ਪੰਜਾਬ 'ਚ ਵੀ ਹੁਣ ਮਾਸਕ ਪਹਿਨਣਾ ਹੋਇਆ ਲਾਜ਼ਮੀ, ਮੁੱਖ ਮੰਤਰੀ ਨੇ ਜਾਰੀ ਕੀਤੇ ਇਹ ਹੁਕਮ

By Shanker Badra - April 10, 2020 3:04 pm

ਪੰਜਾਬ 'ਚ ਵੀ ਹੁਣ ਮਾਸਕ ਪਹਿਨਣਾ ਹੋਇਆ ਲਾਜ਼ਮੀ, ਮੁੱਖ ਮੰਤਰੀ ਨੇ ਜਾਰੀ ਕੀਤੇ ਇਹ ਹੁਕਮ:ਚੰਡੀਗੜ੍ਹ : ਪੰਜਾਬ ਸਰਕਾਰ ਨੇ ਹੁਣ ਸੂਬੇ 'ਚ ਮਾਸਕ ਪਹਿਨਣ ਨੂੰ ਲਾਜ਼ਮੀ ਕਰ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਪੰਜਾਬ ਸਰਕਾਰ ਨੇ ਵੀ ਹੁਣ ਘਰ ਤੋਂ ਬਾਹਰ ਨਿਕਲਣ 'ਤੇ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ।

ਇਸ ਦੌਰਾਨ ਮੁੱਖ ਮੰਤਰੀ ਵੱਲੋਂ ਜਾਰੀ ਟਵੀਟ 'ਚ ਕਿਹਾ ਗਿਆ ਹੈ ਕਿ ਪੰਜਾਬ 'ਚ ਮਾਸਕ ਪਾਉਣਾ ਹੁਣ ਲਾਜ਼ਮੀ ਹੈ। ਮੈਂ, ਸਿਹਤ ਸਕੱਤਰ ਨੂੰ ਪੰਜਾਬ ਦੇ ਸਾਰੇ ਜਨਤਕ ਸਥਾਨਾਂ 'ਤੇ ਲੋਕਾਂ ਨੂੰ ਮਾਸਕ ਪਹਿਨਣ ਨੂੰ ਲਾਜ਼ਮੀ ਬਣਾਉਣ ਲਈ ਐਡਵਾਇਜ਼ਰੀ ਜਾਰੀ ਕਰਨ ਲਈ ਕਿਹਾ ਹੈ।

ਉਨ੍ਹਾਂ ਕਿਹਾ ਤੁਸੀਂ ਸਾਧਾਰਨ ਕੱਪੜੇ ਦਾ ਮਾਸਕ ਵੀ ਵਰਤ ਸਕਦੇ ਹੋ ਤੇ ਤੁਹਾਨੂੰ ਅਪੀਲ ਹੈ ਕਿ ਕੱਪੜੇ ਦੇ ਮਾਸਕ ਨੂੰ ਰੋਜ਼ਾਨਾ ਸਾਬਣ ਜਾਂ ਸਰਫ ਨਾਲ ਧੋਵੋ ਤੇ ਜਦੋਂ ਵੀ ਘਰੋਂ ਬਾਹਰ ਜਾਓ ਤਾਂ ਮਾਸਕ ਪਾ ਕੇ ਜਾਓ। ਆਓ ਸਾਰੇ ਰਲ ਕੇ ਆਪਣੀ ਸੁਰੱਖਿਆ ਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਈਏ ਤੇ ਕੋਵਿਡ -19 ਤੋਂ ਆਪਣਾ ਤੇ ਆਪਣੇ ਲੋਕਾਂ ਦਾ ਬਚਾਅ ਕਰੀਏ।
-PTCNews

adv-img
adv-img