Tue, Apr 23, 2024
Whatsapp

#COVID19: ਜਲੰਧਰ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

Written by  Shanker Badra -- April 09th 2020 10:43 AM
#COVID19: ਜਲੰਧਰ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

#COVID19: ਜਲੰਧਰ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

#COVID19: ਜਲੰਧਰ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ, ਇਲਾਕੇ 'ਚ ਦਹਿਸ਼ਤ ਦਾ ਮਾਹੌਲ:ਜਲੰਧਰ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਮੋਹਾਲੀ ਜ਼ਿਲ੍ਹਾ ਪੰਜਾਬ 'ਚ ਸਭ ਤੋਂ ਵੱਧ ਮਰੀਜ਼ਾਂ ਵਾਲਾ ਜ਼ਿਲ੍ਹਾ ਬਣ ਗਿਆ ਹੈ। ਜਿਸ ਨਾਲ ਜਿਲ੍ਹੇ 'ਚ ਕੋਰੋਨਾ ਵਾਇਰਸ ਦਾ ਖ਼ਤਰਾ ਹੋਰ ਵਧ ਗਿਆ ਹੈ। ਕੋਰੋਨਾ ਵਾਇਰਸ ਨਾਲ ਜਲੰਧਰ 'ਚ ਪਹਿਲੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਕਾਂਗਰਸੀ ਆਗੂ ਦੀਪਕ ਕੁਮਾਰ ਦੇ ਪਿਤਾ ਪ੍ਰਵੀਨ ਕੁਮਾਰ ਜਿਨ੍ਹਾਂ ਨੂੰ ਬੁੱਧਵਾਰ ਨੂੰ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ 'ਤੇ ਹਸਪਤਾਲ 'ਚ ਦਾਖ਼ਲ ਕਰਵਾਇਆ ਸੀ। ਉਨ੍ਹਾਂ ਦੀ ਅੱਜ ਸਵੇਰੇ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ। ਦੱਸਿਆ ਜਾਂਦਾ ਹੈ ਕਿ ਮਾਈ ਹੀਰਾਂ ਗੇਟ ਨੇੜਲੇ ਇਲਾਕੇ ਮਿੱਠਾ ਬਾਜ਼ਾਰ 'ਚ ਬੁੱਧਵਾਰ ਦੇਰ ਸ਼ਾਮ ਇਕ ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ, ਜਿਸ ਦਾ ਪਤਾ ਲੱਗਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਹਰਕਤ ’ਚ ਆਏ ਗਏ ਹਨ। ਕੋਰੋਨਾ ਪਾਜ਼ੀਟਿਵ ਮਰੀਜ਼ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ ਤੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਸੀ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 115 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ - 36 , ਨਵਾਂਸ਼ਹਿਰ -19 , ਅੰਮ੍ਰਿਤਸਰ -10 , ਹੁਸ਼ਿਆਰਪੁਰ -7 , ਪਠਾਨਕੋਟ- 7 , ਜਲੰਧਰ -8 , ਲੁਧਿਆਣਾ - 8 , ਮਾਨਸਾ -5 , ਮੋਗਾ - 4 , ਰੋਪੜ -3 , ਫਤਿਹਗੜ੍ਹ ਸਾਹਿਬ -2 ,  ਪਟਿਆਲਾ -1 , ਫਰੀਦਕੋਟ-2 , ਸ੍ਰੀ ਮੁਕਤਸਰ ਸਾਹਿਬ -1 ,ਬਰਨਾਲਾ -1 , ਕਪੂਰਥਲਾ -1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 10 ਮੌਤਾਂ ਹੋ ਚੁੱਕੀਆਂ ਹਨ ਅਤੇ 14 ਮਰੀਜ਼ ਠੀਕ ਹੋ ਚੁੱਕੇ ਹਨ। -PTCNews


Top News view more...

Latest News view more...