ਮੁੱਖ ਖਬਰਾਂ

ਪੰਜ ਤੱਤਾਂ 'ਚ ਵਿਲੀਨ ਹੋਏ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਨਮ ਅੱਖਾਂ ਨਾਲ ਪੁੱਤਰ ਨੇ ਦਿੱਤੀ ਵਿਦਾਈ

By Jagroop Kaur -- March 16, 2021 9:50 am -- Updated:March 16, 2021 9:56 am

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ (67) ਜੋ ਕਿ ਬਲੱਡ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਜੂਝਦੇ ਹੋਏ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ । ਉਨ੍ਹਾਂ ਦਾ ਬੀਤੀ ਦੇਰ ਸ਼ਾਮ ਪਿੰਡ ਕੋਲਿਆਂਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੰਤਿਮ ਸਸਕਾਰ ਕੀਤਾ ਗਿਆ।SAD leader and SGPC member Dyal Singh Kolianwali dies of cancer

Read More :ਗੰਭੀਰ ਬਿਮਾਰੀ ਦੇ ਚਲਦਿਆਂ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨੇ ਫ਼ਾਨੀ ਸੰਸਾਰ ਨੂੰ ਕਿਹਾ ਅਲਵਿਦਾ

ਉਹਨਾਂ ਦੀ ਮ੍ਰਿਤਕ ਦੇਹਿ ਨੂੰ ਉਹਨਾਂ ਦੇ ਸਪੁੱਤਰ ਪਰਮਿੰਦਰ ਸਿੰਘ ਕੋਲਿਆਂਵਾਲੀ ਨੇ ਨੰਮ ਅੱਖਾਂ ਨਾਲ ਅਗਨੀ ਦਿੱਤੀ। ਦਿਆਲ ਸਿੰਘ ਕੋਲਿਆਂਵਾਲੀ ਨੂੰ ਅੰਤਿਮ ਵਿਦਾਈ ਦੇਣ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਅੰਤਿਮ ਯਾਤਰਾ ਵਿਚ ਸ਼ਾਮਿਲ ਹੋਏ। ਉਨ੍ਹਾਂ ਤੋਂ ਇਲਾਵਾ ਅੰਤਿਮ ਸਸਕਾਰ ਮੌਕੇ ਹਲਕਾ ਲੰਬੀ ਮਲੋਟ ਤੋਂ ਹਜ਼ਾਰਾਂ ਦੀ ਤਾਦਾਦ ਵਿਚ ਅਕਾਲੀ ਵਰਕਰ ਮੌਜੂਦ ਸਨ।

ਹੋਰ ਪੜ੍ਹੋ : ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

ਜਥੇਦਾਰ ਦਿਆਲ ਸਿੰਘ ਕੋਲਿਆਵਾਲੀ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਜਿਨ੍ਹਾਂ ਦਾ ਇਲਾਜ ਮੇਦਾਂਤਾ ਹਸਪਤਾਲ ਗੁਰੁਗਰਾਮ 'ਚ ਚੱਲ ਰਿਹਾ ਸੀ। ਲੰਬੇ ਸਮੇਂ ਤੋਂ ਬਿਮਾਰੀ ਨਾਲ ਜੂਝਦੇ ਹੋਏ ਉਹਨਾਂ ਸੋਮਵਾਰ ਨੂੰ ਆਖਰੀ ਸਾਹ ਲਏ। ਜ਼ਿਕਰਯੋਗ ਹੈ ਕਿ ਜਥੇਦਾਰ ਦਿਆਲ ਸਿੰਘ ਕੋਲਿਆਵਾਲੀ ਪਿਛਲੇ ਕਾਫੀ ਸਮੇਂ ਤੋਂ ਅਕਾਲੀ ਦਲ ਬਾਦਲ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਬਾਦਲ ਪਰਿਵਾਰ ਨਾਲ ਕਾਫੀ ਪਿਆਰ ਰਖੱਦੇ ਸਨ।ਦਿਆਲ ਸਿੰਘ ਕੋਲਿਆਵਾਲੀ ਨੂੰ ਅੰਤਿਮ ਵਿਦਾਈ...

ਉਹ ਪਨਗ੍ਰੇਨ ਦੇ ਚੇਅਰਮੈਨ ਅਤੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਵੀ ਰਹੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮਜੂਦਾ ਮੈਂਬਰ ਸਨ।

Click here to follow PTC News on Twitter.

  • Share