Sat, Apr 27, 2024
Whatsapp

ਦਸੂਹਾ

Written by  Manu Gill -- January 13th 2022 04:22 PM -- Updated: January 14th 2022 09:52 AM

Punjab Assembly elections 2022: ਦਸੂਹਾ ਵਿਧਾਨ ਸਭਾ ਦੀਆਂ 117 ਸੀਟਾਂ ਵਿੱਚੋਂ ਇੱਕ ਹੈ ਅਤੇ ਇਸ ਦਾ ਹਲਕਾ ਨੰਬਰ 40 ਹੈ। ਇਹ ਹਲਕਾ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਥਿਤ ਹੈ ਅਤੇ ਹੁਸ਼ਿਆਰਪੁਰ ਲੋਕ ਸਭਾ ਸੀਟ ਅਧੀਨ ਆਉਂਦਾ ਹੈ। ਕਾਂਗਰਸ ਪਾਰਟੀ ਦੇ ਨੇਤਾ ਅਰੁਣ ਮਿੱਕੀ ਡੋਗਰਾ ਵਿਧਾਨ ਸਭਾ ਚੋਣਾਂ ਜਿੱਤੇ ਸਨ ਅਤੇ ਦਸੂਹਾ ਦੇ ਮੌਜੂਦਾ ਵਿਧਾਇਕ ਹਨ। ਉਹਨਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ 2017 ਵਿੱਚ ਸ਼੍ਰੋਮਣੀ ਅਕਾਲੀ ਦਲ –ਭਾਜਪਾ ਦੇ ਉਮੀਦਵਾਰ ਸੁਖਜੀਤ ਕੌਰ ਸਾਹੀ ਨੂੰ 17638 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ। ਵੋਟਰ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਰ ਸੂਚੀ ਅਨੁਸਾਰ ਦਸੂਹਾ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 183555 ਹੈ। ਇਨ੍ਹਾਂ ਚੋਣਾਂ ਦੌਰਾਨ ਚੋਣ ਕਮਿਸ਼ਨ ਨੇ ਇਸ ਵਿਧਾਨ ਸਭਾ ਹਲਕੇ ਵਿੱਚ 159 ਵੱਖ-ਵੱਖ ਥਾਵਾਂ 'ਤੇ 212 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਸਨ । 2017 ਦੀਆਂ ਚੋਣਾਂ ਦੌਰਾਨ ਇਸ ਹਲਕੇ ਵਿੱਚ ਕੁੱਲ 129496 ਵੋਟਾਂ ਪਈਆਂ ਸਨ ਅਤੇ ਵੋਟਾਂ ਦੀ ਔਸਤ ਦਰ 70.55% ਦਰਜ ਕੀਤੀ ਗਈ ਸੀ, ਜੋ ਕਿ ਰਾਜ ਦੀ ਔਸਤ ਦਰ 77.4% ਤੋਂ ਘੱਟ ਸੀ। ਉਮੀਦਵਾਰ ਆਮ ਆਦਮੀ ਪਾਰਟੀ (ਆਪ) ਨੇ ਇਸ ਸੀਟ ਵਿਧਾਨ ਸਭਾ ਚੋਣਾਂ ਲਈ ਬਲਬੀਰ ਕੌਰ ਫੂਲ ਨੂੰ ਟਿਕਟ ਦਿੱਤੀ ਸੀ। ਸ਼੍ਰੋਮਣੀ ਅਕਾਲੀ ਦਲ – ਭਾਜਪਾ ਨੇ ਸੁਖਜੀਤ ਕੌਰ ਸਾਹੀਨੂੰ ਇਸ ਹਲਕੇ ਤੋਂ ਉਮੀਦਵਾਰ ਐਲਾਨਿਆ ਸੀ| ਕਾਂਗਰਸ ਪਾਰਟੀ ਨੇ ਇਸ ਹਲਕੇ ਤੋਂ ਅਰੁਣ ਮਿੱਕੀ ਡੋਗਰਾ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ। ਅਰੁਣ ਮਿੱਕੀ ਡੋਗਰਾ ਨੇ ਸ਼੍ਰੋਮਣੀ ਅਕਾਲੀ ਦਲ –ਭਾਜਪਾ ਦੇ ਉਮੀਦਵਾਰ ਸੁਖਜੀਤ ਕੌਰ ਸਾਹੀ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ।   ਪੰਜਾਬ ਵਿਧਾਨ ਸਭਾ ਚੋਣਾਂ 2022 ਬਾਰੇ ਤਾਜ਼ਾ ਅਪਡੇਟਾਂ ਲਈ, ਇੱਥੇ ਕਲਿੱਕ ਕਰੋ


Top News view more...

Latest News view more...