Wed, Apr 24, 2024
Whatsapp

CWC 2019: ਭਾਰਤ ਨੇ ਬੰਗਲਾਦੇਸ਼ ਨੂੰ 315 ਦੌੜਾਂ ਦਾ ਦਿੱਤਾ ਟੀਚਾ

Written by  Jashan A -- July 02nd 2019 06:48 PM -- Updated: July 02nd 2019 06:52 PM
CWC 2019: ਭਾਰਤ ਨੇ ਬੰਗਲਾਦੇਸ਼ ਨੂੰ 315 ਦੌੜਾਂ ਦਾ ਦਿੱਤਾ ਟੀਚਾ

CWC 2019: ਭਾਰਤ ਨੇ ਬੰਗਲਾਦੇਸ਼ ਨੂੰ 315 ਦੌੜਾਂ ਦਾ ਦਿੱਤਾ ਟੀਚਾ

CWC 2019: ਭਾਰਤ ਨੇ ਬੰਗਲਾਦੇਸ਼ ਨੂੰ 315 ਦੌੜਾਂ ਦਾ ਦਿੱਤਾ ਟੀਚਾ,ਲੰਡਨ: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਵਰਲਡ ਕੱਪ 2019 ਦਾ 40ਵਾਂ ਮੁਕਾਬਲਾ ਬਰਮਿੰਘਮ ਦੇ ਐਜਬੈਸਟਨ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ ਜਿਸ ਵਿਚ ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ। ਭਾਰਤ ਦੇ ਸਲਾਮੀ ਬੱਲੇਬਾਜ਼ਾਂ ਨੇ ਟੀਮ ਨੂੰ ਸ਼ਾਨਦਾਰ ਸ਼ੁਰੂਆਤ ਦਿੱਤੀ।

ਜਿਸ ਦੀ ਬਦੌਲਤ ਭਾਰਤੀ ਟੀਮ ਨੇ ਬੰਗਲਾਦੇਸ਼ ਨੂੰ 315 ਦੌੜਾਂ ਦਾ ਟੀਚਾ ਦਿੱਤਾ। ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 9 ਵਿਕਟਾਂ ਦੇ ਨੁਕਸਾਨ 'ਤੇ 314 ਦੌੜਾਂ ਬਣਾਈਆਂ। ਹੋਰ ਪੜ੍ਹੋ:2019 'ਚ ਹੋਣ ਵਾਲੇ ਵਿਸ਼ਵ ਕੱਪ 'ਚ ਇਹਨਾਂ ਖਿਡਾਰੀਆਂ ਨੂੰ ਮਿਲ ਸਕਦੈ ਮੌਕਾ ਤੁਹਾਨੂੰ ਦੱਸ ਦੇਈਏ ਕਿ ਦੋਵੇਂ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਅਤੇ ਲੋਕੇਸ਼ ਰਾਹੁਲ ਨੇ ਸੰਭਲ ਕੇ ਖੇਡਦਿਆਂ ਪਹਿਲੀ ਵਿਕਟ ਲਈ 180 ਦੌੜਾਂ ਦੀ ਸਾਂਝੇਦਾਰੀ ਕੀਤੀ। ਇਸ ਦੌਰਾਨ ਰੋਹਿਤ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਆਪਣਾ ਇਸ ਵਰਲਡ ਕੱਪ ਦਾ ਚੌਥਾ ਸੈਂਕੜਾ ਲਗਾਇਆ ਹੈ। ਟੀਮਾਂ : ਭਾਰਤ: ਰੋਹਿਤ ਸ਼ਰਮਾ, ਕੇ ਐਲ ਰਾਹੁਲ, ਵਿਰਾਟ ਕੋਹਲੀ (ਕਪਤਾਨ), ਰਿਸ਼ਭ ਪੰਤ, ਮਹਿੰਦਰ ਸਿੰਘ ਧੋਨੀ, ਦਿਨੇਸ਼ ਕਾਰਤਿਕ, ਹਰਦਿਕ ਪੰਡਯਾ, ਮੁਹੰਮਦ ਸ਼ਮੀ, ਭੁਵਨੇਸ਼ਵਰ ਕੁਮਾਰ, ਯੁਜਵੇਂਦਰ ਚਾਹਲ, ਜਸਪ੍ਰੀਤ ਬੁਮਰਾਹ। ਬੰਗਲਾਦੇਸ਼: ਤਮੀਮ ਇਕਬਾਲ, ਸੌਮਿਆ ਸਰਕਾਰ, ਸ਼ਾਕਿਬ ਅਲ ਹਸਨ, ਮੁਸ਼ਫਿਕੁਰ ਰਹੀਮ, ਲਿਟਨ ਦਾਸ, ਮੋਸਾਦਕ ਹੁਸੈਨ, ਸ਼ਬੀਰ ਰਹਿਮਾਨ, ਮੁਹੰਮਦ ਸੈਫੂਦੀਨ, ਮਸ਼ਰਫ਼ੀ ਮੁਰਤਜ਼ਾ, ਮੁਸਤਫਿਜ਼ੁਰ ਰਹਿਮਾਨ, ਰੁਬਲ ਹੁਸੈਨ। -PTC News

Top News view more...

Latest News view more...