Advertisment

ਡੀਸੀ ਲੁਧਿਆਣਾ ਵਲੋਂ ਬੈਂਸ ਅਤੇ ਕੜਵਲ ਗਰੁੱਪ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ

author-image
ਜਸਮੀਤ ਸਿੰਘ
Updated On
New Update
ਡੀਸੀ ਲੁਧਿਆਣਾ ਵਲੋਂ ਬੈਂਸ ਅਤੇ ਕੜਵਲ ਗਰੁੱਪ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ
Advertisment
ਲੁਧਿਆਣਾ: ਆਤਮ ਨਗਰ ਹਲਕੇ ਵਿੱਚ ਦੋ ਉਮੀਦਵਾਰਾਂ ਦੇ ਸਮਰਥਕਾਂ ਦਰਮਿਆਨ ਹੋਈ ਝੜਪ ਦੇ ਮੱਦੇਨਜ਼ਰ ਅਤੇ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ, ਇਸ ਨੂੰ ਯਕੀਨੀ ਬਣਾਉਣ ਲਈ ਆਤਮ ਨਗਰ ਹਲਕੇ ਦੇ ਰਿਟਰਨਿੰਗ ਅਫ਼ਸਰ ਨੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਅਤੇ ਇੰਡੀਅਨ ਨੈਸ਼ਨਲ ਕਾਂਗਰਸ (ਆਈਐਨਸੀ) ਦੇ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ 24 ਘੰਟੇ ਵੀਡੀਓ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸਾਰੇ ਉਮੀਦਵਾਰਾਂ ਦੀਆਂ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੇਕਰ ਕੋਈ ਵਿਅਕਤੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।
Advertisment
ਇਹ ਵੀ ਪੜ੍ਹੋ: ਚੋਣ ਕਮਿਸ਼ਨ ਵੱਲੋਂ ਕਾਂਗਰਸ ਨੂੰ ਕਾਰਨ ਦੱਸੋ ਨੋਟਿਸ ਜਾਰੀ publive-image ਉਨ੍ਹਾਂ ਕਿਹਾ ਕਿ ਕਰੀਬ 20,000 ਅਧਿਕਾਰੀ ਚੋਣ ਡਿਊਟੀ ਲਈ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਲੁਧਿਆਣਾ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਵਿੱਚ 9-9 ਸਟੈਟਿਕ ਸਰਵੇਲੈਂਸ ਟੀਮਾਂ, 9 ਫਲਾਇੰਗ ਸਕੁਐਡ ਟੀਮਾਂ ਅਤੇ 3-3 ਵੀਡੀਓ ਵਿਊਇੰਗ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 7 ਫਰਵਰੀ 2022 ਦੀ ਸ਼ਾਮ ਨੂੰ ਆਤਮ ਨਗਰ ਇਲਾਕੇ ਵਿੱਚ ਸਿਮਰਜੀਤ ਸਿੰਘ ਬੈਂਸ ਅਤੇ ਕਮਲਜੀਤ ਸਿੰਘ ਕੜਵਲ ਦੇ ਸਮਰਥਕਾਂ ਵਿੱਚ ਝੜਪ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਗਈ ਅਤੇ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਦੇ ਨਾਲ 24 ਘੰਟੇ ਦੀ ਵੀਡੀਓ ਨਿਗਰਾਨੀ ਟੀਮ ਤਾਇਨਾਤ ਕੀਤੀ ਗਈ ਹੈ ਅਤੇ ਇਹ ਹਰ ਸਮੇਂ ਇਨ੍ਹਾਂ ਉਮੀਦਵਾਰਾਂ ਦੇ ਨਾਲ ਚੱਲੇਗੀ ਤਾਂ ਜੋ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ। publive-image ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਾਰੇ ਵੋਟਰ 20 ਫਰਵਰੀ 2022 ਨੂੰ ਬਿਨਾਂ ਕਿਸੇ ਡਰ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਾਲ ਹੀ ਵਿੱਚ ਸਿਮਰਜੀਤ ਸਿੰਘ ਬੈਂਸ ਅਤੇ ਕਮਲਜੀਤ ਸਿੰਘ ਕੜਵਲ ਦੇ ਸਮਰਥਕਾਂ ਦਰਮਿਆਨ ਹੋਈ ਝੜਪ ਵਿੱਚ ਤੁਰੰਤ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਜੁਆਇੰਟ ਪੁਲਿਸ ਕਮਿਸ਼ਨਰ (ਦਿਹਾਤੀ) ਰਵਚਰਨ ਸਿੰਘ ਬਰਾੜ ਤੁਰੰਤ ਮੌਕੇ 'ਤੇ ਪਹੁੰਚ ਗਏ ਅਤੇ ਮੁੱਢਲੀ ਜਾਂਚ ਦੌਰਾਨ ਇਲਾਕਾ ਐਸਐਚਓ ਵੱਲੋਂ ਡਿਊਟੀ ਵਿੱਚ ਕੁਤਾਹੀ ਪਾਈ ਗਈ, ਜਿਸ ਨੂੰ ਤੁਰੰਤ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਗਿਆ।
Advertisment
publive-image ਉਨ੍ਹਾਂ ਕਿਹਾ ਕਿ ਸਿੱਧਾ ਸੁਨੇਹਾ ਦਿੱਤਾ ਗਿਆ ਹੈ ਕਿ ਜੇਕਰ ਕੋਈ ਕਾਨੂੰਨ ਆਪਣੇ ਹੱਥਾਂ ਵਿੱਚ ਲੈਂਦਾ ਹੈ ਤਾਂ ਲੁਧਿਆਣਾ ਪੁਲਿਸ ਅਜਿਹੇ ਸਾਰੇ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕਰਨ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਦੱਸਿਆ ਕਿ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਬੀਤੇ ਦਿਨ ਉਨ੍ਹਾਂ ਦੇ ਦਫ਼ਤਰ ਦਾ ਦੌਰਾ ਕੀਤਾ ਸੀ ਅਤੇ ਦਾਅਵਾ ਕੀਤਾ ਸੀ ਕਿ ਇਸ ਐਫਆਈਆਰ ਵਿੱਚ ਦਰਜ ਕੁਝ ਵਿਅਕਤੀ ਮੌਕੇ ’ਤੇ ਮੌਜੂਦ ਨਹੀਂ ਸਨ। ਉਨ੍ਹਾਂ ਦੱਸਿਆ ਕਿ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੋਂ ਕੱਲ੍ਹ 9 ਘੰਟੇ ਤੱਕ ਵਿਸਥਾਰਪੂਰਵਕ ਪੁੱਛਗਿੱਛ ਕੀਤੀ ਗਈ ਅਤੇ ਕਿਹਾ ਕਿ ਜਾਂਚ ਅੱਗੇ ਵਧਣ 'ਤੇ ਉਨ੍ਹਾਂ ਨੂੰ ਵਿਜ਼ੂਅਲ, ਸਮੱਗਰੀ ਜਾਂ ਚਸ਼ਮਦੀਦ ਗਵਾਹਾਂ ਦੇ ਆਧਾਰ 'ਤੇ ਪੁੱਛਗਿੱਛ ਲਈ ਦੁਬਾਰਾ ਤਲਬ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕ ਇਹ ਨਾ ਸੋਚਣ ਕਿ ਕੇਸ ਖਤਮ ਹੋ ਗਿਆ ਹੈ, ਸਗੋਂ ਜਾਂਚ ਦੀ ਸ਼ੁਰੂਆਤ ਹੈ। ਰਵਚਰਨ ਸਿੰਘ ਬਰਾੜ ਦੀ ਅਗਵਾਈ ਵਾਲੀ ਟੀਮ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਘਟਨਾ ਪਿੱਛੇ ਸਾਰੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਕਾਨੂੰਨ ਤੋਂ ਉੱਪਰ ਨਹੀਂ ਹੈ ਅਤੇ ਸਾਡਾ ਇਸ ਖੇਤਰ ਵਿੱਚ ਵਿਸ਼ੇਸ਼ ਧਿਆਨ ਹੈ। publive-image ਇਹ ਵੀ ਪੜ੍ਹੋ: ਪੰਜਾਬ 'ਚੋਂ 399.64 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ :ਡਾ.ਕਰੁਣਾ ਰਾਜੂ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕੇ ਪੁਲਿਸ ਕਮਿਸ਼ਨਰੇਟ ਲੁਧਿਆਣਾ ਅਧੀਨ ਆਉਂਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਲੁਧਿਆਣਾ ਪੁਲਿਸ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੇ ਖੇਤਰ ਵਿੱਚ ਪੀਏਪੀ ਅਤੇ ਕਮਾਂਡੋ ਬਟਾਲੀਅਨ ਦੀਆਂ ਕੰਪਨੀਆਂ ਸਮੇਤ ਅਰਧ ਸੈਨਿਕ ਬਲ ਦੀਆਂ 43 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹਰੇਕ ਹਲਕੇ ਵਿੱਚ ਅਰਧ ਸੈਨਿਕ ਬਲ ਦੀ ਤਤਕਾਲ ਪ੍ਰਤੀਕਿਰਿਆ ਟੀਮ ਵੀ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਪੁਲਿਸ ਵੀ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੇ ਪ੍ਰਵਾਹ ਨੂੰ ਰੋਕਣ ਲਈ ਡੀ.ਆਰ.ਆਈ., ਐਨ.ਸੀ.ਬੀ. ਅਤੇ ਆਬਕਾਰੀ ਵਿਭਾਗ ਨਾਲ ਲਗਾਤਾਰ ਸੰਪਰਕ ਵਿੱਚ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਸੀ.ਆਈ.ਏ ਟੀਮ ਵੱਲੋਂ ਲਾਡੋਵਾਲ ਖੇਤਰ ਵਿੱਚ ਸਤਲੁਜ ਦਰਿਆ ਦੇ ਕੰਢੇ ਤੋਂ 95,000 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਨਸ਼ਟ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਜ਼ਿਲ੍ਹਾ ਲੁਧਿਆਣਾ ਵਿੱਚ 5 ਸੀਨੀਅਰ ਆਈਏਐਸ ਅਫ਼ਸਰਾਂ ਨੂੰ ਜਨਰਲ ਅਬਜ਼ਰਵਰ, 6 ਸੀਨੀਅਰ ਆਈਆਰਐਸ ਅਫ਼ਸਰਾਂ ਨੂੰ ਖਰਚਾ ਨਿਗਰਾਨ ਅਤੇ 3 ਆਈਪੀਐਸ ਅਫ਼ਸਰਾਂ ਨੂੰ ਪੁਲੀਸ ਅਬਜ਼ਰਵਰ ਵਜੋਂ ਤਾਇਨਾਤ ਕੀਤਾ ਹੈ। publive-image -PTC News-
fir punjab-news punjab-politics simarjit-singh-bains punjab-update police-commissioner gurpreet-singh-bhullar punjab-elections-2022 dc-ludhiana punjab-assembly-elections political-fight
Advertisment

Stay updated with the latest news headlines.

Follow us:
Advertisment