Sat, May 11, 2024
Whatsapp

ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੇ ਦਿਹਾਂਤ 'ਤੇ ਡਾ.ਓਬਰਾਏ ਵੱਲੋਂ ਦੁੱਖ ਦਾ ਪ੍ਰਗਟਾਵਾ  

Written by  Shanker Badra -- April 02nd 2020 12:42 PM
ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੇ ਦਿਹਾਂਤ 'ਤੇ ਡਾ.ਓਬਰਾਏ ਵੱਲੋਂ ਦੁੱਖ ਦਾ ਪ੍ਰਗਟਾਵਾ  

ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੇ ਦਿਹਾਂਤ 'ਤੇ ਡਾ.ਓਬਰਾਏ ਵੱਲੋਂ ਦੁੱਖ ਦਾ ਪ੍ਰਗਟਾਵਾ  

ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੇ ਦਿਹਾਂਤ 'ਤੇ ਡਾ.ਓਬਰਾਏ ਵੱਲੋਂ ਦੁੱਖ ਦਾ ਪ੍ਰਗਟਾਵਾ:ਪਟਿਆਲਾ : ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਨਿਰਮਲ ਸਿੰਘ ਖ਼ਾਲਸਾ ਦੇ ਅੱਜ ਸਵੇਰੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਣ 'ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ  ਕੀਤਾ ਹੈ।ਡਾ. ਓਬਰਾਏ ਨੇ ਕਿਹਾ ਕਿ ਭਾਈ ਸਾਹਿਬ ਦੇ ਇਸ ਅਸਹਿ ਵਿਛੋੜੇ ਨਾਲ ਸਮੁੱਚੀ ਸਿੱਖ ਕੌਮ ਦਾ ਮਨ ਬਹੁਤ ਦੁਖੀ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਸਾਲ ਜਦੋਂ ਭਾਈ ਸਾਹਿਬ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਆਏ ਸਨ ਤਾਂ ਭਾਈ ਸਾਹਿਬ ਵੱਲੋਂ ਦਿੱਤਾ ਗਿਆ ਪਿਆਰ ਉਨ੍ਹਾਂ ਦੇ ਚੇਤਿਆਂ ਵਿੱਚ ਸਦਾ ਵੱਸਿਆ ਰਹੇਗਾ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਸਮੂਹ ਪਰਿਵਾਰ ਪ੍ਰਮਾਤਮਾ ਦੇ ਚਰਨਾਂ 'ਚ ਅਰਦਾਸ ਕਰਦਾ ਹੈ ਕਿ ਉਹ ਭਾਈ ਸਾਹਿਬ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਸਮੁੱਚੀ ਸਿੱਖ ਕੌਮ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ। ਦੱਸ ਦੇਈਏ ਕਿ ਕਿ ਭਾਈ ਨਿਰਮਲ ਸਿੰਘ ਖਾਲਸਾ ਨੂੰ ਪਿਛਲੇ ਦਿਨੀਂ 'ਕੋਰੋਨਾ' ਵਾਇਰਸ ਹੋਣ ਦਾ ਸ਼ੱਕ ਜ਼ਾਹਰ ਹੋਇਆ ਸੀ। ਜਿਸ 'ਤੇ ਉਨ੍ਹਾਂ ਨੇ ਖੁਦ ਹੀ ਗੁਰੂ ਨਾਨਕ ਹਸਪਤਾਲ ਵਿਖੇ ਜਾ ਕੇ ਜਾਂਚ ਕਰਵਾਈ ਸੀ ਪਰ ਉਸ ਸਮੇਂ ਡਾਕਟਰਾਂ ਵੱਲੋਂ ਇਹ ਕਹਿ ਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ ਕਿ ਉਨ੍ਹਾਂ ਨੂੰ ਨਾਰਮਲ ਫਲੂ ਦੇ ਲੱਛਣ ਹੀ ਹਨ। ਜਿਸ ਤੋਂ ਬਾਅਦ ਬੁੱਧਵਾਰ ਸ਼ਾਮ ਉਨ੍ਹਾਂ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੀਟਿਵ ਆਇਆ ਸੀ। ਜਿਸ ਤੋਂ ਬਾਅਦ ਰਾਤ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਅੱਜ ਸਵੇਰੇ ਸਾਢੇ ਚਾਰ ਵਜੇ ਉਨ੍ਹਾਂ ਨੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਆਖ਼ਰੀ ਸਾਹ ਲਿਆ ਹੈ। -PTCNews


Top News view more...

Latest News view more...