Fri, Apr 26, 2024
Whatsapp

ਫ਼ਰੀਦਕੋਟ 'ਚ ਮਿਲਿਆ ਕੋਰੋਨਾ ਵਾਇਰਸ ਦਾ ਇੱਕ ਹੋਰ ਮਰੀਜ਼,ਪ੍ਰਸ਼ਾਸਨ ਨੇ ਇਲਾਕਾ ਕੀਤਾ ਸੀਲ

Written by  Shanker Badra -- April 08th 2020 10:59 AM
ਫ਼ਰੀਦਕੋਟ 'ਚ ਮਿਲਿਆ ਕੋਰੋਨਾ ਵਾਇਰਸ ਦਾ ਇੱਕ ਹੋਰ ਮਰੀਜ਼,ਪ੍ਰਸ਼ਾਸਨ ਨੇ ਇਲਾਕਾ ਕੀਤਾ ਸੀਲ

ਫ਼ਰੀਦਕੋਟ 'ਚ ਮਿਲਿਆ ਕੋਰੋਨਾ ਵਾਇਰਸ ਦਾ ਇੱਕ ਹੋਰ ਮਰੀਜ਼,ਪ੍ਰਸ਼ਾਸਨ ਨੇ ਇਲਾਕਾ ਕੀਤਾ ਸੀਲ

ਫ਼ਰੀਦਕੋਟ 'ਚ ਮਿਲਿਆ ਕੋਰੋਨਾ ਵਾਇਰਸ ਦਾ ਇੱਕ ਹੋਰ ਮਰੀਜ਼,ਪ੍ਰਸ਼ਾਸਨ ਨੇ ਇਲਾਕਾ ਕੀਤਾ ਸੀਲ:ਫ਼ਰੀਦਕੋਟ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਮੋਹਾਲੀ ਜ਼ਿਲ੍ਹਾ ਪੰਜਾਬ 'ਚ ਸਭ ਤੋਂ ਵੱਧ ਮਰੀਜ਼ਾਂ ਵਾਲਾ ਜ਼ਿਲ੍ਹਾ ਬਣ ਗਿਆ ਹੈ। ਜਿਸ ਨਾਲ ਜਿਲ੍ਹੇ 'ਚ ਕੋਰੋਨਾ ਵਾਇਰਸ ਦਾ ਖ਼ਤਰਾ ਹੋਰ ਵਧ ਗਿਆ ਹੈ। ਫ਼ਰੀਦਕੋਟ 'ਚ ਅੱਜ ਸਵੇਰੇ ਇੱਕ ਵਿਅਕਤੀ ਦੇ ਕੋਰੋਨਾ ਪਾਜ਼ੀਟਿਵ ਹੋਣ ਦਾ ਇਕ ਦੂਸਰਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਇਆ ਜਾਣ ਵਾਲਾ ਕੋਰੋਨਾ ਮਰੀਜ਼ ਪਹਿਲੇ ਪਾਜ਼ਿਟਿਵ ਮਰੀਜ਼ ਦੇ ਸੰਪਰਕ 'ਚ ਰਿਹਾ ਸੀ। ਇਸੇ ਲਈ ਉਹ ਵੀ ਇਸ ਵਾਇਰਸ ਤੋਂ ਪੀੜਤ ਹੋ ਗਿਆ। ਹੁਣ ਉਸ ਦੇ ਸੰਪਰਕ 'ਚ ਆਏ ਸਾਰੇ ਵਿਅਕਤੀਆਂ ਦੀ ਸ਼ਨਾਖ਼ਤ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਜਿਹੜੇ ਵੀ ਵਿਅਕਤੀ ਬੀਤੇ ਪੰਦਰਾਂ ਦਿਨਾਂ ਦੌਰਾਨ ਉਸ ਦੇ ਸੰਪਰਕ 'ਚ ਆਏ ਹੋਣਗੇ, ਉਨ੍ਹਾਂ ਸਭ ਦੇ ਕੋਰੋਨਾ-ਵਾਇਰਸ ਦੇ ਟੈਸਟ ਹੋਣਗੇ ਤੇ ਉਨ੍ਹਾਂ ਨੂੰ ਅਗਲੇ ਦਿਨਾਂ ਲਈ ਕੁਆਰੰਟੀਨ 'ਚ ਰੱਖਿਆ ਜਾਵੇਗਾ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 101 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ - 26 , ਨਵਾਂਸ਼ਹਿਰ -19 , ਅੰਮ੍ਰਿਤਸਰ -10 , ਹੁਸ਼ਿਆਰਪੁਰ -7 , ਪਠਾਨਕੋਟ- 7 , ਜਲੰਧਰ -7 , ਲੁਧਿਆਣਾ - 6 ,  ਮਾਨਸਾ -5 , ਮੋਗਾ - 4 , ਰੋਪੜ -3 , ਫਤਿਹਗੜ੍ਹ ਸਾਹਿਬ -2 ,  ਪਟਿਆਲਾ -1 , ਫਰੀਦਕੋਟ-2 , ਬਰਨਾਲਾ -1 , ਕਪੂਰਥਲਾ -1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 8 ਮੌਤਾਂ ਹੋ ਚੁੱਕੀਆਂ ਹਨ ਅਤੇ 14 ਮਰੀਜ਼ ਠੀਕ ਹੋ ਚੁੱਕੇ ਹਨ। -PTCNews


Top News view more...

Latest News view more...