Sat, Apr 20, 2024
Whatsapp

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 61 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 933 ਮੌਤਾਂ

Written by  Shanker Badra -- August 08th 2020 11:22 AM
ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 61 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 933 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 61 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 933 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 61 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 933 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 20 ਲੱਖ 88 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਸੰਖਿਆ ਗਿਣਤੀ 42 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਉੱਥੇ ਹੀ ਹੁਣ ਤੱਕ 14 ਲੱਖ ਤੋਂ ਵੱਧ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। [caption id="attachment_423077" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 61 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 933 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 61,537 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 933 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 20,88,612 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 42,518 ਤੱਕ ਪਹੁੰਚ ਗਿਆ ਹੈ। [caption id="attachment_423078" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 61 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 933 ਮੌਤਾਂ[/caption] ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ14,27,006 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 6,19,088 ਹੋ ਗਈ ਹੈ। -PTCNews


Top News view more...

Latest News view more...