Advertisment

ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 950 ਕੋਰੋਨਾ ਪੀੜਤ ਮਰੀਜ਼ਾਂ ਨੂੰ ਹਸਪਤਾਲਾਂ ਵਿੱਚੋਂ ਕੀਤਾ ਡਿਸਚਾਰਜ

author-image
Shanker Badra
Updated On
New Update
ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 950 ਕੋਰੋਨਾ ਪੀੜਤ ਮਰੀਜ਼ਾਂ ਨੂੰ ਹਸਪਤਾਲਾਂ ਵਿੱਚੋਂ ਕੀਤਾ ਡਿਸਚਾਰਜ
Advertisment
ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 950 ਕੋਰੋਨਾ ਪੀੜਤ ਮਰੀਜ਼ਾਂ ਨੂੰ ਹਸਪਤਾਲਾਂ ਵਿੱਚੋਂ ਕੀਤਾ ਡਿਸਚਾਰਜ:ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਖੌਫ਼ ਵਿਚਾਲੇ ਅੱਜ ਪੰਜਾਬ ਤੋਂ ਇਕ ਵਾਰ ਫ਼ਿਰ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ 'ਚ ਕੋਰੋਨਾ ਵਾਇਰਸ ਦਾ ਅੰਕੜਾ ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਦੇ ਪਾਜ਼ੀਟਿਵ ਆਉਣ ਨਾਲ ਅਚਾਨਕ ਵਧ ਗਿਆ ਸੀ। ਇਸ ਨਾਲ ਸਭ ਦੀਆਂ ਚਿੰਤਾਵਾਂ ਵੱਧ ਗਈਆਂ ਸਨ ਪਰ ਅੱਜ ਰਾਹਤ ਭਰੀ ਖ਼ਬਰ ਇਹ ਹੈ ਕਿ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 950 ਕੋਰੋਨਾ ਪੀੜਤ ਮਰੀਜ਼ਾਂ ਨੂੰ ਹਸਪਤਾਲਾਂ ਵਿੱਚੋਂ ਡਿਸਚਾਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਕੁੱਲ੍ਹ ਕੋਰੋਨਾ ਪੀੜਤ ਮਰੀਜ਼ਾਂ ਵਿੱਚੋਂ 80 ਫੀਸਦ ਵਿੱਚ ਬਿਮਾਰੀ ਦੇ ਲੱਛਣਨਹੀਂ ਸਨ। ਜਿਸ ਕਰਕੇ ਨਵੀਂ ਹੈਲਥ ਨੀਤੀ ਤਹਿਤ ਕੋਰੋਨਾ ਪੀੜਤਾਂ ਨੂੰ ਹਸਪਤਾਲਾਂ ਵਿੱਚੋਂ ਛੁੱਟੀ ਦਿੱਤੀ ਗਈ ਹੈ। ਇਸ ਦੌਰਾਨ ਅੱਜ ਡਿਸਚਾਰਜ ਕੀਤੇ 950 ਮਰੀਜ਼ਾਂ ਵਿੱਚੋਂ 850 ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂ ਹਨ। ਸੂਬੇ 'ਚ ਹੁਣ ਤੱਕ 1257 ਮਰੀਜ਼ ਠੀਕ ਹੋ ਚੁੱਕੇ ਹਨ। ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਸਨ। ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 1946 ਪਾਜ਼ੀਟਿਵ ਮਾਮਲੇ ਪਾਏ ਗਏ ਹਨ।  ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 32 ਮੌਤਾਂ ਹੋ ਚੁੱਕੀਆਂ ਹਨ ਅਤੇ 1257 ਮਰੀਜ਼ ਠੀਕ ਹੋ ਚੁੱਕੇ ਹਨ। -PTCNews-
punjab-news coronavirus-punjab
Advertisment

Stay updated with the latest news headlines.

Follow us:
Advertisment