Sat, Dec 13, 2025
Whatsapp

ਦਾਖਾ: ਬਿਕਰਮ ਸਿੰਘ ਮਜੀਠੀਆ ਵੱਲੋਂ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

Reported by:  PTC News Desk  Edited by:  Jashan A -- October 15th 2019 02:37 PM
ਦਾਖਾ: ਬਿਕਰਮ ਸਿੰਘ ਮਜੀਠੀਆ ਵੱਲੋਂ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

ਦਾਖਾ: ਬਿਕਰਮ ਸਿੰਘ ਮਜੀਠੀਆ ਵੱਲੋਂ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

ਦਾਖਾ: ਬਿਕਰਮ ਸਿੰਘ ਮਜੀਠੀਆ ਵੱਲੋਂ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼,ਦਾਖਾ: ਪੰਜਾਬ 'ਚ 21 ਅਕਤੂਬਰ ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ 'ਤੇ ਹੈ। ਇਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। Sadਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵੱਲੋਂ ਅੱਜ ਦਾਖਾ ਹਲਕੇ 'ਚ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ ਕਰ ਰਹੇ ਹਨ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਵੋਟਾਂ ਮੰਗੀਆਂ ਤੇ ਉਸ ਨੂੰ ਚੋਣਾਂ 'ਚ ਵੱਡੀ ਲੀਡ ਨਾਲ ਜਿਤਾਉਣ ਦੀ ਵੀ ਅਪੀਲ ਕੀਤੀ। ਹੋਰ ਪੜ੍ਹੋ:ਦਾਖਾ: ਹਰਸਿਮਰਤ ਕੌਰ ਬਾਦਲ ਵੱਲੋਂ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ‘ਚ ਚੋਣ ਪ੍ਰਚਾਰ ਤੇਜ਼ ਉਥੇ ਹੀ ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੀ ਗਈ ਵਾਅਦਾਖ਼ਿਲਾਫੀ ‘ਤੇ ਵੀ ਤੰਜ ਕਸਿਆ। ਉਹਨਾਂ ਕਿਹਾ ਕਿ ਕਾਂਗਰਸ’ ‘ਕਿਸਾਨ ਕਰਜ਼ ਮੁਆਫੀ ਦੇ ਬ੍ਰੈਂਡ ਅੰਬੈਂਸਡਰ ਬੁੱਧ ਸਿੰਘ ਨੂੰ ਵੀ ਭੁੱਲ ਗਈ ਹੈ। ਇਸ ਮੌਕੇ ਉਹਨਾਂ ਨੇ ਕਾਂਗਰਸੀ ਉਮੀਦਵਾਰ ਸੰਦੀਪ ਸਿੰਘ ਸੰਧੂ ਬਾਹਰੀ ਉਮੀਦਵਾਰ ਦੱਸਿਆ। Sadਜ਼ਿਕਰਯੋਗ ਹੈ ਕਿ ਪੰਜਾਬ ਦੇ ਚਾਰ ਹਲਕਿਆਂ ਜਲਾਲਾਬਾਦ, ਮੁਕੇਰੀਆਂ, ਫਗਵਾੜਾ ਅਤੇ ਦਾਖਾ 'ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਲਈ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਤੁਹਾਨੂੰ ਦੱਸ ਦਈਏ ਕਿ ਚੋਣਾਂ ਲਈ ਕੁੱਲ 33 ਉਮੀਦਵਾਰ ਚੋਣ ਮੈਦਾਨ 'ਚ ਆਪਣੀ ਕਿਸਮਤ ਅਜਮਾਉਣਗੇ। -PTC News


Top News view more...

Latest News view more...

PTC NETWORK
PTC NETWORK