Advertisment

#COVID19: ਪੂਰੇ ਪੰਜਾਬ ਵਿਚ ਪੈਰ ਪਸਾਰਦਾ ਜਾ ਰਿਹਾ ਹੈਕੋਰੋਨਾ, ਅੱਜ ਪੀੜਤਾਂ ਦੀ ਗਿਣਤੀ ਹੋਈ 67

author-image
Shanker Badra
Updated On
New Update
#COVID19: ਪੂਰੇ ਪੰਜਾਬ ਵਿਚ ਪੈਰ ਪਸਾਰਦਾ ਜਾ ਰਿਹਾ ਹੈਕੋਰੋਨਾ, ਅੱਜ ਪੀੜਤਾਂ ਦੀ ਗਿਣਤੀ ਹੋਈ 67
Advertisment
#COVID19: ਪੂਰੇ ਪੰਜਾਬ ਵਿਚ ਪੈਰ ਪਸਾਰਦਾ ਜਾ ਰਿਹਾ ਹੈਕੋਰੋਨਾ, ਅੱਜ ਪੀੜਤਾਂ ਦੀ ਗਿਣਤੀ ਹੋਈ 67:ਚੰਡੀਗੜ੍ਹ : ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 67 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਲੁਧਿਆਣਾ ਸ਼ਹਿਰ ਦੇ ਲਾਗੇ ਕਸਬਾ ਦੋਰਾਹਾ ਕੋਲ ਪਿੰਡ ਰਾਜਗੜ੍ਹ ਦੇ 26 ਸਾਲਾ ਇੱਕ ਵਿਅਕਤੀ 'ਚ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ। ਪੀੜਤ ਪਿਛਲੇ ਦਿਨੀਂ ਹੈਦਰਾਬਾਦ ਘੁੰਮਣ ਗਿਆ ਸੀ। ਸਿਹਤ ਵਿਭਾਗ ਵੱਲੋਂ ਉਸ ਵਿਅਕਤੀ 'ਚ ਦੇਰ ਰਾਤ ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਇਸ ਤੋਂ ਬਾਅਦ ਵਿਅਕਤੀ ਵਿੱਚ ਕੋਰੋਨਾ ਪਾਜ਼ੀਟਿਵ ਪਾਏ ਜਾਣ ਪਿੱਛੋਂ ਉਸ ਦੇ ਮਾਤਾ-ਪਿਤਾ, ਪਤਨੀ ਦੋ ਬੇਟੇ ਦੋ ਭੈਣਾਂ ਅਤੇ ਇੱਕ ਭਰਾ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਚ ਦਾਖਲ ਕਰ ਕੇ ਇਕਾਂਤਵਾਸ ਰੱਖਿਆ ਗਿਆ ਹੈ।ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ ਜਮਾਤੀ ਹੈ। ਮੋਹਾਲੀ ਦੇ ਵਿਧਾਨ ਸਭਾ ਹਲਕਾ ਡੇਰਾਬਸੀ ਦੇ ਪਿੰਡ ਜਵਾਹਰਪੁਰ 'ਚ ਇਕ ਕੋਰੋਨਾ ਦਾ ਪਹਿਲਾ ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਵਿਅਕਤੀ ਚੰਡੀਗੜ੍ਹ ਸੈਕਟਰ -32 'ਚ ਦਾਖਲ ਸੀ। ਇਹ ਪੁਸ਼ਟੀ ਡਾ. ਚੀਮਾ ਅਤੇ ਨਾਇਬ ਤਹਿਸੀਲਦਾਰ ਬਰਿੰਦਰ ਸਿੰਘ ਧੂੱਤ ਵੱਲੋਂ ਦਿੱਤੀ ਗਈ ਹੈ। ਪ੍ਰਸ਼ਾਸਨ ਵੱਲੋਂ ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ। publive-image ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 67 ਕੇਸ ਪਾਜ਼ੀਟਿਵ ਪਾਏ ਹਨ। ਇਨ੍ਹਾਂ ‘ਚ ਨਵਾਂਸ਼ਹਿਰ -19 , ਮੋਹਾਲੀ -15 , ਹੁਸ਼ਿਆਰਪੁਰ -7, ਜਲੰਧਰ -6 , ਅੰਮ੍ਰਿਤਸਰ -8 , ਲੁਧਿਆਣਾ -5 , ਮਾਨਸਾ -3 , ਰੋਪੜ -1 ,  ਫਰੀਦਕੋਟ-1, ਪਠਾਨਕੋਟ- 1 ਅਤੇ ਪਟਿਆਲਾ -1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਹੁਸ਼ਿਆਰਪੁਰ ਦਾ ਇੱਕ ਮਰੀਜ਼ ਠੀਕ ਹੋ ਗਿਆ ਹੈ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 5 ਮੌਤਾਂ ਹੋ ਚੁੱਕੀਆਂ ਹਨ। -PTCNews-
coronavirus covid19-punjab
Advertisment

Stay updated with the latest news headlines.

Follow us:
Advertisment