ਮੁੱਖ ਖਬਰਾਂ

ਦਲਬੀਰ ਢਿੱਲਵਾਂ ਕਤਲ ਮਾਮਲਾ : ਸ਼੍ਰੋਮਣੀ ਅਕਾਲੀ ਦਲ ਨੇ ਬਟਾਲਾ ਦੇ ਐੱਸ.ਐੱਸ.ਸੀ. ਦਫ਼ਤਰ ਅੱਗੇ ਲਾਇਆ ਧਰਨਾ

By Shanker Badra -- November 25, 2019 1:24 pm

ਦਲਬੀਰ ਢਿੱਲਵਾਂ ਕਤਲ ਮਾਮਲਾ : ਸ਼੍ਰੋਮਣੀ ਅਕਾਲੀ ਦਲ ਨੇ ਬਟਾਲਾ ਦੇ ਐੱਸ.ਐੱਸ.ਸੀ. ਦਫ਼ਤਰ ਅੱਗੇ ਲਾਇਆ ਧਰਨਾ:ਬਟਾਲਾ : ਬਟਾਲਾ ਦੇ ਪਿੰਡ ਢਿੱਲਵਾਂ ਵਿਖੇ 18 ਨਵੰਬਰ ਨੂੰ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਹ ਮਾਮਲਾ ਭਖਦਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੀੜਤ ਪਰਿਵਾਰ ਦੇ ਨਾਲ ਬਟਾਲਾ ਦੇ ਐੱਸ.ਐੱਸ.ਸੀ. ਦਫ਼ਤਰ ਅੱਗੇ ਧਰਨਾ ਲਗਾਇਆ ਗਿਆ ਹੈ।ਇਸ ਦੌਰਾਨ ਹਲਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ 'ਚ ਸਮੂਹ ਅਕਾਲੀ ਵਰਕਰ ਅਤੇ ਪੀੜਤ ਪਰਿਵਾਰ ਮੌਜੂਦ ਹੈ।

Dalbir Singh Dhillon murder case : Batala SSP office protest From SAD ਦਲਬੀਰ ਢਿੱਲਵਾਂ ਕਤਲ ਮਾਮਲਾ  : ਸ਼੍ਰੋਮਣੀ ਅਕਾਲੀ ਦਲ ਨੇ ਬਟਾਲਾ ਦੇ ਐੱਸ.ਐੱਸ.ਸੀ. ਦਫ਼ਤਰ ਅੱਗੇ ਲਾਇਆ ਧਰਨਾ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਗੈਂਗਸਟਰਾਂ ਨੇਕਾਂਗਰਸ ਦੀ ਸ਼ਹਿ 'ਤੇ ਦਲਬੀਰ ਸਿੰਘ ਦਾ ਬੇਰਹਿਮੀ ਨਾਲ ਕਤਲ ਕੀਤਾ ਪਰ ਅਜੇ ਤੱਕ ਪੁਲਿਸ ਉਨ੍ਹਾਂ ਕਾਤਲਾਂ ਨੂੰ ਫੜਨ ਵਿਚ ਨਾਕਾਮ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮ੍ਰਿਤਕ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਹੈ।

Dalbir Singh Dhillon murder case : Batala SSP office protest From SAD ਦਲਬੀਰ ਢਿੱਲਵਾਂ ਕਤਲ ਮਾਮਲਾ  : ਸ਼੍ਰੋਮਣੀ ਅਕਾਲੀ ਦਲ ਨੇ ਬਟਾਲਾ ਦੇ ਐੱਸ.ਐੱਸ.ਸੀ. ਦਫ਼ਤਰ ਅੱਗੇ ਲਾਇਆ ਧਰਨਾ

ਇਸ ਤੋਂ ਇੱਕ ਦਿਨ ਪਹਿਲਾਂ ਬਟਾਲਾ ਦੇ ਐੱਸ.ਐੱਸ.ਪੀ.ਉਪਿੰਦਰਜੀਤ ਸਿੰਘ ਘੁੰਮਣ ਨੇ ਇਸ ਮਾਮਲੇ ਦੀ ਜਾਂਚ ਲਈ 5 ਮੈਂਬਰੀ ਐੱਸਆਈਟੀ ਦਾ ਗਠਨ ਕੀਤਾ ਹੈ। ਇਸ ਵਿਸ਼ੇਸ਼ ਜਾਂਚ ਟੀਮ ਵਿਚ ਡੀ.ਐੱਸ.ਪੀ. (ਸਪੈਸ਼ਲ ਬ੍ਰਾਂਚ) ਪ੍ਰੇਮ ਕੁਮਾਰ, ਡੀ.ਐੱਸ.ਪੀ. ਡੇਰਾ ਬਾਬਾ ਨਾਨਕ ਲਖਵਿੰਦਰ ਸਿੰਘ, ਇੰਸਪੈਕਟਰ ਹਰਬੰਸ ਸਿੰਘ (ਇਨਵੈਸਟੀਗੇਸ਼ਨ ਯੂਨਿਟ), ਇੰਚਾਰਜ ਸੀ.ਆਈ.ਏ. ਇੰਸਪੈਕਟਰ ਸੁਰਿੰਦਰ ਸਿੰਘ ਅਤੇ ਐੱਸ.ਐੱਚ.ਓ. ਥਾਣਾ ਕੋਟਲੀ ਸੂਰਤ ਮੱਲੀ ਸ਼ਾਮਲ ਹਨ। ਇਸ ਤੋਂ ਇਲਾਵਾ ਐੱਸ.ਪੀ. ਹੈੱਡਕੁਆਟਰ ਵੀ ਇਸ ਜਾਂਚ ਟੀਮ ਦੇ ਕੰਮ ਦੀ ਨਿਗਰਾਨੀ ਕਰਨਗੇ।

Dalbir Singh Dhillon murder case : Batala SSP office protest From SAD ਦਲਬੀਰ ਢਿੱਲਵਾਂ ਕਤਲ ਮਾਮਲਾ  : ਸ਼੍ਰੋਮਣੀ ਅਕਾਲੀ ਦਲ ਨੇ ਬਟਾਲਾ ਦੇ ਐੱਸ.ਐੱਸ.ਸੀ. ਦਫ਼ਤਰ ਅੱਗੇ ਲਾਇਆ ਧਰਨਾ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਗੁਰਦਾਸਪੁਰ ਜ਼ਿਲ੍ਹਾ ਇਕਾਈ ਦੇ ਮੀਤ ਪ੍ਰਧਾਨ ਦਲਬੀਰ ਸਿੰਘ (55) ਦਾ ਪੁਰਾਣੀ ਰੰਜਿਸ਼ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਅਤੇ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ।ਫਿਲਹਾਲ ਇਸ ਮਾਮਲੇ ਵਿਚ ਇੱਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ। ਇਹ ਵਾਰਦਾਤ ਸੋਮਵਾਰ ਦੇਰ ਰਾਤ ਬਟਾਲਾ ਸ਼ਹਿਰ ਤੋਂ 25 ਕਿਲੋਮੀਟਰ ਦੂਰ ਪਿੰਡ ਢਿਲਵਾਂ 'ਚ ਵਾਪਰੀ ਸੀ।
-PTCNews

  • Share