ਮੁੱਖ ਖਬਰਾਂ

ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੋਸ਼ਲ ਮੀਡਿਆ 'ਤੇ ਖ਼ੂਬ ਚਰਚਾ , ਜਾਣੋ ਅਸਲੀ ਸੱਚ

By Shanker Badra -- October 07, 2020 4:10 pm -- Updated:Feb 15, 2021

ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੋਸ਼ਲ ਮੀਡਿਆ 'ਤੇ ਖ਼ੂਬ ਚਰਚਾ , ਜਾਣੋ ਅਸਲੀ ਸੱਚ:ਨਵੀਂ ਦਿੱਲੀ : ਪ੍ਰਸਿੱਧ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਲੈ ਕੇ ਸੋਸ਼ਲ ਮੀਡਿਆ 'ਤੇ ਖ਼ਬਰਾਂ ਆ ਰਹੀਆਂ ਸਨ ਕਿ ਉਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਗਾਇਕ ਦਲੇਰ ਮਹਿੰਦੀ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ। ਦਲੇਰ ਮਹਿੰਦੀਨੇ ਆਪਣੀ ਗ੍ਰਿਫ਼ਤਾਰੀ ਦੀਆਂ ਉੱਡ ਰਹੀਆਂ ਫਰਜੀ ਖ਼ਬਰਾਂ 'ਤੇ ਬਿਆਨ ਦਿੱਤਾ ਹੈ।

ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੋਸ਼ਲ ਮੀਡਿਆ 'ਤੇ ਖ਼ੂਬ ਚਰਚਾ , ਜਾਣੋ ਅਸਲੀ ਸੱਚ

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸਾਂਝੀ ਕਰਕੇ ਇਸ ਖ਼ਬਰ ਨੂੰ ਖਾਰਜ ਕੀਤਾ ਹੈ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, 'ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੇ ਖ਼ਿਲਾਫ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਖ਼ਿਲਾਫ਼ ਲੀਗਲ ਐਕਸ਼ਨ ਲਿਆ ਜਾਵੇਗਾ। ਇਸ ਦੇ ਨਾਲ ਹੀਦਲੇਰ ਮਹਿੰਦੀ ਨੇ ਇੱਕ ਵੀਡੀਓ ਵੀ ਸੋਸ਼ਲ ਮੀਡਿਆ 'ਤੇ ਜਾਰੀ ਕੀਤੀ ਹੈ।

ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੋਸ਼ਲ ਮੀਡਿਆ 'ਤੇ ਖ਼ੂਬ ਚਰਚਾ , ਜਾਣੋ ਅਸਲੀ ਸੱਚ

ਦਲੇਰ ਮਹਿੰਦੀ ਵੀਡੀਓ 'ਚ ਕਹਿ ਰਹੇ ਹਨ ਕਿ 'ਹੈਲੋ ਮੈਂ ਹਾਂ ਦਲੇਰ ਮਹਿੰਦੀ ਅਤੇ ਤਾਜਾ ਖ਼ਬਰ ਇਹ ਹੈ ਕਿ ਦਲੇਰ ਮਹਿੰਦੀ ਗ੍ਰਿਫ਼ਤਾਰ ਹੋ ਗਿਆ ਹੈ। ਇਹ ਗਲਤ ਖ਼ਬਰ ਫੈਲਾਈ ਗਈ ਹੈ। ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਦੇਸ਼ ਦ੍ਰੋਹੀਆਂ , ਚਾਪਲੂਸਾਂ ਅਤੇ ਗੰਦ ਫੈਲਾਉਣ ਵਾਲਿਆਂ ਲੋਕਾਂ ਨੇ ਇਹ ਖ਼ਬਰ ਫੈਲਾਈ ਹੈ। ਇਨ੍ਹਾਂ ਤੋਂ ਬੱਚੋ, ਅਜਿਹੀਆਂ ਖ਼ਬਰਾਂ ਫੈਲਾਉਣ ਵਾਲੇ ਲੋਕਾਂ ਤੋਂ ਆਪਣੇ ਆਪ ਨੂੰ ਸਚੇਤ ਰੱਖੋ।'

ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੋਸ਼ਲ ਮੀਡਿਆ 'ਤੇ ਖ਼ੂਬ ਚਰਚਾ , ਜਾਣੋ ਅਸਲੀ ਸੱਚ

ਦੱਸ ਦੇਈਏ ਕਿ ਪੰਜਾਬੀ ਗਾਇਕ ਦਲੇਰ ਮਹਿੰਦੀ ਨੇ ਕੁੱਝ ਦਿਨ ਪਹਿਲਾਂ ਇੱਕ ਵੀਡੀਓ ਪੋਸਟ ਕਰਕੇ ਕੇਂਦਰ ਦੇ ਖੇਤੀ ਬਿੱਲਾਂ ਦੀ ਹਮਾਇਤ ਕੀਤੀ ਸੀ। ਹਾਲਾਂਕਿ ਉਨ੍ਹਾਂ ਦੇ ਵੀਡੀਓ ਪਾਉਣ ਤੋਂ ਬਾਅਦ ਲੋਕਾਂ ਨੇ ਉਨ੍ਹਾਂ ਦੇ ਕਿਸਾਨੀ ਬਾਰੇ ਗਿਆਨ ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਤਾਂਦਲੇਰ ਮਹਿੰਦੀ ਨੂੰ ਲਾਹਨਤਾਂ ਪਾਈਆਂ ਹਨ। ਉਨ੍ਹਾਂ ਨੂੰ ਖੇਤੀ ਕਰਦਿਆਂ ਦੀ ਵੀਡੀਓ ਅਪਲੋਡ ਕਰਨੀ ਮਹਿੰਗੀ ਪੈ ਗਈ ਸੀ।
-PTCNews