ਸੈਲਾਨੀਆਂ ਲਈ ਖੁਸ਼ਖਬਰੀ- ਅੱਜ ਤੋਂ ਖੁੱਲ੍ਹਿਆ ਦਾਸਤਾਨ-ਏ-ਸ਼ਹਾਦਤ 'ਥੀਮ ਪਾਰਕ'
ਚਮਕੌਰ ਸਾਹਿਬ: ਸੈਲਾਨੀਆਂ ਲਈ ਖੁਸ਼ਖਬਰੀ ਹੈ ਕਿ ਸਿੱਖ ਇਤਿਹਾਸ ਨੂੰ ਰੂਪਮਾਨ ਕਰਦਾ ਦਾਸਤਾਨ-ਏ-ਸ਼ਹਾਦਤ (ਥੀਮ ਪਾਰਕ) ਉਦਘਾਟਨ ਤੋਂ ਤਿੰਨ ਦਿਨ ਬਾਅਦ ਅੱਜ 22 ਨਵੰਬਰ ਤੋਂ ਖੋਲ੍ਹ ਦਿੱਤਾ ਗਿਆ ਹੈ। ਬੀਤੇ ਦਿਨੀਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚਮਕੌਰ ਸਾਹਿਬ ਵਿੱਚ ਥੀਮ ਪਾਰਕ ਦਾ ਉਦਘਾਟਨ ਕੀਤਾ ਗਿਆ ਸੀ।
ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਥੀਮ ਪਾਰਕ ਖੋਲ੍ਹਿਆ ਹੈ। ਉਨ੍ਹਾਂ ਦੱਸਿਆ ਕਿ ਇੱਥੇ ਆਉਣ ਵਾਲੇ ਸੈਲਾਨੀਆਂ ਨੂੰ 40-40 ਦੇ ਗਰੁੱਪਾਂ ਵਿੱਚ 11 ਗੈਲਰੀਆਂ ਵਿਖਾਈਆਂ ਜਾਣਗੀਆਂ। 440 ਸੈਲਾਨੀ ਇੱਕੋ ਸਮੇਂ ਦਾਸਤਾਨ-ਏ-ਸ਼ਹਾਦਤ ਦੇ ਦਰਸ਼ਨ ਕਰ ਸਕਣਗੇ।
ਦੱਸ ਦਈਏ ਕਿ ਥੀਮ ਪਾਰਕ ਦੁਨੀਆ ਦੇ ਸਭ ਤੋਂ ਖੂਬਸੂਰਤ ਅਜੂਬਿਆਂ ਵਿੱਚੋਂ ਇੱਕ ਹੋਵੇਗਾ। ਇਹ ਦੁਨੀਆ ਭਰ ਦੇ ਲੋਕਾਂ ਲਈ ਖਿੱਚ ਦਾ ਕੇਂਦਰ ਬਣੇਗਾ। ਸਿੱਖ ਕੌਮ ਦੇ ਇਤਿਹਾਸ ਨਾਲ ਭਰਪੂਰ ਚਮਕੌਰ ਦੀ ਧਰਤੀ ਦੇ ਗੌਰਵਮਈ ਇਤਿਹਾਸ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਮਹਾਨ ਸਾਹਿਬਜ਼ਾਦਿਆਂ ਦੀ ਕਦੇ ਨਾ ਭੁੱਲਣ ਵਾਲੀ ਸ਼ਹਾਦਤ ਨੂੰ ਦਰਸਾਉਂਦਾ ਥੀਮ ਪਾਰਕ 55 ਕਰੋੜ ਦੀ ਲਾਗਤ ਨਾਲ ਉਸਾਰਿਆ ਗਿਆ ਹੈ।
-PTC News