Sat, Apr 27, 2024
Whatsapp

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 27 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 519 ਮੌਤਾਂ

Written by  Shanker Badra -- July 11th 2020 01:48 PM
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 27 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 519 ਮੌਤਾਂ

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 27 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 519 ਮੌਤਾਂ

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 27 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 519 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 8 ਲੱਖ ਦੇ ਅੰਕੜੇ ਨੂੰ ਵੀ ਪਾਰ ਕਰ ਚੁੱਕੀ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 22 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਉੱਥੇ ਹੀ ਹੁਣ ਤੱਕ 5 ਲੱਖ ਤੋਂ ਵੱਧ ਮਰੀਜ਼ ਠੀਕ ਵੀ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਹੁਣ ਤੱਕ ਦੇ ਸਭ ਤੋਂ ਵੱਧ ਰਿਕਾਰਡ ਤੋੜ 27,114 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 519 ਮੌਤਾਂ ਹੋਈਆਂ ਹਨ ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 8,20,916 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 22,123 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 5,15,386 ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 2,83,407 ਹੋ ਗਈ ਹੈ। [caption id="attachment_417184" align="aligncenter" width="300"]Covid-19 in India: 8.2 lakh cases reported; 27,114 new cases ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 27 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 519 ਮੌਤਾਂ[/caption] ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵਧੇਰੇ ਮਹਾਰਾਸ਼ਟਰ ਸੂਬਾ ਪ੍ਰਭਾਵਿਤ ਹੋਇਆ ਹੈ, ਜਿੱਥੇ ਪਿਛਲੇ 24 ਘੰਟਿਆਂ ਦੌਰਾਨ ਵਾਇਰਸ ਦੇ 7,862 ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਪੀੜਤਾਂ ਦਾ ਅੰਕੜਾਂ 2,38,461 'ਤੇ ਪਹੁੰਚ ਗਿਆ ਹੈ। ਸੂਬੇ ਵਿਚ ਇਸ ਸਮੇਂ ਦੌਰਾਨ 226 ਲੋਕਾਂ ਦੀ ਮੌਤ ਹੋਈ ਹੈ, ਜਿਸ ਕਾਰਨ ਮ੍ਰਿਤਕਾਂ ਦੀ ਗਿਣਤੀ ਵੱਧ ਕੇ 9,893 ਪੁੱਜ ਗਈ ਹੈ। ਉੱਥੇ ਹੀ 1,32,625 ਲੋਕ ਰੋਗ ਮੁਕਤ ਹੋਏ ਹਨ। ਕੋਰੋਨਾ ਦੇ ਮਾਮਲੇ 'ਚ ਦੂਜੇ ਨੰਬਰ 'ਤੇ ਤਾਮਿਲਨਾਡੂ ਹੈ, ਜਿੱਥੇ ਪੀੜਤਾਂ ਦੀ ਗਿਣਤੀ ਸਵਾ ਲੱਖ ਦੇ ਪਾਰ ਹੋ ਗਈ ਹੈ। ਸੂਬੇ ਵਿਚ ਪਿਛਲੇ 24 ਘੰਟਿਆਂ ਦੌਰਾਨ ਵਾਇਰਸ ਦੇ ਮਾਮਲੇ 3,680 ਤੋਂ ਵੱਧ ਕੇ 1,30,261 'ਤੇ ਪੁੱਜ ਗਈ ਹੈ। ਇਸ ਸਮੇਂ ਦੌਰਾਨ 64 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 1829 ਹੋ ਗਈ ਹੈ। ਸੂਬੇ ਵਿਚ 82,324 ਲੋਕਾਂ ਨੂੰ ਇਲਾਜ ਤੋਂ ਬਾਅਦ ਹਸਪਤਾਲਾਂ 'ਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਜੇਕਰ ਟੈਸਟਿੰਗ ਦੀ ਗੱਲ ਕੀਤੀ ਜਾਵੇ ਤਾਂ ਕੋਰੋਨਾ ਵਾਇਰਸ ਦੀ ਟੈਸਟਿੰਗ ਵੀ ਵਧੀ ਹੈ। 10 ਜੁਲਾਈ ਨੂੰ ਦੇਸ਼ 'ਚ 2 ਲੱਖ 82 ਹਜ਼ਾਰ 511 ਨਮੂਨਿਆਂ ਦੀ ਜਾਂਚ ਕੀਤੀ ਗਈ। ਆਈ.ਸੀ.ਐੱਮ.ਆਰ. ਮੁਤਾਬਕ ਦੇਸ਼ ਵਿਚ ਹੁਣ ਤੱਕ 1 ਕਰੋੜ 13 ਲੱਖ 7 ਹਜ਼ਾਰ 2 ਟੈਸਟ ਕੀਤੇ ਜਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਹਰੇਕ ਦਿਨ ਤੇਜ਼ੀ ਨਾਲ ਦੇਸ਼ 'ਚ ਅੰਕੜੇ ਵੱਧ ਰਹੇ ਹਨ। ਪੂਰੀ ਦੁਨੀਆ 'ਚ ਭਾਰਤ ਤੀਜੇ ਨੰਬਰ 'ਤੇ ਸਭ ਤੋਂ ਜ਼ਿਆਦਾ ਸੰਕ੍ਰਮਿਤ ਦੇਸ਼ ਹੈ। ਇਸ ਤੋਂ ਪਹਿਲਾਂ ਬ੍ਰਾਜੀਲ ਤੇ ਅਮਰੀਕਾ ਸਭ ਤੋਂ ਜ਼ਿਆਦਾ ਸੰਕ੍ਰਮਿਤ ਦੇਸ਼ ਹੈ। -PTCNews


  • Tags

Top News view more...

Latest News view more...