ਮੁਹਾਲੀ ‘ਚ ਕੋਰੋਨਾ ਵਾਇਰਸ ਦੇ 2 ਹੋਰ ਮਰੀਜ਼ ਆਏ ਸਾਹਮਣੇ, ਪੰਜਾਬ ‘ਚ ਕੁੱਲ ਗਿਣਤੀ ਹੋਈ 53

#COVID19 : Two more positives Case Coronavirus in Mohali, Punjab total Case 53

ਮੁਹਾਲੀ ‘ਚ ਕੋਰੋਨਾ ਵਾਇਰਸ ਦੇ 2 ਹੋਰ ਮਰੀਜ਼ ਆਏ ਸਾਹਮਣੇ, ਪੰਜਾਬ ‘ਚ ਕੁੱਲ ਗਿਣਤੀ ਹੋਈ 53:ਮੋਹਾਲੀ : ਮੋਹਾਲੀ ‘ਚ ਕੋਰੋਨਾ ਵਾਇਰਸ ਦੇ 2 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਮੋਹਾਲੀ ਦੇ ਪਿੰਡ ਜਗਤਪੁਰਾ ਵਿਖੇ 2 ਹੋਰ ਵਿਅਕਤੀਕੋਰੋਨਾ ਦੀ ਲਪੇਟ ਵਿਚ ਆ ਗਏ ਹਨ।ਹੁਣ ਮੋਹਾਲੀ ਵਿੱਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ 12 ਤੱਕ ਪਹੁੰਚ ਗਈ ਹੈ।

ਜਿਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਕਰਦਿਆਂ ਦੱਸਿਆ ਕਿ ਇਹ ਮਰੀਜ਼ ਦਿੱਲੀ ਦੇ ਨਿਜਾਮੂਦੀਨ ਵਿਖੇ ਹੋਈ ਧਾਰਮਿਕ ਇਕੱਤਰਤਾ ‘ਚ ਸ਼ਾਮਲ ਹੋਏ ਸਨ। ਜ਼ਿਲ੍ਹੇ ਅੰਦਰ ਕੁੱਲ ਮਰੀਜ਼ਾਂ ਦੀ ਗਿਣਤੀ 12 ਹੋ ਗਈ ਹੈ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 53 ਕੇਸ ਪਾਜ਼ੀਟਿਵ ਪਾਏ ਹਨ। ਇਨ੍ਹਾਂ ‘ਚ ਨਵਾਂਸ਼ਹਿਰ -19, ਮੋਹਾਲੀ -12, ਹੁਸ਼ਿਆਰਪੁਰ -7, ਜਲੰਧਰ – 5,ਅੰਮ੍ਰਿਤਸਰ -5 ,ਲੁਧਿਆਣਾ -4 ਅਤੇ ਪਟਿਆਲਾ -1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਹੁਸ਼ਿਆਰਪੁਰ ਦਾ ਇੱਕ ਮਰੀਜ਼ ਠੀਕ ਹੋ ਗਿਆ ਹੈ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 5 ਮੌਤਾਂ ਹੋ ਚੁੱਕੀਆਂ ਹਨ।
-PTCNews