ਮੁੱਖ ਖਬਰਾਂ

ਹੁਣ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੀ ਅਗਵਾਈ ਕਰਨਗੀਆਂ ਕਿਸਾਨ ਧੀਆਂ, ਤਿਆਰੀਆਂ ਜ਼ੋਰਾਂ 'ਤੇ

By Shanker Badra -- January 05, 2021 4:52 pm

ਹਰਿਆਣਾ : ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 41ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਹੱਡ ਠਾਰਵੀਂ ਠੰਢ 'ਚ ਵੀ ਲੱਖਾਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦਾ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ।

Daughters of farmers’ to join the “tractor parade” for Republic Day in Delhi ਹੁਣ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੀ ਅਗਵਾਈ ਕਰਨਗੀਆਂ ਕਿਸਾਨ ਧੀਆਂ, ਤਿਆਰੀਆਂ ਜ਼ੋਰਾਂ 'ਤੇ

ਪੜ੍ਹੋ ਹੋਰ ਖ਼ਬਰਾਂ : ਡਿਊਟੀ ਦੇ ਰਹੇ ਇੰਸਪੈਕਟਰ ਪਿਤਾ ਨੇ DSP ਧੀ ਨੂੰ ਮਾਰਿਆ ਸਲੂਟ, ਤਸਵੀਰ ਵਾਇਰਲ

ਸਰਕਾਰ ਨੇ ਕਿਸਾਨ ਆਗੂਆਂ ਨੂੰ ਕਿਹਾ ਕਿ ਕਾਨੂੰਨ ਰੱਦ ਨਹੀਂ ਹੋਣਗੇ। ਉੱਥੇ ਹੀ ਕਿਸਾਨ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ 'ਤੇ ਅੜੇ ਹੋਏ ਹਨ।  ਕਿਸਾਨਾਂ ਅਤੇ ਕੇਂਦਰ ਵਿਚਾਲੇ 4 ਜਨਵਰੀ ਨੂੰ 7ਵੇਂ ਗੇੜ ਦੀ ਮੀਟਿੰਗ ਹੋਈ ਸੀ ਪਰ ਕੋਈ ਨਤੀਜਾ ਨਹੀਂ ਨਿਕਲਿਆ। ਹਾਲਾਂਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐੱਮ.ਐੱਸ.ਪੀ. ਨੂੰ ਕਾਨੂੰਨੀ ਦਾਇਰੇ 'ਚ ਲਿਆਉਣ ਦੀ ਮੁੱਖ ਮੰਗ 'ਤੇ ਕੋਈ ਫ਼ੈਸਲਾ ਨਹੀਂ ਹੋ ਸਕਿਆ। ਹੁਣ ਅਗਲੀ ਬੈਠਕ 8 ਜਨਵਰੀ 2021 ਨੂੰ ਹੋਵੇਗੀ।

Daughters of farmers’ to join the “tractor parade” for Republic Day in Delhi ਹੁਣ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੀ ਅਗਵਾਈ ਕਰਨਗੀਆਂ ਕਿਸਾਨ ਧੀਆਂ, ਤਿਆਰੀਆਂ ਜ਼ੋਰਾਂ 'ਤੇ

'Daughters of farmers : ਇਸ ਮੀਟਿੰਗ ਮਗਰੋਂ ਕਿਸਾਨਾਂ ਨੇ ਆਪਣਾ ਅੰਦੋਲਨ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਵੱਲੋਂ 26 ਜਨਵਰੀ ਨੂੰਰਾਜਪਥ 'ਤੇ ਟਰੈਕਟਰ ਪਰੇਡ ਕੱਢੀ ਜਾਵੇਗੀ। ਇਸ ਵਿਚ ਹਰਿਆਣਾ ਦੇ ਪਿੰਡਾਂ ਤੋਂ ਕਿਸਾਨਾਂ ਦੀਆਂ ਧੀਆਂ ਵੀ ਸ਼ਾਮਲ ਹੋਣਗੀਆਂ। 26 ਜਨਵਰੀ ਨੂੰ ਦਿੱਲੀ ਦੇ ਰਾਜਪੱਥ 'ਤੇ ਟਰੈਕਟਰ ਪਰੇਡ ਕੱਢਣ ਲਈ ਹਰਿਆਣਾ ਦੇ ਜੀਂਦ ਵਿਚ ਕਿਸਾਨ ਦੀਆਂ ਧੀਆਂ ਨੂੰ ਟਰੈਕਟਰ-ਟਰਾਲੀਆਂ ਚਲਾਉਣ ਲਈ ਸਿਖਲਾਈ ਦਿੱਤੀ ਜਾ ਰਹੀ ਹੈ।

Daughters of farmers’ to join the “tractor parade” for Republic Day in Delhi ਹੁਣ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੀ ਅਗਵਾਈ ਕਰਨਗੀਆਂ ਕਿਸਾਨ ਧੀਆਂ, ਤਿਆਰੀਆਂ ਜ਼ੋਰਾਂ 'ਤੇ

tractor parade : ਗਣਤੰਤਰ ਦਿਵਸ 'ਤੇ ਹਰਿਆਣਾ ਦੇ ਹਜ਼ਾਰਾਂ ਕਿਸਾਨ ਇਸ ਟਰੈਕਟਰ ਪਰੇਡ ਵਿਚ ਹਿੱਸਾ ਲੈਣ ਲਈ ਤਿਆਰ ਹਨ। ਦਿੱਲੀ ਦੀ ਸਰਹੱਦਾਂ ਤੇ ਪਹਿਲਾਂ ਤੋਂ ਹੀ ਹਜ਼ਾਰਾ ਟਰੈਕਟਰ ਉਥੇ ਖੜੇ ਹਨ ਪਰ ਇਸ ਰੈਲੀ ਦੌਰਾਨ ਇਸ ਪਰੇਡ 'ਚ ਹਜ਼ਾਰਾਂ ਹੋਰ ਕਿਸਾਨ ਟਰੈਕਟਰਾਂ ਸਮੇਤ ਉਥੇ ਆਉਣਗੇ। ਇਸ ਰੈਲੀ 'ਚ ਔਰਤਾਂ ਵੀ ਹਿੱਸਾ ਲੈਣ ਲਈ ਅੱਗੇ ਆ ਰਹੀਆਂ ਹਨ ਅਤੇ ਹਰਿਆਣਾ ਦੀਆਂ 200-250 ਔਰਤਾਂ ਸਿਖਲਾਈ ਲੈ ਰਹੀਆਂ ਹਨ।

Daughters of farmers’ to join the “tractor parade” for Republic Day in Delhi ਹੁਣ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੀ ਅਗਵਾਈ ਕਰਨਗੀਆਂ ਕਿਸਾਨ ਧੀਆਂ, ਤਿਆਰੀਆਂ ਜ਼ੋਰਾਂ 'ਤੇ

ਪੜ੍ਹੋ ਹੋਰ ਖ਼ਬਰਾਂ : ਦਿੱਲੀ 'ਚ ਮੌਸਮ ਦਾ ਵਿਗੜਿਆ ਮਿਜਾਜ਼, ਤੇਜ਼ ਮੀਂਹ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ

tractor parade : ਜੀਂਦ-ਪਟਿਆਲਾ ਨੈਸ਼ਨਲ ਹਾਈਵੇਅ ਦੇ ਖੱਟਰ ਟੋਲ ਪਲਾਜ਼ਾ ਨੇੜੇ ਕਿਸਾਨਾਂ ਦੀਆਂ ਧੀਆਂ ਨੂੰ ਟਰੈਕਟਰ-ਟਰਾਲੀਆਂ 'ਤੇ ਸਿਖਲਾਈ ਦਿੱਤੀ ਜਾ ਰਹੀ ਹੈ। ਤੰਗ ਗਲੀਆਂ ਤੋਂ ਟਰੈਕਟਰ-ਟਰਾਲੀਆਂ ਲੈ ਕੇ ਕਿਵੇਂ ਲੰਘਣਾ ਹੈ, ਇਹ ਸਭ ਕੁਝ ਉਨ੍ਹਾਂ ਨੂੰ ਸਿਖਾਇਆ ਜਾ ਰਿਹਾ ਹੈ। ਇਨ੍ਹਾਂ ਧੀਆਂ ਦਾ ਕਹਿਣਾ ਹੈ ਕਿ ਉਹ 26 ਜਨਵਰੀ ਨੂੰ ਖ਼ੁਦ ਟਰੈਕਟਰ-ਟਰਾਲੀਆਂ ਚਲਾ ਕੇ ਰਾਜਪੱਥ 'ਤੇ ਪਰੇਡ 'ਚ ਹਿੱਸਾ ਲੈਣਗੀਆਂ। ਉਨ੍ਹਾਂ ਕਿਹਾ ਕਿ ਅਸੀਂ ਖ਼ੁਦ ਆਪਣੇ ਟਰੈਕਟਰਾਂ ਨੂੰ ਲਾਲ ਕਿਲੇ ਤੱਕ ਲੈ ਕੇ ਜਾਵਾਂਗੀਆਂ।

'Daughters of farmers' ।  tractors ।  “tractor parade” ।  Farmers 'Daughters’
-PTCNews

  • Share