ਮਹਾਰਾਸ਼ਟਰ ਦੇ ਪੁਣੇ 'ਚ ਇਕ ਹੀ ਦਿਨ 'ਚ 5 ਲੋਕਾਂ ਦੀ ਮੌਤ, ਤਿੰਨ ਮ੍ਰਿਤਕ ਸੀ ਕੋਰੋਨਾ ਨਾਲ ਪੀੜਤ

By Shanker Badra - April 08, 2020 1:04 pm

ਮਹਾਰਾਸ਼ਟਰ ਦੇ ਪੁਣੇ 'ਚ ਇਕ ਹੀ ਦਿਨ 'ਚ 5 ਲੋਕਾਂ ਦੀ ਮੌਤ, ਤਿੰਨ ਮ੍ਰਿਤਕ ਸੀ ਕੋਰੋਨਾ ਨਾਲ ਪੀੜਤ:ਨਵੀਂ ਦਿੱਲੀ : ਕੋਰੋਨਾ ਵਾਇਰਸ ਕਾਰਨ ਦੇਸ਼ ਵਿੱਚ ਮੌਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਬੁੱਧਵਾਰ ਨੂੰ ਕੋਰੋਨਾ ਵਾਇਰਸ ਕਾਰਨਚਾਰ ਲੋਕਾਂ ਦੀ ਮੌਤ ਹੋ ਗਈ। ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਇੱਕ 49 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਦੌਰਾਨ ਮਹਾਰਾਸ਼ਟਰ ਦੇ ਪੁਣੇ ਵਿੱਚ ਅੱਜ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ।

ਮਹਾਰਾਸ਼ਟਰ ਦੇਪੁਣੇ 'ਚ ਕੋਰੋਨਾ ਵਾਇਰਸ ਨਾਲ ਤਿੰਨ ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ ਦੋ ਮਰੀਜ਼ਾਂ ਨੂੰ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਸੀ। ਇਸ ਤੋਂ ਪਹਿਲਾਂ ਅੱਜ ਸਵੇਰੇ ਜ਼ਿਲ੍ਹੇ ਦੇ 2 ਹੋਰ ਲੋਕਾਂ ਦੀ ਮੌਤ ਹੋਈ ਸੀ। ਭਾਵ ਅੱਜ ਇਥੇ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇਥੇ ਕੁੱਲ ਮੌਤ ਦਾ ਅੰਕੜਾ 13 ਹੋ ਗਿਆ ਹੈ।

ਸਿਹਤ ਮੰਤਰਾਲੇ ਅਨੁਸਾਰ ਭਾਰਤ 'ਚ ਹੁਣ ਤੱਕ ਕੋਰੋਨਾ ਵਾਇਰਸ ਨਾਲ 150 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ 'ਚ ਕੁੱਲ ਮਾਮਲਿਆਂ ਦੀ ਗਿਣਤੀ 5194 ਹੋ ਗਈ ਹੈ। ਇਨ੍ਹਾਂ 'ਚ 4,312 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਅਤੇ 352 ਲੋਕ ਠੀਕ ਹੋ ਗਏ ਹਨ।
-PTCNews

adv-img
adv-img