ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ, ਗੈਂਗਸਟਰ ਰਾਣਾ ਕੰਧੋਵਾਲੀਆ 'ਤੇ ਜਾਨਲੇਵਾ ਹਮਲਾ
ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਵੱਡੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ, ਜਿਥੇ ਗੈਂਗਸਟਰ ਰਾਣਾ ਕੰਧੋਵਾਲੀਆ 'ਤੇ ਜਾਨਲੇਵਾ ਹਮਲਾ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਕੇ.ਡੀ ਹਸਪਤਾਲ ਦੇ ਅੰਦਰ ਅਣਪਛਾਤੇ ਲੋਕਾਂ ਵੱਲੋਂ ਗੈਂਗਸਟਰ 'ਤੇ ਗੋਲੀਆਂ ਚਲਾ ਦਿੱਤੀਆਂ ਹਨ, ਜਿਸ ਦੌਰਾਨ ਗੈਂਗਸਟਰ ਨੂੰ ਇਲਾਜ ਲਈ ਹਸਪਤਾਲ 'ਤੇ ਭਰਤੀ ਕਰਵਾਇਆ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਹਮਲਾ ਜੱਗੂ ਭਗਵਾਨਪੁਰੀਆ ਦੀ ਗੈਂਗ ਵੱਲੋਂ ਕੀਤਾ ਗਿਆ ਹੈ, ਕਿਉਂਕਿ ਕਿ ਗੈਂਗਸਟਰ ਰਾਣਾ ਕੰਧੋਵਾਲੀਆ ਦੀ ਜੱਗੂ ਭਗਵਾਨਪੁਰੀਆ ਨਾਲ ਪੁਰਾਣੀ ਰੰਜਿਸ਼ ਸੀ।
ਹੋਰ ਪੜ੍ਹੋ: ਬੇਰੁਜ਼ਗਾਰ ਮੋਰਚੇ ਦੀ ਮੀਟਿੰਗ ਮੁੜ ਬੇਸਿੱਟਾ, ਜਲਦੀ ਮੋਤੀ ਮਹਿਲ ਦਾ ਘਿਰਾਓ ਕਰਨ ਦਿੱਤੀ ਚੇਤਾਵਨੀ !
ਫਿਲਹਾਲ ਅਜੇ ਤੱਕ ਰਾਣਾ ਕੰਧੋਵਾਲੀਆ ਦੇ ਮਾਰੇ ਜਾਣ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ। ਉਧਰ ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਕਰ ਦਿੱਤੀ ਹੈ।
-PTC News