ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 582 ਮੌਤਾਂ

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 582 ਮੌਤਾਂ

ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 582 ਮੌਤਾਂ:ਨਵੀਂ ਦਿੱਲੀ : ਦੇਸ਼ ਭਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 9 ਲੱਖ 36 ਹਜ਼ਾਰ ਦੇ ਅੰਕੜੇ ਨੂੰ ਵੀ ਪਾਰ ਕਰ ਗਈ ਹੈ ,ਜਦਕਿ ਮ੍ਰਿਤਕਾਂ ਦੀ ਗਿਣਤੀ 24 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 5 ਲੱਖ 92 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਦੇ ਮਰੀਜ਼ ਠੀਕ ਵੀ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 29,429 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 582 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 9,36,181 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 24,309 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 5,92,032 ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਵੀ ਹੋ ਚੁੱਕੇ ਹਨ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 3,19,840 ਹੋ ਗਈ ਹੈ।

ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 582 ਮੌਤਾਂ

ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵਧੇਰੇ ਮਹਾਰਾਸ਼ਟਰ ਪ੍ਰਭਾਵਿਤ ਹੈ, ਜਿੱਥੇ ਪਿਛਲੇ 24 ਘੰਟਿਆਂ ਦੌਰਾਨ 6,741 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਇੱਥੇ ਪੀੜਤਾਂ ਦਾ ਅੰਕੜਾ 2,67,665 ‘ਤੇ ਪੁੱਜ ਗਿਆ ਹੈ। ਮਹਾਰਾਸ਼ਟਰ ਵਿਚ ਪਿਛਲੇ 24 ਘੰਟਿਆਂ ਦੌਰਾਨ 213 ਲੋਕਾਂ ਦੀ ਮੌਤ ਹੋਈ ਹੈ ਅਤੇ ਜਿਸ ਕਾਰਨ ਮ੍ਰਿਤਕਾਂ ਦਾ ਅੰਕੜਾ 10,695 ਹੋ ਗਿਆ ਹੈ।

ਕੋਰੋਨਾ ਦੇ ਮਾਮਲੇ ‘ਚ ਦੂਜੇ ਨੰਬਰ ‘ਤੇ ਤਾਮਿਲਨਾਡੂ ਹੈ, ਜਿੱਥੇ ਪੀੜਤਾਂ ਦੀ ਗਿਣਤੀ 1,47,324 ‘ਤੇ ਪਹੁੰਚ ਗਈ ਹੈ। ਹੁਣ ਤੱਕ 2,099 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਦਿੱਲੀ, ਬਿਹਾਰ, ਕਰਨਾਟਕ ਅਤੇ ਦੇਸ਼ ਦੇ ਹੋਰ ਸੂਬਿਆਂ ‘ਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।
-PTCNews