ਮੁੱਖ ਖਬਰਾਂ

ਕੋਰਟ ਨੇ ਚੰਨੀ ਦੇ ਹਨੀ ਕੋਲੋਂ ਪੁੱਛਗਿੱਛ ਕਰਨ ਲਈ ਈਡੀ ਨੂੰ ਦਿੱਤੀ ਮਨਜੂਰੀ

By Pardeep Singh -- March 03, 2022 5:21 pm

ਜਲੰਧਰ: ਕੋਰਟ ਨੇ ਈਡੀ ਨੂੰ ਭੁਪਿੰਦਰ ਸਿੰਘ ਹਨੀ ਤੋਂ ਹੋਰ ਪੁੱਛਗਿੱਛ ਕਰਨ ਲਈ ਮਨਜੂਰੀ ਦੇ ਦਿੱਤੀ ਹੈ। ਦੱਸ ਦੇਈਏ ਕਿ ED ਵੱਲੋਂ ਕੋਰਟ ਵਿਚ ਇਕ ਅਰਜ਼ੀ ਪਾਈ ਗਈ ਸੀ ਕਿ ED ਅਧਿਕਾਰੀ ਭੁਪਿੰਦਰ ਸਿੰਘ ਹਨੀ ਤੋਂ ਨਿਆਂਇਕ ਹਿਰਾਸਤ ਵਿਚ ਲੈ ਕੇ ਹੋਰ ਪੁੱਛਗਿੱਛ ਕਰਨਾ ਚਾਹੁੰਦੇ ਹਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੋਰਟ ਵੱਲੋਂ ED ਦੀ ਅਰਜੀ ਨੂੰ ਪ੍ਰਵਾਨ ਕਰ ਲਿਆ ਗਿਆ ਹੈ ਅਤੇ ED ਵੱਲੋਂ ਭੁਪਿੰਦਰ ਹਨੀ ਤੋਂ ਜੇਲ੍ਹ ਅੰਦਰ ਹੀ ਸਵਾਲ ਜਵਾਬ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਭੁਪਿੰਦਰ ਹਨੀ ਨੂੰ ED ਨੇ 3 ਫਰਵਰੀ ਦੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ 11 ਫਰਵਰੀ ਨੂੰ ਅਦਾਲਤ ਨੇ ਹਨੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਸੀ।

ਦੱਸ ਦੇਈਏ ਕਿ ਸਵੇਰੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਸਿਹਤ ਖਰਾਬ ਹੋਣ ਦੀ ਖ਼ਬਰ ਮਿਲੀ ਸੀ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਹਨੀ ਨੂੰ ਈਡੀ ਵੱਲੋਂ ਰਿਮਾਂਡ ਤੋਂ ਲੈਣ ਤੋਂ ਬਾਅਦ ਕਪੂਰਥਲਾ ਜੇਲ੍ਹ ਵਿੱਚ ਕੁਝ ਦਿਨ ਪਹਿਲਾ ਭੇਜਿਆ ਗਿਆ ਸੀ ਜਿੱਥੇ ਉਨ੍ਹਾਂ ਦੀ ਸਿਹਤ ਅਚਾਨਕ ਖਰਾਬ ਹੋਣ ਕਰਕੇ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਚੈੱਕਅਪ ਕਰਵਾਉ ਲਈ ਭੇਜਿਆ ਗਿਆ ਸੀ।

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਹਨੀ ਦੀ ਤਬੀਅਤ ਐਤਵਾਰ ਸਵੇਰੇ ਖ਼ਰਾਬ ਹੋ ਗਈ ਸੀ ਜਿਸ ਕਰਕੇ ਹਨੀ ਨੂੰ ਕਪੂਰਥਲਾ ਸਿਵਲ ਹਸਪਤਾਲ ਭੇਜਿਆ ਗਿਆ ਸੀ ਪਰ ਉੱਥੇ ਹਨੀ ਦਾ ਬਲੱਡ ਪ੍ਰੈਸ਼ਰ ਬਹੁਤ ਵਧ ਗਿਆ ਸੀ ਅਚਾਨਕ ਅਤੇ ਦਿਲ ਵਿੱਚ ਦਰਦ ਮਹਿਸੂਸ ਕਰ ਰਿਹਾ ਸੀ ਜਿਸ ਕਰਕੇ ਕਪੂਰਥਲਾ ਦੇ ਸਿਵਲ ਹਸਪਤਾਲ ਭੇਜਿਆ ਗਿਆ ਸੀ,  ਉੱਥੇ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਦਿਲ ਦਾ ਚੈੱਕਅਪ ਕਰਵਾਉਣ ਲਈ ਕਿਹਾ ਸੀ ਅਤੇ ਅੱਜ ਹਨੀ ਨੂੰ ਇੱਕ ਟੈਸਟ ਸੰਬੰਧੀ ਅੰਮ੍ਰਿਤਸਰ ਲਿਜਾਇਆ ਗਿਆ ਅਤੇ ਉੱਥੇ ਟੈੱਸਟ ਕੀਤੇ ਗਏ ਸਨ।

ਮਿਲੀ ਜਾਣਕਾਰੀ ਮੁਤਾਬਿਕ ਹਨੀ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਹੈ ਜਿੱਥੇ ਉਨ੍ਹਾਂ ਦੇ ਟੈੱਸਟ ਕੀਤੇ ਗਏ ਹਨ।ਗੁਰੂ ਨਾਨਕ ਹਸਪਤਾਲ ਦੇ ਡਾਕਟਰਾਂ ਨੇ ਚੈੱਕਅਪ ਕਰਵਾ ਕੇ ਵਾਪਸ ਭੇਜ ਦਿੱਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਚੰਨੀ ਦਾ ਭਾਣਜਾ ਭੁਪਿੰਦਰ ਸਿੰਘ ਹਨੀ ਦੇ ਘਰ ਵਿੱਚ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਸੀ ਉਸ ਦੌਰਾਨ ਕਰੋੜਾ ਰੁਪਏ ਦੀ ਨਕਦੀ, ਸੋਨਾ ਅਤੇ ਇਕ ਕੀਮਤੀ ਘੜੀ ਮਿਲੀ ਸੀ।

ਇਹ ਵੀ ਪੜ੍ਹੋ:ਮਾਂ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ 'ਚ ਭਰਤੀ

-PTC News

  • Share