ਵੱਡੀ ਖ਼ਬਰ: ਪੰਜਾਬ ‘ਚ ਲੱਗਿਆ ਸਖ਼ਤ ਕਰਫਿਊ, ਹਰ ਤਰ੍ਹਾਂ ਦੀ ਰਿਆਇਤ ‘ਤੇ ਲੱਗੀ ਰੋਕ

ਚੰਡੀਗੜ੍ਹ: ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਕਰਫਿਊ ਲਗਾ ਦਿੱਤਾ ਹੈ। ਇਹ ਕਰਫਿਊ ਅਗਲੇ ਹੁਕਮਾਂ ਤਕ ਜਾਰੀ ਰਹੇਗਾ। ਸਰਕਾਰ ਵਲੋਂ ਕਿਸੇ ਦੇ ਵੀ ਘਰ ‘ਚੋਂ ਨਿਕਲਣ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ।

ਪੰਜਾਬ ਸਰਕਾਰ ਨੇ ਸਾਰੇ ਜ਼ਿਲਿਆਂ ਦੇ ਡੀਸੀਜ਼ ਨੂੰ ਸਖਤੀ ਨਾਲ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੇ ਹੁਕਮ ਦਿੱਤੇ ਹਨ।ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਇਸ ਕਰਫਿਊ ਵਿਚ ਕਿਸੇ ਤਰ੍ਹਾਂ ਦੀ ਕੋਈ ਰਿਆਇਤ ਨਹੀਂ ਦਿੱਤੀ ਜਾਵੇਗੀ। ਇਹ ਫੈਸਲਾ ਪੰਜਾਬ ਸਰਕਾਰ ਵਲੋਂ ਸੂਬੇ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਲਿਆ ਗਿਆ ਹੈ।

ਹੋਰ ਪੜ੍ਹੋ: ਅਮਰੀਕਾ ਕਰ ਰਿਹਾ ਹੈ ਆਪਣੇ ਨਾਗਰਿਕਾਂ ਨੂੰ ਮਾਲਾਮਾਲ , ਇਸ ਸੂਬੇ ਦੇ ਲੋਕ ਹੋਣਗੇ ਚਿੰਤਾ ਮੁਕਤ

ਤੁਹਾਨੂੰ ਦੱਸ ਦੇਈਏ ਕਿ ਸੂਬੇ ‘ਚ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਧ ਕੇ 21 ਹੋ ਗਈ ਹੈ। ਬੀਤੇ ਦਿਨ ਨਵਾਂਸ਼ਹਿਰ ‘ਚ ਕੋਰੋਨਾਵਾਇਰਸ ਦੇ 7 ਹੋਰ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।

-PTC News