Sat, Apr 20, 2024
Whatsapp

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਦੀ CD ਭਾਈ ਲੌਂਗੋਵਾਲ ਨੇ ਕੀਤੀ ਜਾਰੀ

Written by  Shanker Badra -- February 16th 2019 07:00 PM
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਦੀ CD ਭਾਈ ਲੌਂਗੋਵਾਲ ਨੇ ਕੀਤੀ ਜਾਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਦੀ CD ਭਾਈ ਲੌਂਗੋਵਾਲ ਨੇ ਕੀਤੀ ਜਾਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਦੀ CD ਭਾਈ ਲੌਂਗੋਵਾਲ ਨੇ ਕੀਤੀ ਜਾਰੀ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਅਤੇ ਨਗਰ ਕੀਰਤਨਾਂ ਮੌਕੇ ਚਲਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਗੁਰਦਾਸ ਜੀ ਦੀ ਵਾਰ ਅਧਾਰਿਤ ਸ਼ਬਦ ਕਲਿ ਤਾਰਣ ਗੁਰੁ ਨਾਨਕ ਆਇਆ ਦੀ ਸੀ.ਡੀ. ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਅੱਜ ਇਥੇ ਜਾਰੀ ਕੀਤੀ ਗਈ। [caption id="attachment_257576" align="aligncenter" width="300"]Daler Mehndi Sang Shabad CD Bhai Gobind Singh Longowal Issued ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਦੀ CD ਭਾਈ ਲੌਂਗੋਵਾਲ ਨੇ ਕੀਤੀ ਜਾਰੀ[/caption] ਇਹ ਸ਼ਬਦ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਵੱਲੋਂ ਗਾਇਆ ਗਿਆ ਹੈ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼ਬਦ ਦੀ ਸੀ.ਡੀ. ਜਾਰੀ ਕਰਨ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਿੱਖ ਜਗਤ ਵੱਲੋਂ ਕੌਮਾਂਤਰੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧ ਵਿਚ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਬਦ ਗਾਇਨ ਕਰਨ ਦੀ ਸੇਵਾ ਸ਼ਲਾਘਾਯੋਗ ਕਾਰਜ ਹੈ। [caption id="attachment_257578" align="aligncenter" width="300"]Daler Mehndi Sang Shabad CD Bhai Gobind Singh Longowal Issued ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਦੀ CD ਭਾਈ ਲੌਂਗੋਵਾਲ ਨੇ ਕੀਤੀ ਜਾਰੀ[/caption] ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ਬਦ ਸਾਰੇ ਸਮਾਗਮਾਂ, ਨਗਰ ਕੀਰਤਨਾਂ ਆਦਿ ਦੌਰਾਨ ਚਲਾਇਆ ਜਾਵੇਗਾ।ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 300 ਸਾਲਾ ਗੁਰਤਾਗੱਦੀ ਦਿਵਸ ਮੌਕੇ ਗਾਈ ਧੁਨ 300 ਸਾਲ ਗੁਰੂ ਦੇ ਨਾਲ ਵਾਂਗ ਹੀ ਇਹ ਸ਼ਬਦ ਵੀ ਪ੍ਰਸਿੱਧੀ ਹਾਸਲ ਕਰੇਗਾ।ਇਸ ਮੌਕੇ ਦਲੇਰ ਮਹਿੰਦੀ ਨੇ ਆਖਿਆ ਕਿ ਗੁਰੂ ਸਾਹਿਬ ਦੀ ਕਿਰਪਾ ਦੁਆਰਾ ਉਨ੍ਹਾਂ ਨੂੰ ਇਹ ਮੌਕਾ ਮਿਲਿਆ ਹੈ।ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕੀਤਾ।ਦਲੇਰ ਮਹਿੰਦੀ ਨੇ ਇਹ ਵੀ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਜੇਕਰ ਉਨ੍ਹਾਂ ਨੂੰ ਇਹ ਸ਼ਬਦ ਸੰਗਤ ਸਨਮੁੱਖ ਗਾਉਣ ਦਾ ਮੌਕਾ ਮਿਲਦਾ ਹੈ ਤਾਂ ਇਹ ਉਨ੍ਹਾਂ ਦੀ ਖ਼ੁਸ਼ਕਿਸਮਤੀ ਹੋਵੇਗੀ। [caption id="attachment_257577" align="aligncenter" width="300"]Daler Mehndi Sang Shabad CD Bhai Gobind Singh Longowal Issued ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਦੀ CD ਭਾਈ ਲੌਂਗੋਵਾਲ ਨੇ ਕੀਤੀ ਜਾਰੀ[/caption] ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਦਲੇਰ ਮਹਿੰਦੀ ਵੱਲੋਂ ਇਸ ਸ਼ਬਦ ਦੀ ਰਿਕਾਰਡਿੰਗ ’ਤੇ ਹੋਣ ਵਾਲੇ ਖ਼ਰਚੇ ਦੀ ਸੇਵਾ ਖ਼ੁਦ ਕੀਤੀ ਹੈ ਅਤੇ ਆਪਣੀ ਕੰਪਨੀ ਡੀ.ਐਮ. ਰਿਕਾਰਡਜ਼ ਰਾਹੀਂ ਤਿਆਰ ਕਰਵਾ ਕੇ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਮੁੰਬਈ ਨਿਵਾਸੀ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਬਾਵਾ ਦਾ ਅਹਿਮ ਯੋਗਦਾਨ ਰਿਹਾ ਹੈ।ਇਸ ਦੌਰਾਨ ਦਲੇਰ ਮਹਿੰਦੀ ਨੇ ਸ਼ਬਦ ਨੂੰ ਗਾ ਕੇ ਵੀ ਸੁਣਾਇਆ।ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਦਲੇਰ ਮਹਿੰਦੀ, ਉਨ੍ਹਾਂ ਦੀ ਪਤਨੀ ਬੀਬੀ ਤਰਨਪ੍ਰੀਤ ਕੌਰ ਮਹਿੰਦੀ, ਬੇਟੀ ਰਬਾਬ ਕੌਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ। -PTCNews


Top News view more...

Latest News view more...