Tue, Apr 16, 2024
Whatsapp

PM ਮੋਦੀ ਨੇ ਅਮਫਾਨ ਤੂਫ਼ਾਨ ਕਾਰਨ ਹੋਏ ਨੁਕਸਾਨ ਦਾ ਲਿਆ ਹਵਾਈ ਜਾਇਜ਼ਾ, ਪੱਛਮੀ ਬੰਗਾਲ ਲਈ 1 ਹਜ਼ਾਰ ਕਰੋੜ ਦਾ ਐਲਾਨ

Written by  Shanker Badra -- May 22nd 2020 03:22 PM
PM ਮੋਦੀ ਨੇ ਅਮਫਾਨ ਤੂਫ਼ਾਨ ਕਾਰਨ ਹੋਏ ਨੁਕਸਾਨ ਦਾ ਲਿਆ ਹਵਾਈ ਜਾਇਜ਼ਾ, ਪੱਛਮੀ ਬੰਗਾਲ ਲਈ 1 ਹਜ਼ਾਰ ਕਰੋੜ ਦਾ ਐਲਾਨ

PM ਮੋਦੀ ਨੇ ਅਮਫਾਨ ਤੂਫ਼ਾਨ ਕਾਰਨ ਹੋਏ ਨੁਕਸਾਨ ਦਾ ਲਿਆ ਹਵਾਈ ਜਾਇਜ਼ਾ, ਪੱਛਮੀ ਬੰਗਾਲ ਲਈ 1 ਹਜ਼ਾਰ ਕਰੋੜ ਦਾ ਐਲਾਨ

PM ਮੋਦੀ ਨੇ ਅਮਫਾਨ ਤੂਫ਼ਾਨ ਕਾਰਨ ਹੋਏ ਨੁਕਸਾਨ ਦਾ ਲਿਆ ਹਵਾਈ ਜਾਇਜ਼ਾ, ਪੱਛਮੀ ਬੰਗਾਲ ਲਈ 1 ਹਜ਼ਾਰ ਕਰੋੜ ਦਾ ਐਲਾਨ:ਨਵੀਂ ਦਿੱਲੀ : ਚੱਕਰਵਰਤੀ ਤੂਫ਼ਾਨ ਅਮਫਾਨ ਨੇ ਪੱਛਮੀ ਬੰਗਾਲ ਅਤੇ ਉੜੀਸਾ ਵਿਚ ਭਾਰੀ ਤਬਾਹੀ ਮਚਾਈ ਹੈ। ਦੋਵੇ ਸੂਬਿਆਂ ਵਿਚ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਉੱਥੇ ਹੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੇ ਅਮਫਾਨ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨਾਲ ਸੀਐਮ ਮਮਤਾ ਬੈਨਰਜੀ ਵੀ ਮੌਜੂਦ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਲਈ 1 ਹਜ਼ਾਰ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਕੇਂਦਰ ਦੀ ਇਕ ਟੀਮ ਜਲਦੀ ਹੀ ਆ ਕੇ ਸੂਬੇ ਵਿਚ ਹੋਏ ਨੁਕਸਾਨ ਦਾ ਵਿਸਥਾਰ ਨਾਲ ਸਰਵੇਖਣ ਕਰੇਗੀ। ਪੀਐਮ ਮੋਦੀ ਨੇ ਮ੍ਰਿਤਕਾਂ ਦੇ ਲਈ 2 ਲੱਖ ਰੁਪਏ ਅਤੇ ਜਖਮੀਆਂ ਲਈ 50 ਹਜ਼ਾਰ ਰੁਪਏ ਮੁਆਵਜੇ ਦਾ ਵੀ ਐਲਾਨ ਕੀਤਾ ਹੈ। ਹਵਾਈ ਸਰਵੇਖਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ "ਪਿਛਲੇ ਸਾਲ ਮਈ ਵਿਚ ਦੇਸ਼ ਚੋਣਾਂ 'ਚ ਵਿਅਸਤ ਸੀ ਅਤੇ ਉਸ ਸਮੇਂ ਉੜੀਸਾ ਨੇ ਇਕ ਚੱਕਰਵਾਤੀ ਤੂਫਾਨ ਦਾ ਸਾਹਮਣਾ ਕੀਤਾ ਸੀ ,ਹੁਣ ਇੱਕ ਬਾਅਦ ਫਿਰ ਇਸ ਚੱਕਰਵਾਤੀ ਤੂਫਾਨ ਨੇ ਸਾਡੇ ਤੱਟਵਰਤੀ ਇਲਾਕਿਆਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਪੱਛਮੀ ਬੰਗਾਲ ਦੇ ਲੋਕ ਇਸ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਪੀਐਮ ਮੋਦੀ ਨੇ ਕਿਹਾ ਕਿ "ਸੂਬਾ ਅਤੇ ਕੇਂਦਰ ਸਰਕਾਰ ਦੋਵਾਂ ਨੇ ਅਮਫਾਨ ਚੱਕਰਵਰਤੀ ਤੂਫ਼ਾਨ ਨਾਲ ਨਜਿੱਠਣ ਦੀ ਪੂਰੀ ਕੋਸ਼ਿਸ਼ ਕੀਤੀ ਹੈ ਪਰ ਇਸ ਦੇ ਬਾਵਜੂਦ ਅਸੀ 80 ਲੋਕਾਂ ਦੀ ਜਾਨ ਨਹੀਂ ਬਚਾ ਪਾਏ । ਪ੍ਰਧਾਨ ਮੰਤਰੀ ਮੋਦੀ ਇਸ ਤੋਂ ਬਾਅਦ ਉੜੀਸਾ ਦੇ ਚੱਕਰਵਰਤੀ ਤੂਫ਼ਾਨ ਨਾਲ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ ਕਰਨ ਲਈ ਜਾਣਗੇ ਤੇ ਤਾਜ਼ਾ ਹਲਾਤਾਂ ਦਾ ਜਾਇਜ਼ਾ ਲੈਣਗੇ। -PTCNews


Top News view more...

Latest News view more...