Advertisment

ਦਲਬੀਰ ਢਿਲਵਾਂ ਕਤਲ ਮਾਮਲਾ : ਸ਼੍ਰੋਮਣੀ ਅਕਾਲੀ ਦਲ ਨੇ ਬਟਾਲਾ 'ਚ ਐੱਸ.ਐੱਸ.ਪੀ. ਦਫ਼ਤਰ ਅੱਗੇ ਲਾਇਆ ਧਰਨਾ

author-image
Shanker Badra
Updated On
New Update
ਦਲਬੀਰ ਢਿਲਵਾਂ ਕਤਲ ਮਾਮਲਾ : ਸ਼੍ਰੋਮਣੀ ਅਕਾਲੀ ਦਲ ਨੇ ਬਟਾਲਾ 'ਚ ਐੱਸ.ਐੱਸ.ਪੀ. ਦਫ਼ਤਰ ਅੱਗੇ ਲਾਇਆ ਧਰਨਾ
Advertisment
ਦਲਬੀਰ ਢਿਲਵਾਂ ਕਤਲ ਮਾਮਲਾ : ਸ਼੍ਰੋਮਣੀ ਅਕਾਲੀ ਦਲ ਨੇ ਬਟਾਲਾ 'ਚ ਐੱਸ.ਐੱਸ.ਪੀ. ਦਫ਼ਤਰ ਅੱਗੇ ਲਾਇਆ ਧਰਨਾ:ਬਟਾਲਾ : ਬਟਾਲਾ ਦੇ ਪਿੰਡ ਢਿਲਵਾਂ ਦੇ ਬਹੁਚਰਚਿਤ ਸਾਬਕਾ ਅਕਾਲੀ ਸਰਪੰਚ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਅਜੇ ਤੱਕ ਠੋਸ ਕਾਰਵਾਈ ਨਹੀਂ ਕੀਤੀ। ਜਿਸ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਬਟਾਲਾ ਵਿੱਚ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਧਰਨਾਲਗਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਹੈ। Dalbir Dhilwan murder case : SAD Batala SSP office Protest ਦਲਬੀਰ ਢਿਲਵਾਂ ਕਤਲ ਮਾਮਲਾ : ਸ਼੍ਰੋਮਣੀ ਅਕਾਲੀ ਦਲ ਨੇ ਬਟਾਲਾ 'ਚ ਐੱਸ.ਐੱਸ.ਪੀ. ਦਫ਼ਤਰ ਅੱਗੇ ਲਾਇਆ ਧਰਨਾ ਸਾਬਕਾ ਅਕਾਲੀ ਸਰਪੰਚ ਦੇ ਕਤਲ ਤੋਂ 20 ਦਿਨ ਬਾਅਦ ਵੀ ਪੁਲਿਸ ਨੇ ਅਜੇ ਤੱਕ ਸਿਰਫ਼ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਪੁਲਿਸ ਨੇ ਕਈ ਦੋਸ਼ੀਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੋਇਆ ਹੈ। ਇਸ ਦੌਰਾਨ ਪੀੜਤ ਪਰਿਵਾਰ ਨੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਸਵਾਲ ਚੁੱਕੇ ਹਨ। Dalbir Dhilwan murder case : SAD Batala SSP office Protest ਦਲਬੀਰ ਢਿਲਵਾਂ ਕਤਲ ਮਾਮਲਾ : ਸ਼੍ਰੋਮਣੀ ਅਕਾਲੀ ਦਲ ਨੇ ਬਟਾਲਾ 'ਚ ਐੱਸ.ਐੱਸ.ਪੀ. ਦਫ਼ਤਰ ਅੱਗੇ ਲਾਇਆ ਧਰਨਾ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਗੁਰਦਾਸਪੁਰ ਜ਼ਿਲ੍ਹਾ ਇਕਾਈ ਦੇ ਮੀਤ ਪ੍ਰਧਾਨ ਦਲਬੀਰ ਸਿੰਘ (55) ਦਾ 18 ਨਵੰਬਰ ਨੂੰ ਪੁਰਾਣੀ ਰੰਜਿਸ਼ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਅਤੇ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਵਾਰਦਾਤ ਸੋਮਵਾਰ ਦੇਰ ਰਾਤ ਬਟਾਲਾ ਸ਼ਹਿਰ ਤੋਂ 25 ਕਿਲੋਮੀਟਰ ਦੂਰ ਪਿੰਡ ਢਿਲਵਾਂ ‘ਚ ਵਾਪਰੀ ਸੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment