Sat, Apr 27, 2024
Whatsapp

#COVID19: ਨਵਾਂਗਾਉਂ ਦੇ 65 ਸਾਲਾ ਕੋਰੋਨਾ ਪਾਜ਼ੀਟਿਵ ਮਰੀਜ਼ ਦੀ PGI 'ਚ ਮੌਤ, ਪੰਜਾਬ 'ਚ ਹੁਣ ਤੱਕ 4 ਮੌਤਾਂ 

Written by  Shanker Badra -- March 31st 2020 01:55 PM -- Updated: March 31st 2020 02:24 PM
#COVID19: ਨਵਾਂਗਾਉਂ ਦੇ 65 ਸਾਲਾ ਕੋਰੋਨਾ ਪਾਜ਼ੀਟਿਵ ਮਰੀਜ਼ ਦੀ PGI 'ਚ ਮੌਤ, ਪੰਜਾਬ 'ਚ ਹੁਣ ਤੱਕ 4 ਮੌਤਾਂ 

#COVID19: ਨਵਾਂਗਾਉਂ ਦੇ 65 ਸਾਲਾ ਕੋਰੋਨਾ ਪਾਜ਼ੀਟਿਵ ਮਰੀਜ਼ ਦੀ PGI 'ਚ ਮੌਤ, ਪੰਜਾਬ 'ਚ ਹੁਣ ਤੱਕ 4 ਮੌਤਾਂ 

#COVID19: ਨਵਾਂਗਾਉਂ ਦੇ 65 ਸਾਲਾ ਕੋਰੋਨਾ ਪਾਜ਼ੀਟਿਵ ਮਰੀਜ਼ ਦੀ PGI 'ਚ ਮੌਤ, ਪੰਜਾਬ 'ਚ ਹੁਣ ਤੱਕ 4 ਮੌਤਾਂ:ਮੁਹਾਲੀ: ਕੋਰੋਨਾ ਵਾਇਰਸ ਦੁਨੀਆ ਦੇ ਲਈ ਇਕ ਮੁਸੀਬਤ ਦਾ ਪਹਾੜ ਬਣ ਹੋਇਆ ਹੈ। ਹੁਣ ਤੱਕ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਕੋਰੋਨਾ ਵਾਇਰਸ ਨਾਲ ਪੰਜਾਬ 'ਚ ਅੱਜ ਇੱਕ ਹੋਰ ਮੌਤ ਹੋ ਗਈ ਹੈ। ਚੰਡੀਗੜ੍ਹ ਨੇੜਲੇ ਪੰਜਾਬ ਦੇ ਪਿੰਡ ਨਵਾਂਗਾਉਂ ਵਿਖੇ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਅੱਜ ਪੀਜੀਆਈ ਵਿੱਚ ਮੌਤ ਹੋ ਚੁੱਕੀ ਹੈ। ਮਿਲੀ ਜਾਣਕਾਰੀ ਅਨੁਸਾਰ ਨਵਾਂਗਾਉਂ 'ਚ ਪੈਂਦੇ ਦਸ਼ਮੇਸ਼ ਨਗਰ 'ਚ 65 ਸਾਲਾ ਬਜ਼ੁਰਗ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਪੀੜਤ ਬਜ਼ੁਰਗ ਨੂੰ ਸੋਮਵਾਰ ਨੂੰ ਪੀਜੀਆਈ ਚੰਡੀਗੜ੍ਹ 'ਚ ਦਾਖਲ ਕਰਵਾਇਆ ਗਿਆ ਸੀ,ਜਿੱਥੇ ਉਸਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਪੂਰੇ ਦਸ਼ਮੇਸ਼ ਨਗਰ ਨੂੰ ਸੀਲ ਕਰ ਦਿੱਤਾ ਗਿਆ ਸੀ। ਜਿੱਥੇ ਉਸਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਇਸ ਬਜ਼ੁਰਗ ਦੇ ਸੰਪਰਕ 'ਚ ਆਏ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ। ਇਸ ਮਰੀਜ਼ ਵੱਲੋਂ ਕੋਈ ਵੀ ਵਿਦੇਸ਼ ਯਾਤਰਾ ਨਹੀਂ ਕੀਤੀ ਗਈ ਹੈ। ਮੋਹਾਲੀ ਜ਼ਿਲ੍ਹੇ 'ਚ ਹੁਣ ਕੋਰੋਨਾ ਦੇ ਕੁੱਲ 7 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਕੋਰੋਨਾ ਕਾਰਨ ਪੰਜਾਬ 'ਚ ਅੱਜ ਇਹ ਚੌਥੀ ਮੌਤ ਹੋਈ ਹੈ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚ 41 ਕੇਸ ਪਾਜ਼ੀਟਿਵ ਪਾਏ ਹਨ। ਇਨ੍ਹਾਂ 'ਚ ਨਵਾਂਸ਼ਹਿਰ -19, ਮੋਹਾਲੀ -7, ਹੁਸ਼ਿਆਰਪੁਰ -6, ਜਲੰਧਰ - 5,ਅੰਮ੍ਰਿਤਸਰ -1 ,ਲੁਧਿਆਣਾ -2 ਅਤੇ ਪਟਿਆਲਾ -1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਹੁਸ਼ਿਆਰਪੁਰ ਦਾ ਇੱਕ ਮਰੀਜ਼ ਠੀਕ ਹੋ ਗਿਆ ਹੈ। ਇਸ ਜਾਨਲੇਵਾ ਵਾਇਰਸ ਕਾਰਨਪੰਜਾਬ 'ਚ 4 ਮੌਤਾਂ ਹੋ ਚੁੱਕੀਆਂ ਹਨ। -PTCNews


Top News view more...

Latest News view more...