Thu, Apr 25, 2024
Whatsapp

ਕੀ 17 ਮਈ ਤੋਂ ਬਾਅਦ ਵਧੇਗਾ ਲੌਕਡਾਊਨ ? PM ਮੋਦੀ ਕੱਲ੍ਹ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਗੱਲਬਾਤ

Written by  Shanker Badra -- May 10th 2020 06:22 PM
ਕੀ 17 ਮਈ ਤੋਂ ਬਾਅਦ ਵਧੇਗਾ ਲੌਕਡਾਊਨ ? PM ਮੋਦੀ ਕੱਲ੍ਹ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਗੱਲਬਾਤ

ਕੀ 17 ਮਈ ਤੋਂ ਬਾਅਦ ਵਧੇਗਾ ਲੌਕਡਾਊਨ ? PM ਮੋਦੀ ਕੱਲ੍ਹ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਗੱਲਬਾਤ

ਕੀ 17 ਮਈ ਤੋਂ ਬਾਅਦ ਵਧੇਗਾ ਲੌਕਡਾਊਨ ? PM ਮੋਦੀ ਕੱਲ੍ਹ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਗੱਲਬਾਤ:ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਯਾਨੀ ਸੋਮਵਾਰ ਨੂੰ ਕਰੀਬ ਤਿੰਨ ਵਜੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫੰਰਸਿੰਗ ਰਾਹੀਂ ਗੱਲ ਕਰਨਗੇ। ਇਸ ਗੱਲਬਾਤ ਦੌਰਾਨ ਰਾਸ਼ਟਰ ਵਿਆਪੀ ਲਾਕਡਾਊਨ ਤੋਂ ਬਾਹਰ ਨਿਕਲਣ ਦੇ ਨਾਲ-ਨਾਲ ਕੋਰੋਨਾ ਤੋਂ ਨਜਿੱਠਣ ਦੇ ਉਪਾਆਂ ਦੇ ਅਗਲੇ ਪੜਾਅ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਦੌਰਾਨ ਲੌਕਡਾਊਨ ਬਾਰੇ ਸੁਝਾਅ ਲੈਣਗੇ ਅਤੇ ਅੱਗੇ ਦੀ ਰਣਨੀਤੀ ‘ਤੇ ਵਿਚਾਰ ਕੀਤਾ ਜਾਵੇਗਾ। ਨਾਲ ਹੀ, ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੀ ਵੀ ਸਮੀਖਿਆ ਕੀਤੀ ਜਾਵੇਗੀ। ਦੱਸ ਦਈਏ ਕਿ ਕੋਰੋਨਾ ਕਾਰਨ ਦੇਸ਼ ਵਿੱਚ ਲਾਗੂ ਲੌਕਡਾਊਨ ਦਾ ਤੀਜਾ ਗੇੜ 17 ਮਈ ਨੂੰ ਪੂਰਾ ਹੋ ਰਿਹਾ ਹੈ, ਇਸ ਸਥਿਤੀ ਵਿੱਚ ਇਹ ਬੈਠਕ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਦੁਪਹਿਰ 3 ਵਜੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਵੀਂ ਬੈਠਕ ਕਰਨਗੇ। -PTCBNews


Top News view more...

Latest News view more...