ਮੁੱਖ ਖਬਰਾਂ

ਬਿਜਲੀ ਦਰਾਂ ਵਿਚ ਕਟੌਤੀ ਕੀਤੀ ਜਾਵੇ ਤੇ ਖਪਤਕਾਰਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕੀਤੀ ਜਾਵੇ : ਡਾਬਿਜਲੀ ਦਰਾਂ ਵਿਚ ਕਟੌਤੀ ਕੀਤੀ ਜਾਵੇ ਤੇ ਖਪਤਕਾਰਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕੀਤੀ ਜਾਵੇ : ਡਾ. ਚੀਮਾ. ਦਲਜੀਤ ਸਿੰਘ ਚੀਮਾ

By Shanker Badra -- April 05, 2021 8:00 am -- Updated:April 05, 2021 8:09 am

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਪੰਜਾਬ ਦੀ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਦੀ ਦਿਨ ਦਿਹਾੜੇ ਕੀਤੀ ਜਾ ਰਹੀ ਲੁੱਟ ਕੇਂਦਰੀ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਬੇਨਕਾਬ ਕਰ ਦਿੱਤੀ ਹੈ, ਜਿਸਨੇ ਦੱਸਿਆ ਹੈ ਕਿ ਪੰਜਾਬ ਦੇਸ਼ ਵਿਚ ਸਭ ਤੋਂ ਸਸਤੀ ਬਿਜਲੀ ਖਰੀਦਣ ਵਾਲੇ ਰਾਜਾਂ ਦੀ ਸੂਚੀ ਵਿਚ 15ਵੇਂ ਸਥਾਨ ’ਤੇ ਹੈ।

Day light loot of electricity consumers by Amarinder Government exposed by CERC : SAD ਬਿਜਲੀ ਦਰਾਂ ਵਿਚ ਕਟੌਤੀ ਕੀਤੀ ਜਾਵੇ ਤੇ ਖਪਤਕਾਰਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕੀਤੀ ਜਾਵੇ : ਡਾ. ਦਲਜੀਤ ਸਿੰਘ ਚੀਮਾ

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰੀ ਰੈਗੂਲੇਟਰੀ ਕਮਿਸ਼ਨ ਨੇ ਵੱਖ -ਵੱਖ ਰਾਜਾਂ ਵੱਲੋਂ ਖਰੀਦੀ ਜਾਂਦੀ ਬਿਜਲੀ ਦੀ ਔਸਤ ਬਿਜਲੀ ਖਰੀਦ ਲਾਗਤ (ਏਪੀਪੀਸੀਸੀ) ’ਤੇ ਆਧਾਰਿਤ ਰਿਪੋਰਟ ਜਾਰੀ ਕੀਤੀ ਹੈ। ਵਿੱਤੀ ਵਰ੍ਹੇ 2020-21 ਦੀ ਇਸ ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਪੰਜਾਬ ਗੈਰ ਨਵਿਆਉਣਯੋਗ ਊਰਜਾ ਸਰੋਤਾਂ ਤੋਂ ਵੱਖਰੀ ਬਿਜਲੀ ਦੀ ਖਰੀਦ 3.65 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਕਰ ਰਿਹਾ ਹੈ ਅਤੇ ਸੁਬੇ ਨੇ ਲੰਘੇ ਵਿੱਤੀ ਵਰ੍ਹੇ ਵਿਚ 508883.00 ਮਿਲੀਅਨ ਯੂਨਿਟ ਬਿਜਲੀ ਦੀ ਖਰੀਦ ਕੀਤੀ ਹੈ।

Day light loot of electricity consumers by Amarinder Government exposed by CERC : SAD ਬਿਜਲੀ ਦਰਾਂ ਵਿਚ ਕਟੌਤੀ ਕੀਤੀ ਜਾਵੇ ਤੇ ਖਪਤਕਾਰਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕੀਤੀ ਜਾਵੇ : ਡਾ. ਦਲਜੀਤ ਸਿੰਘ ਚੀਮਾ

ਉਹਨਾਂ ਕਿਹਾ ਕਿ ਰਿਪੋਰਟ ਵਿਚ ਪੰਜਾਬ ਨੂੰ 15ਵਾਂ ਸਥਾਨ ਦਿੱਤਾ ਗਿਆ ਹੈ ਤੇ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹ ਹਰਿਆਣਾ ਤੇ ਦਿੱਲੀ ਤੋਂ ਵੀ ਸਸਤੀ ਬਿਜਲੀ ਖਰੀਦ ਰਿਹਾ ਹੈ ਜਦਕਿ ਇਹ ਦੋਵੇਂ ਰਾਜ ਆਪਣੇ ਖਪਤਕਾਰਾਂ ਨੁੰ ਪੰਜਾਬ ਨਾਲੋਂ ਕਿਤੇਸਸਤੀ ਬਿਜਲੀ ਪ੍ਰਦਾਨ ਕਰ ਰਹੇ ਹਨ। ਉਹਨਾਂ ਕਿਹਾ ਕਿ ਟਰਾਂਸਮਿਸ਼ਨ ਲਾਗਤ ਸ਼ਾਮਲ ਕਰਨ ਤੋਂ ਬਾਅਦ ਬਿਜਲੀ ਦਰ ਦੀ ਇਹ ਕੀਮਤ 4.93 ਰੁਪਏ ਪ੍ਰਤੀ ਯੁਨਿਟ ਹੋ ਜਾਂਦੀ ਹੈ ਜਦਕਿ ਸੂਬੇ ਦੀ ਸਰਕਾਰੀ ਬਿਜਲੀ ਕੰਪਨੀ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਖਪਤਕਾਰਾਂ ਨੂੰ 9.50 ਰੁਪਏ ਤੋਂ ਲੈ ਕੇ 11.50 ਰੁਪਏ ਪ੍ਰਤੀ ਯੁਨਿਟ ਦੀ ਦਰ ਨਾਲ ਬਿਜਲੀ ਸਪਲਾਈ ਕਰ ਰਿਹਾ ਹੈ।

Day light loot of electricity consumers by Amarinder Government exposed by CERC : SAD ਬਿਜਲੀ ਦਰਾਂ ਵਿਚ ਕਟੌਤੀ ਕੀਤੀ ਜਾਵੇ ਤੇ ਖਪਤਕਾਰਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕੀਤੀ ਜਾਵੇ : ਡਾ. ਦਲਜੀਤ ਸਿੰਘ ਚੀਮਾ

ਅਕਾਲੀ ਆਗੂ ਨੇ ਸੂਬਾ ਸਰਕਾਰ ਨੂੰ ਆਖਿਆ ਕਿ ਉਹ ਕੇਂਦਰੀ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਤੱਥਾਂ ’ਤੇ ਆਧਾਰਿਤ ਜਾਰੀ ਕੀਤੀ ਗਈ ਰਿਪੋਰਟ ਦਾ ਜਵਾਬ ਦੇਵੇ ਜਿਸਨੇ ਸਸਤੀ ਬਿਜਲੀ ਦੇਣ ਦੇ ਕਾਂਗਰਸ ਸਰਕਾਰ ਦੇ ਦਾਅਵੇ ਲੀਰੋ ਲੀਰ ਕਰ ਦਿੱਤੇ ਹਨ ਕਿਉਂਕਿ ਦੇਸ਼ ਵਿਚ ਸਭ ਤੋਂ ਸਸਤੀ ਬਿਜਲੀ ਹਾਸਲ ਕਰਨ ਵਾਲੇ ਰਾਜਾਂ ਵਿਚ ਸ਼ਾਮਲ ਹੋਣ ਤੋਂ ਬਾਅਦ ਵੀ ਪੰਜਾਬ ਖਪਤਕਾਰਾਂ ਨੁੰ ਦੇਸ਼ ਵਿਚ ਸਭ ਤੋਂ ਮਹਿੰਗੀ ਬਿਜਲੀ ਦੇਣ ਵਾਲਾ ਰਾਜ ਬਣਿਆ ਹੋਇਆ ਹੈ।

Day light loot of electricity consumers by Amarinder Government exposed by CERC : SAD ਬਿਜਲੀ ਦਰਾਂ ਵਿਚ ਕਟੌਤੀ ਕੀਤੀ ਜਾਵੇ ਤੇ ਖਪਤਕਾਰਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕੀਤੀ ਜਾਵੇ : ਡਾ. ਦਲਜੀਤ ਸਿੰਘ ਚੀਮਾ

ਉਹਨਾਂ ਨੇ ਰਾਜ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਵੀਕਾਰ ਕਰੇ ਕਿ ਉਸਨੇ ਚਾਰ ਸਾਲਾਂ ਦੌਰਾਨ ਬਿਜਲੀ ਖਪਤਕਾਰਾਂ ਦੇ ਸਿਰ ’ਤੇ ਚੋਖਾ ਪੈਸਾ ਕਮਾਇਆ ਹੈ ਤੇ ਹੁਣ ਸਮਾਂ ਆ ਗਿਆ ਹੈ ਕਿ ਬਿਜਲੀ ਦਰਾਂ ਵਿਚ 50 ਫੀਸਦੀ ਕਟੌਤੀ ਕੀਤੀ ਜਾਵੇ ਅਤੇ ਖਪਤਕਾਰ ਨੂੰ ਬਹੁਤ ਜ਼ਿਆਦਾ ਲੋੜੀਂਦੀ ਰਾਹਤ ਪ੍ਰਦਾਨ ਕੀਤੀ ਜਾਵੇ ਕਿਉਂਕਿ ਲੋਕ ਤਾਂ ਪਹਿਲਾਂ ਹੀ ਮਹਿੰਗੀਆਂ ਬਿਜਲੀ ਦਰਾਂ ਕਾਰਨ ਪਿਸ ਗਏ ਹਨ।

-PTCNews

  • Share