CWC 2019: ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ

CWC 2019: ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ,ਲੰਡਨ: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਵਰਲਡ ਕੱਪ 2019 ਦਾ 40ਵਾਂ ਮੁਕਾਬਲਾ ਬਰਮਿੰਘਮ ਦੇ ਐਜਬੈਸਟਨ ਮੈਦਾਨ ‘ਤੇ ਕੁਝ ਹੀ ਦੇਰ ‘ਚ ਸ਼ੁਰੂ ਹੋਵੇਗਾ। ਜਿਸ ਦੌਰਾਨ ਅੱਜ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ।

ਟੀਮ ਇੰਡੀਆ 7 ਮੈਚਾਂ ‘ਚ 11 ਅੰਕਾਂ ਦੇ ਨਾਲ ਪੁਆਇੰਟ ਟੇਬਲ ‘ਚ ਦੂਜੇ ਸਥਾਨ ‘ਤੇ ਹੈ।ਇਸ ਮੁਕਾਬਲੇ ਨੂੰ ਜਿੱਤਣ ਦੇ ਬਾਅਦ ਉਸ ਦੇ 13 ਅੰਕ ਹੋ ਜਾਣਗੇ। ਦੂਜੇ ਪਾਸੇ ਬੰਗਲਾਦੇਸ਼ ਦੇ 7 ਮੈਚਾਂ ‘ਚ 7 ਅੰਕ ਹਨ।

ਟੀਮਾਂ :
ਭਾਰਤ
:  ਰੋਹਿਤ ਸ਼ਰਮਾ, ਕੇ ਐਲ ਰਾਹੁਲ, ਵਿਰਾਟ ਕੋਹਲੀ (ਕਪਤਾਨ), ਰਿਸ਼ਭ ਪੰਤ, ਮਹਿੰਦਰ ਸਿੰਘ ਧੋਨੀ, ਦਿਨੇਸ਼ ਕਾਰਤਿਕ, ਹਰਦਿਕ ਪੰਡਯਾ, ਮੁਹੰਮਦ ਸ਼ਮੀ, ਭੁਵਨੇਸ਼ਵਰ ਕੁਮਾਰ, ਯੁਜਵੇਂਦਰ ਚਾਹਲ, ਜਸਪ੍ਰੀਤ ਬੁਮਰਾਹ।


ਬੰਗਲਾਦੇਸ਼:  ਤਮੀਮ ਇਕਬਾਲ, ਸੌਮਿਆ ਸਰਕਾਰ, ਸ਼ਾਕਿਬ ਅਲ ਹਸਨ, ਮੁਸ਼ਫਿਕੁਰ ਰਹੀਮ, ਲਿਟਨ ਦਾਸ, ਮੋਸਾਦਕ ਹੁਸੈਨ, ਸ਼ਬੀਰ ਰਹਿਮਾਨ, ਮੁਹੰਮਦ ਸੈਫੂਦੀਨ, ਮਸ਼ਰਫ਼ੀ ਮੁਰਤਜ਼ਾ, ਮੁਸਤਫਿਜ਼ੁਰ ਰਹਿਮਾਨ, ਰੁਬਲ ਹੁਸੈਨ।

-PTC News