Fri, Apr 26, 2024
Whatsapp

ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਮੁਕਾਬਲਾ: 2 ਅੱਤਵਾਦੀ ਢੇਰ, ਇੱਕ CRPF ਦਾ ਜਵਾਨ ਸ਼ਹੀਦ

Written by  Shanker Badra -- June 23rd 2020 12:28 PM
ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਮੁਕਾਬਲਾ: 2 ਅੱਤਵਾਦੀ ਢੇਰ, ਇੱਕ CRPF ਦਾ ਜਵਾਨ ਸ਼ਹੀਦ

ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਮੁਕਾਬਲਾ: 2 ਅੱਤਵਾਦੀ ਢੇਰ, ਇੱਕ CRPF ਦਾ ਜਵਾਨ ਸ਼ਹੀਦ

ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਮੁਕਾਬਲਾ: 2 ਅੱਤਵਾਦੀ ਢੇਰ, ਇੱਕ CRPF ਦਾ ਜਵਾਨ ਸ਼ਹੀਦ:ਸ੍ਰੀਨਗਰ : ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਈ ਹੈ। ਇਸ ਮੁਕਾਬਲੇ ਵਿਚ 2 ਅੱਤਵਾਦੀ ਮਾਰੇ ਗਏ ਸਨ ,ਜਦਕਿ ਉਸੇ ਸਮੇਂ ਇਕ ਸੀਆਰਪੀਐਫ ਦਾ ਜਵਾਨ ਸ਼ਹੀਦ ਹੋ ਗਿਆ ਹੈ।ਭਾਰਤੀ ਸੁਰੱਖਿਆ ਬਲਾਂ ਨੇ ਹਾਲੇ ਵੀ ਪੂਰੇ ਇਲਾਕੇ ਨੂੰ ਘੇਰਿਆ ਹੋਇਆ ਹੈ ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਖ਼ਬਰ ਹੈ ਕਿ ਹਾਲੇ ਵੀ ਕਈ ਅੱਤਵਾਦੀ ਇਲਾਕੇ 'ਚ ਲੁਕੇ ਹੋਏ ਹਨ। ਜਾਣਕਾਰੀ ਅਨੁਸਾਰ ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ ਹੈ। ਪੁਲਵਾਮਾ ਦੇ ਬਾਂਦਜੂ ਇਲਾਕੇ 'ਚ ਜਾਰੀ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਹਾਲਾਂਕਿ ਸੀਆਰਪੀਐੱਫ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ। ਜਿਸ ਤੋਂ ਬਾਅਦ ਇਸ ਇਲਾਕੇ 'ਚ ਸਰਚ ਆਪ੍ਰੇਸ਼ਨ ਜਾਰੀ ਹੈ। [caption id="attachment_413453" align="aligncenter" width="300"]CRPF jawan martyred, two terrorists killed in Jammu and Kashmir's Pulwama ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਮੁਕਾਬਲਾ: 2 ਅੱਤਵਾਦੀ ਢੇਰ, ਇੱਕ CRPF ਦਾ ਜਵਾਨ ਸ਼ਹੀਦ[/caption] ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਜੰਮੂ-ਕਸ਼ਮੀਰ ਦੇ ਵੱਖ-ਵੱਖ ਇਲਾਕਿਆਂ ਵਿੱਚ ਮੁਕਾਬਲੇ ਹੋਏ ਹਨ। ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਖਿਲਾਫ ਚੱਲ ਰਹੇ ਅਭਿਆਨ ਵਿੱਚ ਸੁਰੱਖਿਆ ਬਲਾਂ ਨੇ ਇਸ ਸਾਲ ਹੁਣ ਤੱਕ 110 ਤੋਂ ਵੱਧ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਿਛਲੇ 20 ਦਿਨਾਂ ਵਿਚ ਸੁਰੱਖਿਆ ਬਲਾਂ ਨੇ 30 ਤੋਂ ਵੱਧ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਮੰਗਲਵਾਰ ਸਵੇਰੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਬਾਂਦਜੂ ਵਿਖੇ ਘੇਰਾਬੰਦੀ ਸ਼ੁਰੂ ਕੀਤੀ ਸੀ। ਉਸਨੇ ਦੱਸਿਆ ਕਿ ਇਸ ਸਮੇਂ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਈਆਂ ਅਤੇ ਇਹ ਕਾਰਵਾਈ ਮੁਠਭੇੜ ਵਿੱਚ ਬਦਲ ਗਈ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਿੱਚ 2ਅੱਤਵਾਦੀ ਮਾਰੇ ਗਏ। ਉਸਨੇ ਦੱਸਿਆ ਕਿ ਮੁਕਾਬਲੇ ਵਿੱਚ ਇੱਕ ਸੀਆਰਪੀਐਫ ਦਾ ਜਵਾਨ ਵੀ ਸ਼ਹੀਦ ਹੋ ਗਿਆ ਹੈ। -PTCNews


Top News view more...

Latest News view more...