Thu, Apr 18, 2024
Whatsapp

ਕਿਸਾਨ ਅੰਦੋਲਨ ਦੌਰਾਨ ਸਿੰਘੂ ਬਾਰਡਰ 'ਤੇ ਡਟੇ ਦਸੂਹਾ ਦੇ ਕਿਸਾਨ ਦੀ ਹੋਈ ਮੌਤ

Written by  Shanker Badra -- January 19th 2021 12:03 PM -- Updated: January 19th 2021 12:06 PM
ਕਿਸਾਨ ਅੰਦੋਲਨ ਦੌਰਾਨ ਸਿੰਘੂ ਬਾਰਡਰ 'ਤੇ ਡਟੇ ਦਸੂਹਾ ਦੇ ਕਿਸਾਨ ਦੀ ਹੋਈ ਮੌਤ

ਕਿਸਾਨ ਅੰਦੋਲਨ ਦੌਰਾਨ ਸਿੰਘੂ ਬਾਰਡਰ 'ਤੇ ਡਟੇ ਦਸੂਹਾ ਦੇ ਕਿਸਾਨ ਦੀ ਹੋਈ ਮੌਤ

ਕਿਸਾਨ ਅੰਦੋਲਨ ਦੌਰਾਨ ਸਿੰਘੂ ਬਾਰਡਰ 'ਤੇ ਡਟੇ ਦਸੂਹਾ ਦੇ ਕਿਸਾਨ ਦੀ ਹੋਈ ਮੌਤ:ਦਸੂਹਾ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 55ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਦਿੱਲੀ ਬਾਰਡਰ 'ਤੇ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ। ਪੜ੍ਹੋ ਹੋਰ ਖ਼ਬਰਾਂ : ਸੂਰਤ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਸੜਕ ਕਿਨਾਰੇ ਸੌਂ ਰਹੇ ਮਜ਼ਦੂਰਾਂ 'ਤੇ ਚੜ੍ਹਿਆ ਟਰੱਕ [caption id="attachment_467422" align="aligncenter" width="300"]Dasuya farmer Death at Singhu border during Kisan Andolan ਕਿਸਾਨ ਅੰਦੋਲਨ ਦੌਰਾਨਸਿੰਘੂ ਬਾਰਡਰ 'ਤੇ ਡਟੇ ਦਸੂਹਾ ਦੇ ਕਿਸਾਨ ਦੀ ਹੋਈ ਮੌਤ[/caption] ਇਸ ਦੌਰਾਨ ਸਿੰਘੂ ਬਾਰਡਰ 'ਤੇ ਕਿਸਾਨੀ ਸੰਘਰਸ਼ 'ਚ ਸ਼ਾਮਿਲ ਦਸੂਹਾ ਦੇ ਪਿੰਡ ਰੰਧਾਵਾ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਨੌਜਵਾਨ ਨਿਰਮਲ ਸਿੰਘ ਨਿੰਮਾ ਪੁੱਤਰ ਕਰਮ ਚੰਦ ਕੁਝ ਦਿਨ ਪਹਿਲਾਂ ਸਿੰਘੂ ਬਾਰਡਰ ਵਿਖੇ ਸੰਘਰਸ਼ 'ਚ ਸ਼ਾਮਿਲ ਹੋਣ ਲਈ ਗਿਆ ਸੀ। ਇਸ ਦੌਰਾਨ ਅਚਾਨਕ ਉਸ ਦੀ ਤਬੀਅਤ ਵਿਗੜ ਗਈ ਅਤੇ ਉਸ ਦੀ ਮੌਤ ਹੋ ਗਈ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। [caption id="attachment_467425" align="aligncenter" width="300"]Dasuya farmer Death at Singhu border during Kisan Andolan ਕਿਸਾਨ ਅੰਦੋਲਨ ਦੌਰਾਨਸਿੰਘੂ ਬਾਰਡਰ 'ਤੇ ਡਟੇ ਦਸੂਹਾ ਦੇ ਕਿਸਾਨ ਦੀ ਹੋਈ ਮੌਤ[/caption] ਦੱਸਣਯੋਗ ਹੈ ਕਿ ਹੁਣ ਕਿਸਾਨਾਂ ਅਤੇ ਕੇਂਦਰ ਵਿਚਾਲੇ 20 ਜਨਵਰੀ ਨੂੰ 10ਵੇਂ ਗੇੜ ਦੀ ਮੀਟਿੰਗ ਹੋਵੇਗੀ।ਇਸ ਤੋਂ ਪਹਿਲਾਂ 15 ਜਨਵਰੀ ਨੂੰ ਸਰਕਾਰ ਅਤੇ ਕਿਸਾਨ ਨੇਤਾਵਾਂ ਦਰਮਿਆਨ ਹੋਈ ਗੱਲਬਾਤ ਬੇਸਿੱਟਾ ਰਹੀ ਸੀ। ਸਰਕਾਰ ਨੇ ਇਕ ਵਾਰ ਫਿਰ ਖੇਤੀਬਾੜੀ ਕਾਨੂੰਨਾਂ ਵਿਚ ਸੋਧ ਦਾ ਪ੍ਰਸਤਾਵ ਦਿੱਤਾ, ਜਦਕਿ ਕਿਸਾਨ ਆਗੂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਆਪਣੀ ਮੰਗ ‘ਤੇ ਅੜੇ ਹੋਏ ਹਨ। ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ 'ਤੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੀ ਅੱਜ ਹੋਵੇਗੀ ਪਹਿਲੀ ਮੀਟਿੰਗ [caption id="attachment_467424" align="aligncenter" width="272"]Dasuya farmer Death at Singhu border during Kisan Andolan ਕਿਸਾਨ ਅੰਦੋਲਨ ਦੌਰਾਨਸਿੰਘੂ ਬਾਰਡਰ 'ਤੇ ਡਟੇ ਦਸੂਹਾ ਦੇ ਕਿਸਾਨ ਦੀ ਹੋਈ ਮੌਤ[/caption] ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦਿੱਲੀ 'ਚ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਰਿੰਗ ਰੋਡ 'ਤੇ ਕੱਢੀ ਜਾਵੇਗੀ। ਸੰਯੁਕਤ ਕਿਸਾਨ ਮੋਰਚੇ ਨੇ ਐਤਵਾਰ ਨੂੰ ਟਰੈਕਟਰ ਮਾਰਚ ਦੇ ਰੂਟ ਦਾ ਐਲਾਨ ਕੀਤਾ ਹੈ। ਇਹ ਮਾਰਚ ਦਿੱਲੀ ਦੇ ਆਊਟਰ ਰਿੰਗ ਰੋਡ ਦੀ ਪਰਿਕਰਮਾ ਕਰੇਗਾ ਤੇ ਗਣਤੰਤਰ ਦਿਵਸ ਦੀ ਪਰੇਡ ਵਿਚ ਕੋਈ ਖ਼ਲਲ ਨਹੀਂ ਪਾਇਆ ਜਾਵੇਗਾ। -PTCNews


Top News view more...

Latest News view more...