Thu, Apr 25, 2024
Whatsapp

ਅੰਬਾਲਾ ਦੇ 67 ਸਾਲਾ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ, PGI 'ਚ ਸੀ ਦਾਖਲ

Written by  Shanker Badra -- April 02nd 2020 11:53 AM
ਅੰਬਾਲਾ ਦੇ 67 ਸਾਲਾ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ, PGI 'ਚ ਸੀ ਦਾਖਲ

ਅੰਬਾਲਾ ਦੇ 67 ਸਾਲਾ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ, PGI 'ਚ ਸੀ ਦਾਖਲ

ਅੰਬਾਲਾ ਦੇ 67 ਸਾਲਾ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ, PGI 'ਚ ਸੀ ਦਾਖਲ:ਅੰਬਾਲਾ : ਕੋਰੋਨਾ ਵਾਇਰਸ ਦੀ ਦਹਿਸ਼ਤ ਨੇ ਸਮੁੱਚੀ ਦੁਨੀਆਂ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਕੋਰੋਨਾ ਵਾਇਰਸ ਨੇ ਇਸ ਵੇਲੇ ਪੂਰੀ ਦੁਨੀਆ ਦੇ ਵਿੱਚ ਡਾਕਟਰਾਂ ਦੇ ਹੱਥ ਖੜੇ ਕਰਵਾ ਦਿੱਤੇ ਹਨ। ਇਸ ਸਮੇਂ ਦੁਨੀਆ ਦੇ ਹਰ ਕੋਨੇ ਵਿਚੋਂ ਕੋਰੋਨਾ ਵਾਇਰਸ ਦੇ ਕਹਿਰ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਅੱਜ ਹਰਿਆਣਾ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ ਹੋ ਗਈ ਹੈ। ਅੰਬਾਲਾ ਕੈਂਟ ਦੇ ਕੋਰੋਨਾ ਵਾਇਰਸ ਤੋਂ ਪੀੜਤ67 ਸਾਲਾ ਬਜ਼ੁਰਗ ਵਿਅਕਤੀ ਦੀ ਚੰਡੀਗੜ੍ਹ ਦੇ ਪੀ.ਜੀ.ਆਈ.'ਚ ਮੌਤ ਹੋ ਗਈ ਹੈ। ਇਹ ਮਰੀਜ਼ ਪੋਸਟਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਚੰਡੀਗੜ੍ਹ ਵਿਚ ਭਰਤੀ ਸੀ। ਅੰਬਾਲਾ ਦੇ ਸੀਐਮਓ ਡਾ. ਕੁਲਦੀਪ ਸਿੰਘ ਨੇ ਇਸਦੀ ਜਾਣਕਾਰੀ ਦਿੱਤੀ ਹੈ। ਹਰਿਆਣਾ ਵਿਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 29 ਹੋ ਗਈ ਹੈ। ਦੱਸ ਦੇਈਏ ਕਿ ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 694,530 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 47,250 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ 'ਚ 1965 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ 51 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 151 ਲੋਕ ਠੀਕ ਹੋ ਗਏ ਹਨ। -PTCNews


Top News view more...

Latest News view more...