ਦਾਖਾ: ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 19 ਤੋਂ 21 ਤੇ 24 ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ

Dakha

ਦਾਖਾ: ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 19 ਤੋਂ 21 ਤੇ 24 ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ,ਦਾਖਾ: ਪੰਜਾਬ ਦੇ 4 ਹਲਕਿਆਂ ਦਾਖਾ, ਜਲਾਲਾਬਾਦ, ਮੁਕੇਰੀਆਂ ਅਤੇ ਫਗਵਾੜਾ ‘ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਲਈ ਵੋਟਾਂ ਪਾਈਆਂ ਜਾਣਗੀਆਂ।

ਜਿਨ੍ਹਾਂ ਦੇ ਮੱਦੇਨਜ਼ਰ ਦਾਖਾ ਇਸ ਦੇ ਨਾਲ ਲਗਦੇ 3 ਕਿਲੋਮੀਟਰ ਏਰੀਏ ਅਧੀਨ ਆਉਂਦੇ ਸ਼ਰਾਬ ਦੇ ਠੇਕੇ ਬੰਦ ਰਹਿਣਗੇ।

ਹੋਰ ਪੜ੍ਹੋ:ਅਯੁੱਧਿਆ ਮਾਮਲੇ ‘ਤੇ ਸੁਣਵਾਈ ਹੋਈ ਪੂਰੀ, ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜ਼ਿਲਾ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਮੁਤਾਬਕ ਆਬਕਾਰੀ ਅਤੇ ਕਰ ਕਮਿਸ਼ਨ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਦਾਖਾ ਵਿਚ 19 ਅਕਤੂਬਰ ਸ਼ਾਮ 6 ਵਜੇ ਤੋਂ 21 ਅਕਤੂਬਰ ਸ਼ਾਮ 6 ਵਜੇ ਤੱਕ ਅਤੇ 24 ਅਕਤੂਬਰ ਨੂੰ ਪੂਰਾ ਦਿਨ ਡ੍ਰਾਈ ਡੇ ਰੱਖਣ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਚੋਣਾਂ ਦੌਰਾਨ ਵੋਟਾਂ ਪੇਣ ਅਤੇ ਨਤੀਜਿਆਂ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।

-PTC News