ਭਾਰਤ-ਨਿਊਜ਼ੀਲੈਂਡ ਵਿਚਾਲੇ ਸੈਮੀਫਾਈਨਲ ਮੁਕਾਬਲਾ: ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ

India vs New Zealand, 1st Semi final: New Zealand wins the toss & elects to bat first, ICC Cricket World Cup 2019
India vs New Zealand, 1st Semi final: New Zealand wins the toss & elects to bat first, ICC Cricket World Cup 2019

ਭਾਰਤ-ਨਿਊਜ਼ੀਲੈਂਡ ਵਿਚਾਲੇ ਸੈਮੀਫਾਈਨਲ ਮੁਕਾਬਲਾ: ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ,ਮੈਨਚੇਸਟਰ: ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਹੁਣ ਤੋਂ ਕੁਝ ਹੀ ਦੇਰ ਬਾਅਦ ਓਲਡ ਟ੍ਰੈਫਰਡ ਮੈਦਾਨ ‘ਤੇ ਵਰਲਡ ਕੱਪ ਦੇ ਪਹਿਲੇ ਸੈਮੀਫਾਈਨਲ ਵਿਚ ਆਹਮੋ-ਸਾਹਮਣੇ ਹੋਣਗੀਆਂ। ਜਿਸ ਦੌਰਾਨ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ।


ਖਿਤਾਬ ਦੀ ਦੌੜ ਵਿਚ ਬਣੇ ਰਹਿਣ ਲਈ ਦੋਵੇਂ ਟੀਮਾਂ ਇਕ-ਦੂਜੇ ਨੂੰ ਸਖਤ ਟੱਕਰ ਦੇਣਗੀਆਂ। ਮੌਸਮ ਦੀ ਤਾਜ਼ਾ ਅਪਡੇਟ ਇਹ ਹੈ ਕਿ ਓਲਡ ਟ੍ਰੈਫਰਡ ਮੈਦਾਨ ‘ਤੇ ਹਲਕੀ-ਹਲਕੀ ਧੁੱਪ ਨਿਕਲ ਚੁੱਕੀ ਹੈ ਅਤੇ ਬੱਦਲ ਬਹੁਤ ਘੱਟ ਦਿਸ ਰਹੇ ਹਨ। ਅਜਿਹੇ ‘ਚ ਫਿਲਹਾਲ ਮੀਂਹ ਦੇ ਆਸਾਰ ਨਹੀਂ ਹਨ।

ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਸੈਮੀਫਾਈਨਲ ‘ਚ ਭਾਰਤ, ਆਸਟ੍ਰੇਲੀਆ, ਇੰਗਲੈਂਡ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਪਹੁੰਚੀਆਂ ਹਨ।ਜਿਸ ਦੌਰਾਨ ਸੈਮੀਫਾਈਨਲ ਦਾ ਪਹਿਲਾ ਮੁਕਾਬਲਾ ਭਾਰਤ ਅਤੇ ਨਿਊਜ਼ੀਲੈਂਡ ਦੇ ਵਿਚਕਾਰ ਮੈਨਚੇਸਟਰ ਦੇ ਮੈਦਾਨ ‘ਤੇ ਖੇਡਿਆ ਜਾਵੇਗਾ, ਜਦਕਿ ਦੂਜੇ ਸੈਮੀਫਾਈਨਲ ਵਿਚ ਕ੍ਰਿਕਟ ਇਤਿਹਾਸ ਦੇ ਦੋ ਸਭ ਤੋਂ ਵੱਡੇ ਵਿਰੋਧੀਆਂ ਆਸਟਰੇਲੀਆ ਤੇ ਇੰਗਲੈਂਡ ਵਿਚਾਲੇ ਮੁਕਾਬਲਾ ਹੋਵੇਗਾ।

ਸੰਭਾਵਿਤ ਟੀਮਾਂ :ਭਾਰਤ: ਰੋਹਿਤ ਸ਼ਰਮਾ, ਕੇ. ਐਲ. ਰਾਹੁਲ, ਵਿਰਾਟ ਕੋਹਲੀ (ਕਪਤਾਨ), ਰਿਸ਼ਭ ਪੰਤ, ਮਹਿੰਦਰ ਸਿੰਘ ਧੋਨੀ (ਵਿਕਟਕੀਪਰ), ਹਰਦਿਕ ਪੰਡਯਾ, ਦਿਨੇਸ਼ ਕਾਰਤਿਕ, ਰਵਿੰਦਰ ਜਡੇਜਾ / ਕੁਲਦੀਪ ਯਾਦਵ, ਭੁਵਨੇਸ਼ਵਰ ਕੁਮਾਰ / ਮੁਹੰਮਦ ਸ਼ਮੀ, ਯੁਜਵੇਂਦਰ ਚਾਹਲ, ਜਸਪ੍ਰੀਤ ਬੁਮਰਾਹ।

ਨਿਊਜ਼ੀਲੈਂਡ: ਮਾਰਟਿਨ ਗੁਪਟਿਲ, ਹੈਨਰੀ ਨਿਕੋਲਜ਼ / ਕੋਲਿਨ ਮੁਨਰੋ, ਕੇਨ ਵਿਲੀਅਮਸਨ (ਕਪਤਾਨ), ਰੌਸ ਟੇਲਰ, ਟਾਮ ਲਾਥਮ (ਵਿਕਟਕੀਪਰ), ਜੇਮਸ ਨੀਸ਼ਮ, ਕੋਲਿਨ ਡੀ ਗ੍ਰੈਂਡਹਾਮ, ਮਿਚੇਲ ਸੈਨਟਨਰ, ਮੈਟੀ ਹੈਨਰੀ, ਲੌਕੀ ਫਾਰਗੁਸਨ, ਟਰੈਂਟ ਬੋਲਟ।

-PTC News