ਮੁੱਖ ਖਬਰਾਂ

ਕਬੂਤਰਬਾਜ਼ੀ ਮਾਮਲੇ 'ਚ ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ, ਸਜ਼ਾ 'ਤੇ ਲਗਾਈ ਰੋਕ

By Ravinder Singh -- September 15, 2022 7:14 pm -- Updated:September 15, 2022 7:15 pm

ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹਾਈ ਕੋਰਟ ਨੇ 19 ਸਾਲ ਪੁਰਾਣੇ ਕਬੂਤਰਬਾਜ਼ੀ ਮਾਮਲੇ 'ਚ ਦਲੇਰ ਮਹਿੰਦੀ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਦਲੇਰ ਮਹਿੰਦੀ ਇਸ ਸਮੇਂ ਪਟਿਆਲਾ ਦੀ ਜੇਲ੍ਹ 'ਚ ਬੰਦ ਹੈ। ਜ਼ਮਾਨਤ ਦੇ ਹੁਕਮ ਜੇਲ੍ਹ ਪ੍ਰਸ਼ਾਸਨ ਕੋਲ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਦਲੇਰ ਮਹਿੰਦੀ ਨੇ ਆਪਣੀ ਸਜ਼ਾ ਵਿਰੁੱਧ ਅਪੀਲ ਕੀਤੀ ਸੀ ਪਰ ਪਟਿਆਲਾ ਦੇ ਵਧੀਕ ਸੈਸ਼ਨ ਜੱਜ ਐੱਚ.ਐੱਸ.ਗਰੇਵਾਲ ਦੀ ਅਦਾਲਤ ਨੇ ਅਪੀਲ ਖਾਰਜ ਕਰ ਦਿੱਤੀ ਤੇ ਉਸ ਦੀ ਦੋ ਸਾਲ ਦੀ ਸਜ਼ਾ ਬਰਕਰਾਰ ਰੱਖੀ। ਅਦਾਲਤ ਦੇ ਫ਼ੈਸਲੇ ਤੋਂ ਬਾਅਦ ਉਸ ਨੂੰ 23 ਜੁਲਾਈ ਨੂੰ ਗ੍ਰਿਫ਼ਤਾਰ ਕਰਕੇ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ।

ਕਬੂਤਰਬਾਜ਼ੀ ਮਾਮਲੇ 'ਚ ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ, ਸਜ਼ਾ 'ਤੇ ਲਗਾਈ ਰੋਕ16 ਮਾਰਚ 2018 ਨੂੰ ਪਟਿਆਲਾ ਦੀ ਹੇਠਲੀ ਅਦਾਲਤ ਨੇ ਉਸ ਨੂੰ ਮਨੁੱਖੀ ਤਸਕਰੀ ਦੇ 19 ਸਾਲ ਪੁਰਾਣੇ ਕੇਸ ਵਿਚ ਦੋਸ਼ੀ ਕਰਾਰ ਦਿੰਦਿਆਂ ਦੋ ਸਾਲ ਦੀ ਸਜ਼ਾ ਸੁਣਾਈ ਸੀ। ਸਜ਼ਾ ਦੇ ਇਸ ਫੈਸਲੇ ਵਿਰੁੱਧ ਦਲੇਰ ਮਹਿੰਦੀ ਨੇ ਵਧੀਕ ਸੈਸ਼ਨ ਜੱਜ, ਪਟਿਆਲਾ ਸਾਹਮਣੇ ਅਪੀਲ ਦਾਇਰ ਕਰਕੇ ਇਸ ਨੂੰ ਚੁਣੌਤੀ ਦਿੱਤੀ ਸੀ। ਚਾਰ ਸਾਲ ਅਪੀਲ 'ਤੇ ਸੁਣਵਾਈ ਤੋਂ ਬਾਅਦ ਵਧੀਕ ਸੈਸ਼ਨ ਜੱਜ ਨੇ ਜੁਲਾਈ 'ਚ ਦਲੇਰ ਮਹਿੰਦੀ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਤੇ ਸਜ਼ਾ ਬਰਕਰਾਰ ਰੱਖਣ ਦਾ ਹੁਕਮ ਦਿੱਤਾ।

ਇਹ ਵੀ ਪੜ੍ਹੋ : 'ਆਪ' ਵਿਧਾਇਕਾਂ ਦੀ ਖ਼ਰੀਦੋ-ਫ਼ਰੋਖ਼ਤ ਮਾਮਲੇ ਦੀ ਹੋਵੇ ਸੀਬੀਆਈ ਤੇ ਈਡੀ ਜਾਂਚ : ਬਿਕਰਮ ਸਿੰਘ ਮਜੀਠੀਆ

ਅਪੀਲ ਖਾਰਜ ਕਰਨ ਦੇ ਇਸ ਫ਼ੈਸਲੇ ਖ਼ਿਲਾਫ਼ ਹੁਣ ਦਲੇਰ ਮਹਿੰਦੀ ਨੇ ਹਾਈ ਕੋਰਟ ਵਿਚ ਰਿਵੀਜ਼ਨ ਪਟੀਸ਼ਨ ਦਾਇਰ ਕਰਕੇ ਇਸ ਨੂੰ ਚੁਣੌਤੀ ਦਿੱਤੀ ਸੀ। ਪਟਿਆਲਾ ਦੇ ਵਧੀਕ ਸੈਸ਼ਨ ਜੱਜ ਨੇ ਇਸ ਸਾਲ 14 ਜੁਲਾਈ ਨੂੰ ਦਲੇਰ ਮਹਿੰਦੀ ਦੀ ਸਜ਼ਾ ਵਿਰੁੱਧ ਦਾਇਰ ਅਪੀਲ ਨੂੰ ਖਾਰਜ ਕਰ ਦਿੱਤਾ ਸੀ। ਸਜ਼ਾ ਖਾਰਜ ਹੋਣ ਤੋਂ ਬਾਅਦ ਮਹਿੰਦੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਸੀ। ਉਹ ਇਸ ਸਮੇਂ ਪਟਿਆਲਾ ਜੇਲ੍ਹ ਵਿਚ ਬੰਦ ਹੈ।

-PTC News

 

  • Share