇ ਕਰਕੇ ਪਿਛਲੇ 12 ਘੰਟਿਆਂ ਤੋਂ ਵੈਂਟੀਲੇਟਰ ‘ਤੇ ਸੀ।

ਮਿਲੀ ਜਾਣਕਾਰੀ ਅਨੁਸਾਰ ਉਕਤ ਮਹਿਲਾ ਸਿਵਲ ਹਸਪਤਾਲ ਪਠਾਨਕੋਟ ‘ਚ ਜ਼ੇਰੇ ਇਲਾਜ਼ ਸੀ ਅਤੇ ਹਾਲਤ ਠੀਕ ਨਾ ਹੋਣ ਕਰਕੇ ਉਸਨੂੰ 2 ਅਪ੍ਰੈਲ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੀ ਆਈਸੋਲੇਸ਼ਨ ਵਾਰਡ ‘ਚ ਦਾਖਿਲ ਕਰਵਾਇਆ ਗਿਆ ਸੀ ,ਜਿਸ ਦੀ ਅੱਜ ਦੇਰ ਸ਼ਾਮ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਹੈ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 68 ਕੇਸ ਪਾਜ਼ੀਟਿਵ ਪਾਏ ਹਨ। ਇਨ੍ਹਾਂ ‘ਚ ਨਵਾਂਸ਼ਹਿਰ -19 , ਮੋਹਾਲੀ -15 , ਹੁਸ਼ਿਆਰਪੁਰ -7, ਜਲੰਧਰ -6 , ਅੰਮ੍ਰਿਤਸਰ -8 , ਲੁਧਿਆਣਾ -5 , ਮਾਨਸਾ -3 , ਰੋਪੜ -1 ,  ਫਰੀਦਕੋਟ-1, ਪਠਾਨਕੋਟ- 1 ,ਬਰਨਾਲਾ -1 ਅਤੇ ਪਟਿਆਲਾ -1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਹੁਸ਼ਿਆਰਪੁਰ ਦਾ ਇੱਕ ਮਰੀਜ਼ ਠੀਕ ਹੋ ਗਿਆ ਹੈ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 7 ਮੌਤਾਂ ਹੋ ਚੁੱਕੀਆਂ ਹਨ।
-PTCNews