Tue, Apr 23, 2024
Whatsapp

ਅਮਰੀਕਾ ਨੇ ਅਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਤੋਂ ਬਚਣ ਦੀ ਦਿੱਤੀ ਸਲਾਹ

Written by  Shanker Badra -- April 20th 2021 12:23 PM
ਅਮਰੀਕਾ ਨੇ ਅਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਤੋਂ ਬਚਣ ਦੀ ਦਿੱਤੀ ਸਲਾਹ

ਅਮਰੀਕਾ ਨੇ ਅਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਤੋਂ ਬਚਣ ਦੀ ਦਿੱਤੀ ਸਲਾਹ

ਵਾਸ਼ਿੰਗਟਨ : ਭਾਰਤ ਵਿਚ ਕੋਰੋਨਾ ਦੇ ਮਾਮਲੇ ਰੋਜ਼ਾਨਾ ਤੇਜ਼ੀ ਨਾਲ ਵਧਦੇ ਜਾ ਰਹੇ ਹਨ। ਹਰ ਦਿਨ ਢਾਈ ਲੱਖ ਤੋਂ ਜ਼ਿਆਦਾ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਨੂੰ ਦੇਖਦੇ ਹੋਏ ਅਲੱਗ -ਅਲੱਗ ਦੇਸ਼ ਭਾਰਤ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕਰ ਰਹੇ ਹਨ। ਅਮਰੀਕਾ ਨੇ ਜਿੱਥੇ ਭਾਰਤ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ, ਉਥੇ ਹੀ ਬਰਤਾਨੀਆ ਨੇ ਭਾਰਤ ਨੂੰ ਰੈਡ ਲਿਸਟ ਵਿਚ ਪਾ ਦਿੱਤਾ ਹੈ। [caption id="attachment_490782" align="aligncenter" width="300"]Covid-19 second wave : US advises its citizens to avoid travelling to India ਅਮਰੀਕਾ ਨੇ ਅਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਤੋਂ ਬਚਣ ਦੀ ਦਿੱਤੀ ਸਲਾਹ[/caption] ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ   ਭਾਰਤ ਵਿਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਨਾ ਕਰਨ ਨੂੰ ਕਿਹਾ ਹੈ। ਅਮਰੀਕਾ ਦੇ ਰੋਗ ਕਾਬੂ ਅਤੇ ਰੋਕਥਾਮ ਕੇਂਦਰ (ਸੀ.ਡੀ.ਸੀ.) ਨੇ ਕਿਹਾ ਕਿ ਕੋਵਿਡ-19 ਮਾਮਲਿਆਂ ਵਿਚ ਵਾਧੇ ਦਰਮਿਆਨ ਯਾਤਰੀਆ ਨੂੰ ਭਾਰਤ ਵਿਚ ਕਿਸੇ ਤਰ੍ਹਾਂ ਦੀ ਯਾਤਰਾ ਤੋਂ ਬਚਣਾ ਚਾਹੀਦਾ ਹੈ। [caption id="attachment_490783" align="aligncenter" width="259"]Covid-19 second wave : US advises its citizens to avoid travelling to India ਅਮਰੀਕਾ ਨੇ ਅਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਤੋਂ ਬਚਣ ਦੀ ਦਿੱਤੀ ਸਲਾਹ[/caption] ਸੀ.ਡੀ.ਸੀ. ਨੇ ਨਿਰਦੇਸ਼ ਦੇ ਨਾਲ ਕਿਹਾ ਹੈ ਕਿ ਪੂਰੀ ਤਰ੍ਹਾਂ ਨਾਲ ਟੀਕਾ ਲਗਾਏ ਗਏ ਯਾਤਰੀਆਂ ਨੂੰ ਵੀ ਕੋਰੋਨਾ ਦੇ ਨਵੇਂ ਵੈਰੀਏਂਟ ਤੇ ਲਾਗ ਦੇ ਪ੍ਰਸਾਰ ਦਾ ਜੋਖ਼ਮ ਹੋ ਸਕਦਾ ਹੈ। ਇਸ ਲਈ ਉਨ੍ਹਾਂ ਨੂੰ ਭਾਰਤ ਵਿਚ ਕਿਸੇ ਵੀ ਤਰ੍ਹਾਂ ਦੀ ਯਾਤਰਾ ਤੋਂ ਬਚਣਾ ਚਾਹੀਦਾ ਹੈ ਅਤੇ ਫਿਰ ਵੀ ਜ਼ਰੂਰੀ ਤੌਰ 'ਤੇ ਭਾਰਤ ਜਾਣਾ ਪਏ ਤਾਂ ਪਹਿਲਾ ਪੂਰੀ ਤਰ੍ਹਾਂ ਨਾਲ ਟੀਕਾ ਲਗਵਾਇਆ ਜਾਵੇ। [caption id="attachment_490781" align="aligncenter" width="300"]Covid-19 second wave : US advises its citizens to avoid travelling to India ਅਮਰੀਕਾ ਨੇ ਅਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਤੋਂ ਬਚਣ ਦੀ ਦਿੱਤੀ ਸਲਾਹ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਵੀ ਲੱਗਿਆ ਲੌਕਡਾਊਨ, ਜਾਣੋਂ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ  ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬ੍ਰਿਟੇਨ ਅਤੇ ਪਾਕਿਸਤਾਨ ਨੇ ਭਾਰਤ ਦੇ ਨਾਗਰਿਕਾਂ ਦੀ ਐਂਟਰੀ 'ਤੇ ਰੋਕ ਲਗਾ ਦਿੱਤੀ ਹੈ। ਦੇਸ਼ ਭਰ ਵਿਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਦੇ ਚੱਲਦੇ ਬ੍ਰਿਟੇਨ ਨੇ ਭਾਰਤ ਨੂੰ 'ਰੈਡ ਲਿਸਟ' ਵਿਚ ਪਾ ਦਿੱਤਾ ਹੈ। ਉਥੇ ਹੀ ਪਾਕਿਸਤਾਨ ਨੇ ਭਾਰਤ ਤੋਂ ਯਾਤਰੀਆਂ ਦੇ ਆਉਣ 'ਤੇ 2 ਹਫ਼ਤੇ ਲਈ ਰੋਕ ਲਾਉਣ ਦਾ ਫੈਸਲਾ ਕੀਤਾ ਹੈ। ਹਵਾਈ ਅਤੇ ਜ਼ਮੀਨੀ ਮਾਰਗ ਰਾਹੀਂ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਇਹ ਰੋਕ ਰਹੇਗੀ। -PTCNews


Top News view more...

Latest News view more...