ਫਰੀਦਕੋਟ : ਕੋਰੋਨਾ ਸੰਕਟ ਦੌਰਾਨ ਦੇਸ਼ ਦੀ ਪਹਿਲੀ ਅਤਿ ਆਧੁਨਿਕ ਕੋਰੋਨਾ ਟੈਸਟਿੰਗ ਲੈਬ ਦਾ ਉਦਘਾਟਨ

Country’s first state-of-the-art lab to test coronavirus inaugurated at Faridkot
ਫਰੀਦਕੋਟ : ਕੋਰੋਨਾ ਸੰਕਟ ਦੌਰਾਨ ਦੇਸ਼ ਦੀ ਪਹਿਲੀ ਅਤਿ ਆਧੁਨਿਕ ਕੋਰੋਨਾ ਟੈਸਟਿੰਗ ਲੈਬ ਦਾ ਉਦਘਾਟਨ 

ਫਰੀਦਕੋਟ : ਕੋਰੋਨਾ ਸੰਕਟ ਦੌਰਾਨ ਦੇਸ਼ ਦੀ ਪਹਿਲੀ ਅਤਿ ਆਧੁਨਿਕ ਕੋਰੋਨਾ ਟੈਸਟਿੰਗ ਲੈਬ ਦਾ ਉਦਘਾਟਨ:ਫ਼ਰੀਦਕੋਟ : ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਓ.ਪੀ. ਸੋਨੀ ਨੇ ਦੇਸ਼ ਦੀ ਪਹਿਲੀ ਕੋਰੋਨਾ ਟੈਸਟਿੰਗ ਅਤਿ ਆਧੁਨਿਕ ਲੈਬ ਦਾ ਉਦਘਾਟਨ ਕੀਤਾ ਹੈ। ਇਸ ਲੈਬ ਵਿਚ ਰੋਜ਼ਾਨਾ 3 ਹਜ਼ਾਰ ਟੈਸਟ ਹੋਣ ਦੀ ਸਮਰੱਥਾ ਹੈ। ਹੁਣ ਪੰਜਾਬ ਟੈਸਟਿੰਗ ਦੇ ਮਾਮਲੇ ਵਿਚ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ।

ਇਸ ਦੌਰਾਨ ਓ.ਪੀ. ਸੋਨੀ ਨੇ ਕਿਹਾ ਕਿ ਇਨ੍ਹਾਂ ਲੈਬਾਂ ਵਿੱਚ ਕੋਰੋਨਾ ਦਾ ਟੈਸਟ ਅਤਿ-ਆਧੁਨਿਕ ਤਕਨੀਕਾਂ ਨਾਲ ਕੀਤਾ ਜਾਂਦਾ ਹੈ ਅਤੇ ਇਨ੍ਹਾਂ ਲੈਬਾਂ ਵਿਚ ਕੰਮ ਕਰਦੇ ਸਟਾਫ ਨੂੰ ਕੋਰੋਨਾ ਲਾਗ ਲੱਗਣ ਦਾ ਕੋਈ ਖਤਰਾ ਨਹੀਂ ਰਹਿੰਦਾ। ਇਸ ਤਰ੍ਹਾਂ ਦੀਆਂ ਲੈਬ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਵੀ ਸਥਾਪਿਤ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਲੈਬਾਂ ਦੀ ਸਥਾਪਨਾ ਨਾਲ ਸੂਬੇ ਵਿਚ ਰੋਜ਼ਾਨਾ ਕੋਰੋਨਾ ਟੈਸਟਿੰਗ ਦੀ ਸਮਰੱਥਾ 9 ਹਜ਼ਾਰ ਤੱਕ ਪੁੱਜ ਜਾਵੇਗੀ। ਇਕ ਲੈਬ ਵਿਚ 3 ਹਜ਼ਾਰ ਟੈਸਟ ਹੋਣਗੇ ਅਤੇ ਤਿੰਨਾਂ ਲੈਬਾਂ ਦੀ ਸਮਰੱਥਾ ਮਿਲਾ ਕੇ ਹੁਣ 9 ਹਜ਼ਾਰ ਹੋ ਜਾਵੇਗੀ ,ਜਦਕਿ ਪਹਿਲਾਂ ਇਕ ਦਿਨ ਵਿਚ 1500 ਟੈਸਟ ਹੁੰਦੇ ਸਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੋਰੋਨਾ ਟੈਸਟ ਲਈ ਮਰੀਜ਼ਾਂ ਦੇ ਸੈਂਪਲ ਪੂਨੇ ਲੈਬੋਰਟਰੀ ਵਿਚ ਭੇਜਣੇ ਪੈਂਦੇ ਸਨ ਅਤੇ ਉਨ੍ਹਾਂ ਦੀ ਰਿਪੋਰਟ ਆਉਣ ਤੇ 14 ਦਿਨ ਤੋਂ ਵੀ ਵੱਧ ਸਮਾਂ ਲੱਗ ਜਾਂਦਾ ਸੀ। ਇਨ੍ਹਾਂ ਲੈਬਾਂ ਦੀ ਸਥਾਪਨਾ ਨਾਲ ਹੁਣ ਰਿਪੋਰਟ ਉਸੇ ਦਿਨ ਹੀ ਪ੍ਰਾਪਤ ਹੋ ਜਾਵੇਗੀ।
-PTCNews