DA Hike In Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਖਤਮ ਹੋ ਗਈ। ਇਹ ਮੀਟਿੰਗ ਪੰਜਾਬ ਭਵਨ ਵਿਖੇ ਹੋਈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ X 'ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ 'ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤੇ ਉਹਨਾਂ ਦੇ ਮਸਲਿਆਂ 'ਤੇ ਵਿਸਥਾਰ ਸਹਿਤ ਚਰਚਾ ਕੀਤੀ...ਇੱਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਾਂ...DA 'ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ...<blockquote class=twitter-tweet><p lang=pa dir=ltr>ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤੇ ਉਹਨਾਂ ਦੇ ਮਸਲਿਆਂ &#39;ਤੇ ਵਿਸਥਾਰ ਸਹਿਤ ਚਰਚਾ ਕੀਤੀ...<br>ਇੱਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਾਂ...DA &#39;ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ…</p>&mdash; Bhagwant Mann (@BhagwantMann) <a href=https://twitter.com/BhagwantMann/status/1736667548203237871?ref_src=twsrc^tfw>December 18, 2023</a></blockquote> <script async src=https://platform.twitter.com/widgets.js charset=utf-8></script>ਜ਼ਿਕਰਯੋਗ ਹੈ ਕਿ ਇਸ ਹੜਤਾਲ ਕਾਰਨ 43 ਵਿਭਾਗਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਸੀ। ਇਸ ਵਿੱਚ ਜ਼ਿਲ੍ਹੇ ਦੇ ਡੀਸੀ ਦਫ਼ਤਰ, ਟਰਾਂਸਪੋਰਟ ਵਿਭਾਗ, ਜਨ ਸਿਹਤ ਵਿਭਾਗ, ਮਾਲ ਵਿਭਾਗ, ਖ਼ਜ਼ਾਨਾ ਦਫ਼ਤਰ, ਸਿੱਖਿਆ ਵਿਭਾਗ, ਫੂਡ ਸਪਲਾਈ ਵਿਭਾਗ, ਸਿਹਤ ਵਿਭਾਗ, ਖੇਤੀਬਾੜੀ ਵਿਭਾਗ, ਭਵਨ ਤੇ ਸੜਕ ਵਿਭਾਗ, ਸਿੰਚਾਈ ਵਿਭਾਗ ਸਮੇਤ ਕਰੀਬ 43 ਵਿਭਾਗਾਂ ਦਾ ਕੰਮ ਠੱਪ ਹੋ ਗਿਆ ਹੈ। ਮੰਤਰੀ ਮੰਡਲ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਪ੍ਰਭਾਵਿਤ ਹੋਈ ਸੀ।<iframe src=https://www.facebook.com/plugins/video.php?height=314&href=https://www.facebook.com/ptcnewsonline/videos/326959693480983/&show_text=true&width=560&t=0 width=560 height=429 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਇਹ ਹਨ ਮੁਲਾਜ਼ਮਾਂ ਦੀਆਂ ਮੰਗਾਂਮਨਿਸਟੀਰੀਅਲ ਮੁਲਾਜ਼ਮ ਆਗੂ ਜਗਦੀਸ਼ ਠਾਕੁਰ ਨੇ ਕਿਹਾ ਕਿ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ ਚਾਹੁੰਦੇ ਹਨ। ਇਸ ਤੋਂ ਇਲਾਵਾ ਮਹਿੰਗਾਈ ਭੱਤੇ ਦੀਆਂ ਬਕਾਇਆ ਤਿੰਨ ਕਿਸ਼ਤਾਂ ਜਾਰੀ ਕਰਨਾ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਉਨ੍ਹਾਂ ਦੀਆਂ ਮੁੱਖ ਮੰਗਾਂ ਹਨ। ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਉਨ੍ਹਾਂ 'ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ।