Sat, Apr 20, 2024
Whatsapp

ਸੰਗਰੂਰ ਦੇ ਪਿੰਡ ਗਗੜਪੁਰ 'ਚ ਮਿਲਿਆ ਕੋਰੋਨਾ ਵਾਇਰਸ ਨਾਲ ਪਹਿਲਾ ਪਾਜ਼ੀਟਿਵ ਮਰੀਜ਼, ਪਿੰਡ ਕੀਤਾ ਸੀਲ

Written by  Shanker Badra -- April 09th 2020 05:37 PM -- Updated: April 09th 2020 06:12 PM
ਸੰਗਰੂਰ ਦੇ ਪਿੰਡ ਗਗੜਪੁਰ 'ਚ ਮਿਲਿਆ ਕੋਰੋਨਾ ਵਾਇਰਸ ਨਾਲ ਪਹਿਲਾ ਪਾਜ਼ੀਟਿਵ ਮਰੀਜ਼, ਪਿੰਡ ਕੀਤਾ ਸੀਲ

ਸੰਗਰੂਰ ਦੇ ਪਿੰਡ ਗਗੜਪੁਰ 'ਚ ਮਿਲਿਆ ਕੋਰੋਨਾ ਵਾਇਰਸ ਨਾਲ ਪਹਿਲਾ ਪਾਜ਼ੀਟਿਵ ਮਰੀਜ਼, ਪਿੰਡ ਕੀਤਾ ਸੀਲ

ਸੰਗਰੂਰ ਦੇ ਪਿੰਡ ਗਗੜਪੁਰ 'ਚ ਮਿਲਿਆ ਕੋਰੋਨਾ ਵਾਇਰਸ ਨਾਲ ਪਹਿਲਾ ਪਾਜ਼ੀਟਿਵ ਮਰੀਜ਼, ਪਿੰਡ ਕੀਤਾ ਸੀਲ:ਸੰਗਰੂਰ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਵਾਇਰਸ ਦਾ ਪਹਿਲਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ। ਸੰਗਰੂਰ ਦੇ ਪਿੰਡ ਗੱਗੜਪੁਰ ਦੇ ਅਮਰਜੀਤ ਸਿੰਘ (65) ਨਾਮ ਦੇ ਇਕ ਵਿਅਕਤੀ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਉਣ ਨਾਲ ਸੰਗਰੂਰ ਜ਼ਿਲ੍ਹੇ ਵਿਚ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ। ਸਿਹਤ ਵਿਭਾਗ ਨੇ ਸੈਪਲ ਟੈਸਟਿੰਗ ਲਈ ਭੇਜੇ ਸਨ। ਜਿਨ੍ਹਾਂ ਦੀ ਅੱਜ ਰਿਪੋਰਟ ਆ ਗਈ ਹੈ ਅਤੇ ਉਸ ਨੂੰ  ਇਕਾਂਤਵਾਸ ਕੇਂਦਰ ਵਿਚੋਂ ਕੋਰੋਨਾ ਵਾਰਡ ਸਿਵਲ ਹਸਪਤਾਲ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਮਰਜੀਤ ਸਿੰਘ ਜ਼ਿਲ੍ਹਾ ਸੰਗਰੂਰ ਦਾ ਪਹਿਲਾ ਕੋਰੋਨਾ ਪਾਜ਼ੀਟਿਵ ਮਰੀਜ਼ ਪਾਇਆ ਗਿਆ ਹੈ। ਜਿਸ ਤੋਂ ਬਾਅਦ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਕਿਸ -ਕਿਸ ਦੇ ਸੰਪਰਕ ਵਿੱਚ ਆਇਆ ਸੀ। ਸੰਗਰੂਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੀੜਤ ਵਿਅਕਤੀ ਨੂੰ ਇਕਾਂਤਵਾਸ ਕੇਂਦਰ ਵਿਚੋਂ ਕੋਰੋਨਾ ਵਾਰਡ ਸਿਵਲ ਹਸਪਤਾਲ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਮਰਜੀਤ ਸਿੰਘ ਜ਼ਿਲ੍ਹਾ ਸੰਗਰੂਰ ਦਾ ਪਹਿਲਾ ਕੋਰੋਨਾ ਪਾਜ਼ੀਟਿਵ ਮਰੀਜ਼ ਪਾਇਆ ਗਿਆ ਹੈ। ਜਿਸ ਤੋਂ ਬਾਅਦ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਕਿਸ -ਕਿਸ ਦੇ ਸੰਪਰਕ ਵਿੱਚ ਆਇਆ ਸੀ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 130 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ - 37 , ਨਵਾਂਸ਼ਹਿਰ - 19 ,ਅੰਮ੍ਰਿਤਸਰ - 11 , ਜਲੰਧਰ - 11 , ਮਾਨਸਾ - 11 , ਲੁਧਿਆਣਾ – 10, ਹੁਸ਼ਿਆਰਪੁਰ - 7 , ਪਠਾਨਕੋਟ - 7 , ਮੋਗਾ - 4 , ਰੋਪੜ - 3 , ਫਤਿਹਗੜ੍ਹ ਸਾਹਿਬ - 2 , ਫਰੀਦਕੋਟ - 2 ,ਬਰਨਾਲਾ - 2,ਪਟਿਆਲਾ - 1 ,ਕਪੂਰਥਲਾ - 1 ,ਸ੍ਰੀ ਮੁਕਤਸਰ ਸਾਹਿਬ - 1,ਸੰਗਰੂਰ - 1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 11 ਮੌਤਾਂ ਹੋ ਚੁੱਕੀਆਂ ਹਨ ਅਤੇ 18 ਮਰੀਜ਼ ਠੀਕ ਹੋ ਚੁੱਕੇ ਹਨ। -PTCNews


Top News view more...

Latest News view more...