ਕੋਰੋਨਾ ਵਾਇਰਸ ਦੇ ਵਧਦੇ ਖ਼ਤਰੇ ਨੂੰ ਦੇਖਦਿਆਂ ਪੰਜਾਬ 'ਚ 3 ਮਈ ਤੱਕ ਕਰਫ਼ਿਊ 'ਚ ਕੀਤਾ ਗਿਆ ਵਾਧਾ

By Shanker Badra - April 14, 2020 5:04 pm

ਕੋਰੋਨਾ ਵਾਇਰਸ ਦੇ ਵਧਦੇ ਖ਼ਤਰੇ ਨੂੰ ਦੇਖਦਿਆਂ ਪੰਜਾਬ 'ਚ 3 ਮਈ ਤੱਕ ਕਰਫ਼ਿਊ 'ਚ ਕੀਤਾ ਗਿਆ ਵਾਧਾ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਅੱਜ ਪੂਰੇ ਮੁਲਕ ਵਿਚ ਲਾਕਡਾਊਨ 3 ਮਈ ਤੱਕ ਵਧਾਉਣ ਦੇ ਫੈਸਲਾ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਸੂਬੇ ਵਿਚ ਕਰਫਿਊ ਦੀ ਮਿਆਦ ਵਿਚ ਵਾਧਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਕਰਫਿਊ ਹੁਣ 3 ਮਈ ਤੱਕ ਵਧਾ ਦਿੱਤਾ ਹੈ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਰਫਿਊ 1 ਮਈ ਤੱਕ ਵਧਾਇਆ ਸੀ। ਉਸ ਸਮੇਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਜੇਕਰ ਕੇਂਦਰ ਸਰਕਾਰ ਦੇਸ਼ ਵਿਚ ਲਾਕਡਾਊਨਵਿਚ ਵਾਧੇ ਦਾ ਐਲਾਨ ਕਰਦੀ ਹੈ ਤਾਂ ਪੰਜਾਬ ਵਿਚ ਵੀ ਕਰਫਿਊ ਦੀ ਮਿਆਦ ਉਸੇ ਹਿਸਾਬ ਨਾਲ ਵਧਾਈ ਜਾਵੇਗੀ।

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਵਧਦੇ ਖਤਰੇ ਨੂੰ ਵੇਖਦੇ ਹੋਏ ਪੂਰੇ ਸੂਬੇ ਵਿਚ ਪਹਿਲਾਂ 14 ਅਪ੍ਰੈਲ ਤੱਕ ਕਰਫਿਊ ਦਾ ਐਲਾਨ ਕੀਤਾ ਸੀ ਪਰ ਇਸ ਤੋਂ ਬਾਅਦ 1 ਮਈ ਤੱਕ ਵਧਾਉਣ ਦਾ ਐਲਾਨ ਕੀਤਾ ਸੀ। ਹੁਣ ਕੇਂਦਰ ਦੇ ਫੈਸਲੇ ਤੋਂ ਬਾਅਦ ਇਸ ਦੀ ਮਿਆਦ 3 ਮਈ ਤੱਕ ਵਧਾ ਦਿੱਤੀ ਗਈ ਹੈ।
-PTCNews

adv-img
adv-img