
#Coronavirus: ਹੁਣ ਮੋਹਾਲੀ ਬਣਿਆ ਪੰਜਾਬ ਦਾ ਸਭ ਤੋੋਂ ਵੱਧ ਕੋਰੋਨਾ ਮਰੀਜ਼ਾਂ ਵਾਲਾ ਜ਼ਿਲ੍ਹਾ, ਅੱਜ ਸਵੇਰੇ 7 ਨਵੇਂ ਕੇਸ ਆਏ ਸਾਹਮਣੇ:ਮੋਹਾਲੀ : ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ‘ਚ ਹਾਹਾਕਾਰ ਮਚਾ ਦਿੱਤੀ ਹੈ।ਮੋਹਾਲੀ ਜ਼ਿਲ੍ਹੇ ‘ਚ ਅੱਜ ਸਵੇਰੇ ਹੀ ਡੇਰਾ ਬੱਸੀ ਦੇ ਨੇੜਲੇ ਪਿੰਡ ਜਵਾਰਪੁਰ ‘ਚ 7 ਨਵੇਂ ਕੇਸ ਸਾਹਮਣੇ ਆਏ ਹਨ। ਹੁਣ ਇਕੱਲੇ ਮੋਹਾਲੀ ਜ਼ਿਲ੍ਹੇ ‘ਚ ਕੋਰੋਨਾ-ਮਰੀਜ਼ਾਂ ਦੀ ਗਿਣਤੀ ਵੱਧ ਕੇ 26 ਹੋ ਗਈ ਹੈ। ਮੋਹਾਲੀ ਜ਼ਿਲ੍ਹਾ ਪੰਜਾਬ ‘ਚ ਸਭ ਤੋਂ ਵੱਧ ਮਰੀਜ਼ਾਂ ਵਾਲਾ ਜ਼ਿਲ੍ਹਾ ਬਣ ਗਿਆ ਹੈ। ਜਿਸ ਨਾਲ ਮੋਹਾਲੀ ‘ਚ ਕੋਰੋਨਾ ਵਾਇਰਸ ਦਾ ਖ਼ਤਰਾ ਹੋਰ ਵਧ ਗਿਆ ਹੈ।
ਇਸ ਤੋਂ ਪਹਿਲਾਂ ਬੀਤੀ ਰਾਤ ਮੋਹਾਲੀ ਦੇ ਪਿੰਡ ਜਵਾਹਰਪੁਰ ਦੇ ਕੋਰੋਨਾ ਪੀੜਤ ਪੰਚ ਦੇ ਪਿਉ, ਭਰਾ ਅਤੇ ਪਤਨੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਓਥੇ 24 ਲੋਕਾਂ ਦੇ ਸੈਂਪਲ ਲਏ ਗਏ ਸਨ,ਜਿਨ੍ਹਾਂ ‘ਚੋਂ 3 ਪਾਜ਼ੀਟਿਵ ਆਏ ਹਨ ਅਤੇ 21 ਦੀ ਰਿਪੋਰਟ ਨੈਗੇਟਿਵ ਆਈ ਸੀ।
ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 90 ਦੇ ਕਰੀਬ ਪਾਜ਼ੀਟਿਵ ਮਾਮਲੇ ਪਾਏ ਹਨ। ਇਨ੍ਹਾਂ ‘ਚ ਨਵਾਂਸ਼ਹਿਰ -19 , ਮੋਹਾਲੀ -26 , ਹੁਸ਼ਿਆਰਪੁਰ -7, ਜਲੰਧਰ -6 , ਅੰਮ੍ਰਿਤਸਰ -9 , ਲੁਧਿਆਣਾ -6 , ਮਾਨਸਾ -5 , ਰੋਪੜ -3 , ਫਰੀਦਕੋਟ-1, ਪਠਾਨਕੋਟ- 2 ,ਫਤਿਹਗੜ੍ਹ ਸਾਹਿਬ -2, ਮੋਗਾ -1 ਬਰਨਾਲਾ -1 , ਕਪੂਰਥਲਾ -1, ਅਤੇ ਪਟਿਆਲਾ -1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 8 ਮੌਤਾਂ ਹੋ ਚੁੱਕੀਆਂ ਹਨ ਅਤੇ 4 ਮਰੀਜ਼ ਠੀਕ ਹੋ ਚੁੱਕੇ ਹਨ।
-PTCNews