ਅਹਿਮਦਾਬਾਦ ਦੇ ਕੋਵਿਡ-19 ਹਸਪਤਾਲ ਨੂੰ ਲੱਗੀ ਭਿਆਨਕ ਅੱਗ, 8 ਮਰੀਜ਼ਾਂ ਦੀ ਮੌਤ, ਕਈ ਜ਼ਖਮੀ

ਅਹਿਮਦਾਬਾਦ ਦੇ ਕੋਵਿਡ-19 ਹਸਪਤਾਲ ਨੂੰ ਲੱਗੀ ਭਿਆਨਕ ਅੱਗ, 8 ਮਰੀਜ਼ਾਂ ਦੀ ਮੌਤ, ਕਈ ਜ਼ਖਮੀ

ਅਹਿਮਦਾਬਾਦ ਦੇ ਕੋਵਿਡ-19 ਹਸਪਤਾਲ ਨੂੰ ਲੱਗੀ ਭਿਆਨਕ ਅੱਗ, 8 ਮਰੀਜ਼ਾਂ ਦੀ ਮੌਤ, ਕਈ ਜ਼ਖਮੀ:ਅਹਿਮਦਾਬਾਦ : ਅਹਿਮਦਾਬਾਦ ਦੇ ਨਵਰੰਗਪੁਰਾ ਇਲਾਕੇ ‘ਚ ਸਥਿਤ ਕੋਵਿਡ-19 ਹਸਪਤਾਲ ‘ਚ ਅੱਜ ਸਵੇਰੇ 3 ਵਜੇਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ  ,ਜਿਸ ਦੀ ਲਪੇਟ ‘ਚ ਆਉਣ ਕਾਰਨ 8ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਹਸਪਤਾਲ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਵੀ ਇਲਾਜ ਚੱਲ ਰਿਹਾ ਸੀ।

ਅਹਿਮਦਾਬਾਦ ਦੇ ਕੋਵਿਡ-19 ਹਸਪਤਾਲ ਨੂੰ ਲੱਗੀ ਭਿਆਨਕ ਅੱਗ, 8 ਮਰੀਜ਼ਾਂ ਦੀ ਮੌਤ, ਕਈ ਜ਼ਖਮੀ

ਜਾਣਕਾਰੀ ਅਨੁਸਾਰ ਇਹ ਅੱਗ ਅੱਜ ਸਵੇਰੇ 3 ਵਜੇ ਦੇ ਕਰੀਬ ਲੱਗੀ ਸੀ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ ਗਿਆ। ਜਿਸ ਸਮੇਂ ਹਸਪਤਾਲ ਨੂੰ ਅੱਗ ਲੱਗੀ ਉਸ ਸਮੇਂ ਪੂਰੇ ਹਸਪਤਾਲ ‘ਚ ਕੋਰੋਨਾ ਦੇ 49 ਮਰੀਜ਼ ਦਾਖਲ ਸਨ ,ਜਿਨ੍ਹਾਂ ‘ਚੋਂ 10 ਮਰੀਜ਼ ਆਈ.ਸੀ.ਯੂ ‘ਚ ਸਨ। ਇਸ ਅੱਗ ਦੇ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ।

ਇਸ ਮੌਕੇ ‘ਤੇ ਅਧਿਕਾਰੀਆਂ ਨੇ ਦੱਸਿਆ ਕਿ ਅਹਿਮਦਾਬਾਦ ਵਿਚ ਨਵਰੰਗਪੁਰ ਇਲਾਕੇ ਦੇ ਹਸਪਤਾਲ ਵਿਚ ਵੀਰਵਾਰ ਸਵੇਰੇ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਕੋਰੋਨਾ ਦੇ ਤਕਰੀਬਨ 35 ਹੋਰ ਮਰੀਜ਼ਾਂ ਨੂੰ ਬਚਾਅ ਲਿਆ ਗਿਆ ਤੇ ਉਨ੍ਹਾਂ ਨੂੰ ਸ਼ਹਿਰ ਦੇ ਇਕ ਹੋਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਅਹਿਮਦਾਬਾਦ ਦੇ ਕੋਵਿਡ-19 ਹਸਪਤਾਲ ਨੂੰ ਲੱਗੀ ਭਿਆਨਕ ਅੱਗ, 8 ਮਰੀਜ਼ਾਂ ਦੀ ਮੌਤ, ਕਈ ਜ਼ਖਮੀ

ਦੱਸਣਯੋਗ ਹੈ ਕਿ ਹਸਪਤਾਲ ਦੇ ਆਈਸੀਯੂ ਵਿਭਾਗ ‘ਚ ਸ਼ਾਰਟ ਸਰਕਿਟ ਦੇ ਕਾਰਨ ਅੱਗ ਲੱਗੀ ਹੈ।ਮ੍ਰਿਤਕਾਂ ‘ਚ ਪੰਜ ਪੁਰਸ਼ ਤੇ ਤਿੰਨ ਔਰਤ ਮਰੀਜ਼ ਹਨ, ਜੋ ਹਸਪਤਾਲ ‘ਚ ਇਲਾਜ ਕਰਾ ਰਹੇ ਸਨ। ਅੱਗ ਲੱਗਣ ਦੀ ਖ਼ਬਰ ਪਤਾ ਲੱਗਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਅੱਗ ਦੀ ਲਪੇਟ ‘ਚ ਆਉਣ ਕਾਰਨ 8 ਲੋਕਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅਹਿਮਦਾਬਾਦ ਦੇ ਕੋਵਿਡ-19 ਹਸਪਤਾਲ ਨੂੰ ਲੱਗੀ ਭਿਆਨਕ ਅੱਗ, 8 ਮਰੀਜ਼ਾਂ ਦੀ ਮੌਤ, ਕਈ ਜ਼ਖਮੀ

ਉੱਥੇ ਹੀ ਗੁਜਰਾਤ ਦੇ ਮੁੱਖ ਮੰਤਰੀ ਦਫ਼ਤਰ ਨੇ ਕਿਹਾ, ਮੁੱਖ ਮੰਤਰੀ ਵਿਜੇ ਰੁਪਾਨੀ ਨੇ ਅਹਿਮਦਾਬਾਦ ਦੇ ਸ਼੍ਰੇਅ ਹਸਪਤਾਲ ‘ਚ ਅੱਗ ਲੱਗਣ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੰਗੀਤਾ ਸਿੰਘ, ਵਧੀਕ ਮੁੱਖ ਸਕੱਤਰ (ਗ੍ਰਹਿ ਵਿਭਾਗ) ਜਾਂਚ ਦੀ ਅਗਵਾਈ ਕਰਨਗੇ ਅਤੇ ਮੁੱਖ ਮੰਤਰੀ ਨੇ 3 ਦਿਨਾਂ ਦੇ ਅੰਦਰ-ਅੰਦਰ ਇਸ ਘਟਨਾ ਦੀ ਰਿਪੋਰਟ ਮੰਗੀ ਹੈ।
-PTCNews