ਰਾਹੁਲ ਗਾਂਧੀ ਬਣੇ ਰਹਿਣਗੇ ਕਾਂਗਰਸ ਪ੍ਰਧਾਨ , ਵਰਕਿੰਗ ਕਮੇਟੀ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਖ਼ਾਰਜ

CWC meet: Rahul Gandhi offers to quit, Congress says party needs him
ਰਾਹੁਲ ਗਾਂਧੀ ਬਣੇ ਰਹਿਣਗੇ ਕਾਂਗਰਸ ਪ੍ਰਧਾਨ , ਵਰਕਿੰਗ ਕਮੇਟੀ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਖ਼ਾਰਜ

ਰਾਹੁਲ ਗਾਂਧੀ ਬਣੇ ਰਹਿਣਗੇ ਕਾਂਗਰਸ ਪ੍ਰਧਾਨ , ਵਰਕਿੰਗ ਕਮੇਟੀ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਖ਼ਾਰਜ:ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਪਾਰਟੀ ਦਫ਼ਤਰ ‘ਚ ਅੱਜ ਕਾਂਗਰਸ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਹੈ।ਇਹ ਮੀਟਿੰਗ ਲਗਾਤਾਰ ਤਿੰਨ ਘੰਟੇ ਚੱਲੀ ਹੈ।ਜਿਸ ‘ਚ ਲੋਕ ਸਭਾ ਚੋਣਾਂ ‘ਚ ਪਾਰਟੀ ਦੀ ਹਾਰ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ ਹੈ।ਮਿਲੀ ਜਾਣਕਾਰੀ ਮੁਤਾਬਕ ਮੀਟਿੰਗ ਦੌਰਾਨ ਰਾਹੁਲ ਗਾਂਧੀ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ ਪਰ ਇਸ ਨੂੰ ਕਮੇਟੀ ਨੇ ਪ੍ਰਵਾਨ ਨਹੀਂ ਕੀਤਾ ਹੈ।

CWC meet: Rahul Gandhi offers to quit, Congress says party needs him
ਰਾਹੁਲ ਗਾਂਧੀ ਬਣੇ ਰਹਿਣਗੇ ਕਾਂਗਰਸ ਪ੍ਰਧਾਨ , ਵਰਕਿੰਗ ਕਮੇਟੀ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਖ਼ਾਰਜ

ਇਸ ਸਬੰਧੀ ਕਾਂਗਰਸ ਦੇ ਪ੍ਰਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ‘ਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ‘ਚ ਆਪਣੇ ਅਹੁਦੇ ਤੋਂ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਸੀ ਪਰ ਮੈਂਬਰਾਂ ਨੇ ਸਰਬਸੰਮਤੀ ਨਾਲ ਇਸ ਨੂੰ ਖਾਰਜ ਕਰ ਦਿੱਤਾ ਹੈ।ਉਨ੍ਹਾਂ ਦੱਸਿਆ ਕਿ ਕਮੇਟੀ ਦੇ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਕਿਹਾ ਕਿ ਅਜਿਹੇ ਮੁਸ਼ਕਲ ਸਮੇਂ ‘ਚ ਪਾਰਟੀ ਨੂੰ ਉਨ੍ਹਾਂ ਦੇ ਮਾਰਗ ਦਰਸ਼ਨ ਦੀ ਲੋੜ ਹੈ।ਇਸ ਕਾਰਨ ਪਾਰਟੀ ਦੇ ਪ੍ਰਧਾਨ ਦੇ ਅਹੁਦੇ ‘ਤੇ ਉਹ ਬਣੇ ਰਹਿਣ।

CWC meet: Rahul Gandhi offers to quit, Congress says party needs him
ਰਾਹੁਲ ਗਾਂਧੀ ਬਣੇ ਰਹਿਣਗੇ ਕਾਂਗਰਸ ਪ੍ਰਧਾਨ , ਵਰਕਿੰਗ ਕਮੇਟੀ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਖ਼ਾਰਜ

ਰਾਹੁਲ ਨੇ ਕਿਹਾ ਕਿ ਉਹ ਪ੍ਰਧਾਨ ਦੇ ਅਹੁਦੇ ‘ਤੇ ਨਹੀਂ ਰਹਿਣਾ ਚਾਹੁੰਦੇ ਹਨ ਪਰ ਪਾਰਟੀ ਲਈ ਬਤੌਰ ਵਰਕਰ ਉਹ ਕੰਮ ਕਰਦੇ ਰਹਿਣਗੇ।ਸੁਰਜੇਵਾਲਾ ਨੇ ਦੱਸਿਆ ਕਿ ਮੀਟਿੰਗ ‘ਚ ਰਾਹੁਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਥਾਂ ਪ੍ਰਿਅੰਕਾ ਗਾਂਧੀ ਦਾ ਨਾਂ ਵੀ ਪ੍ਰਸਤਾਵਿਤ ਨਾ ਕੀਤਾ ਜਾਵੇ।ਨਾਲ ਹੀ ਕਿਸੇ ਗ਼ੈਰ ਕਾਂਗਰਸੀ ਨੂੰ ਪਾਰਟੀ ਪ੍ਰਧਾਨ ਬਣਾਇਆ ਜਾਵੇ ਪਰ ਵਰਕਿੰਗ ਕਮੇਟੀ ਨੇ ਰਾਹੁਲ ਦੀ ਗੱਲ ਨਹੀਂ ਮੰਨੀ।ਉਨ੍ਹਾਂ ਕਿਹਾ ਕਿ ਹੁਣ ਰਾਹੁਲ ਨੂੰ ਇਹ ਅਧਿਕਾਰ ਦਿੱਤਾ ਗਿਆ ਹੈ ਕਿ ਉਹ ਪਾਰਟੀ ‘ਚ ਆਪਣੇ ਮੁਤਾਬਕ ਜਿਵੇਂ ਚਾਹੁਣ, ਸੰਗਠਨਾਤਮਕ ਬਦਲਾਅ ਕਰ ਸਕਦੇ ਹਨ।

CWC meet: Rahul Gandhi offers to quit, Congress says party needs him
ਰਾਹੁਲ ਗਾਂਧੀ ਬਣੇ ਰਹਿਣਗੇ ਕਾਂਗਰਸ ਪ੍ਰਧਾਨ , ਵਰਕਿੰਗ ਕਮੇਟੀ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਖ਼ਾਰਜ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :16ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤੇ ਹਸਤਾਖ਼ਰ

ਇਸ ਮੀਟਿੰਗ ‘ਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ, ਯੂ.ਪੀ.ਏ. ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੂਰਬੀ ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ , ਏ.ਕੇ. ਐਂਟਨੀ, ਪੀ. ਚਿਦੰਬਰਮ, ਮੀਰਾ ਕੁਮਾਰ ਸਮੇਤ ਪਾਰਟੀ ਦੇ ਕਈ ਦਿੱਗਜ ਨੇਤਾ ਮੌਜੂਦ ਸਨ।
-PTCNews