Sat, Apr 20, 2024
Whatsapp

#CoronavirusPunjab: ਪੰਜਾਬ ਦੇ 17 ਜ਼ਿਲ੍ਹਿਆਂ 'ਚ ਪੁੱਜਾ ਕੋਰੋਨਾ ਵਾਇਰਸ, 5 ਜ਼ਿਲ੍ਹਿਆਂ ਵਿੱਚ ਅਜੇ ਤੱਕ ਨਹੀਂ ਮਿਲਿਆ ਕੋਈ ਮਰੀਜ਼

Written by  Shanker Badra -- April 10th 2020 02:52 PM
#CoronavirusPunjab: ਪੰਜਾਬ ਦੇ 17 ਜ਼ਿਲ੍ਹਿਆਂ 'ਚ ਪੁੱਜਾ ਕੋਰੋਨਾ ਵਾਇਰਸ, 5 ਜ਼ਿਲ੍ਹਿਆਂ ਵਿੱਚ ਅਜੇ ਤੱਕ ਨਹੀਂ ਮਿਲਿਆ ਕੋਈ ਮਰੀਜ਼

#CoronavirusPunjab: ਪੰਜਾਬ ਦੇ 17 ਜ਼ਿਲ੍ਹਿਆਂ 'ਚ ਪੁੱਜਾ ਕੋਰੋਨਾ ਵਾਇਰਸ, 5 ਜ਼ਿਲ੍ਹਿਆਂ ਵਿੱਚ ਅਜੇ ਤੱਕ ਨਹੀਂ ਮਿਲਿਆ ਕੋਈ ਮਰੀਜ਼

#CoronavirusPunjab: ਪੰਜਾਬ ਦੇ 17 ਜ਼ਿਲ੍ਹਿਆਂ 'ਚ ਪੁੱਜਾ ਕੋਰੋਨਾ ਵਾਇਰਸ, 5 ਜ਼ਿਲ੍ਹਿਆਂ ਵਿੱਚ ਅਜੇ ਤੱਕ ਨਹੀਂ ਮਿਲਿਆ ਕੋਈ ਮਰੀਜ਼:ਚੰਡੀਗੜ੍ਹ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਮੋਹਾਲੀ ਜ਼ਿਲ੍ਹਾ ਪੰਜਾਬ 'ਚ ਸਭ ਤੋਂ ਵੱਧ ਮਰੀਜ਼ਾਂ ਵਾਲਾ ਜ਼ਿਲ੍ਹਾ ਬਣ ਗਿਆ ਹੈ ,ਜਿੱਥੇ ਜ਼ਿਲ੍ਹੇ 'ਚ ਕੋਰੋਨਾ ਦੇ ਹੁਣ ਤੱਕ 38 ਕੇਸ ਸਾਹਮਣੇ ਆਏ ਹਨ। ਜਿਸ ਨਾਲ ਜਿਲ੍ਹੇ 'ਚ ਕੋਰੋਨਾ ਵਾਇਰਸ ਦਾ ਖ਼ਤਰਾ ਹੋਰ ਵਧ ਗਿਆ ਹੈ। ਪੰਜਾਬ ਦੇ ਜ਼ਿਲ੍ਹਾ ਮੁਹਾਲੀ , ਨਵਾਂਸ਼ਹਿਰ, ਜਲੰਧਰ , ਅੰਮ੍ਰਿਤਸਰ, ਲੁਧਿਆਣਾ, ਮਾਨਸਾ , ਹੁਸ਼ਿਆਰਪੁਰ , ਪਠਾਨਕੋਟ , ਮੋਗਾ , ਰੂਪਨਗਰ , ਬਰਨਾਲਾ , ਫਤਹਿਗੜ੍ਹ ਸਾਹਿਬ , ਫਰੀਦਕੋਟ , ਪਟਿਆਲਾ , ਕਪੂਰਥਲਾ ,  ਸ੍ਰੀ ਮੁਕਤਸਰ ਸਾਹਿਬ , ਸੰਗਰੂਰ ਸਮੇਤ ਹੁਣ ਤੱਕ 17 ਜ਼ਿਲਿਆਂ 'ਚ ਕੋਰੋਨਾ ਵਾਇਰਸ ਦਸਤਕ ਦੇ ਚੁੱਕਾ ਹੈ। ਜਦਕਿ 5 ਜ਼ਿਲ੍ਹਿਆਂ ਵਿੱਚ ਅਜੇ ਤੱਕ ਕੋਈ ਵੀ ਕੋਰੋਨਾ ਪੀੜਤ ਮਰੀਜ਼ ਨਹੀਂ ਹੈ। ਇਸ ਦੌਰਾਨ ਕੋਰੋਨਾ ਵਾਇਰਸ ਸੂਬੇ ਅੰਦਰ ਭਾਵੇਂ ਤੇਜ਼ੀ ਨਾਲ ਫੈਲ ਰਿਹਾ ਹੈ ਪਰ ਅਜੇ ਤੱਕ 5 ਜ਼ਿਲ੍ਹਿਆਂ ਅੰਦਰ ਕੋਈ ਵੀ ਕੋਰੋਨਾ ਪੀੜਤ ਮਰੀਜ਼ ਨਹੀਂ ਮਿਲਿਆ ਹੈ। ਮਾਲਵਾ ਖੇਤਰ ਦੇ ਬਠਿੰਡਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਕੋਈ ਵੀ ਕੋਰੋਨਾ ਦਾ ਪੀੜਤ ਮਰੀਜ਼ ਨਹੀਂ ਹੈ ਜਦੋਂ ਕਿ ਤਰਨ ਤਾਰਨ ਤੇ ਗੁਰਦਾਸਪੁਰ ਵਿੱਚ ਵੀ ਇਸ ਮਹਾਮਾਰੀ ਤੋਂ ਬਚਾਅ ਹੈ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 132 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ - 38 , ਨਵਾਂਸ਼ਹਿਰ - 19 , ਅੰਮ੍ਰਿਤਸਰ - 11 , ਜਲੰਧਰ - 11 , ਮਾਨਸਾ - 11 , ਲੁਧਿਆਣਾ – 10, ਹੁਸ਼ਿਆਰਪੁਰ - 7 , ਪਠਾਨਕੋਟ - 7 , ਮੋਗਾ - 4 , ਰੋਪੜ - 3 , ਫਤਿਹਗੜ੍ਹ ਸਾਹਿਬ - 2 , ਫਰੀਦਕੋਟ - 2 , ਸੰਗਰੂਰ - 2 ,ਬਰਨਾਲਾ - 2, ਪਟਿਆਲਾ - 1 , ਕਪੂਰਥਲਾ - 1 , ਸ੍ਰੀ ਮੁਕਤਸਰ ਸਾਹਿਬ - 1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 12 ਮੌਤਾਂ ਹੋ ਚੁੱਕੀਆਂ ਹਨ ਅਤੇ 18 ਮਰੀਜ਼ ਠੀਕ ਹੋ ਚੁੱਕੇ ਹਨ। -PTCNews


Top News view more...

Latest News view more...