Sun, Dec 21, 2025
Whatsapp

13 ਸਾਲਾ ਗੂੰਗੀ ਤੇ ਬੋਲੀ ਲੜਕੀ ਨਾਲ ਜ਼ਬਰ ਜਨਾਹ ਤੋਂ ਬਾਅਦ ਕਤਲ, ਖੇਤਾਂ 'ਚੋਂ ਮਿਲੀ ਲਾਸ਼

Reported by:  PTC News Desk  Edited by:  Shanker Badra -- March 10th 2020 08:08 PM
13 ਸਾਲਾ ਗੂੰਗੀ ਤੇ ਬੋਲੀ ਲੜਕੀ ਨਾਲ ਜ਼ਬਰ ਜਨਾਹ ਤੋਂ ਬਾਅਦ ਕਤਲ, ਖੇਤਾਂ 'ਚੋਂ ਮਿਲੀ ਲਾਸ਼

13 ਸਾਲਾ ਗੂੰਗੀ ਤੇ ਬੋਲੀ ਲੜਕੀ ਨਾਲ ਜ਼ਬਰ ਜਨਾਹ ਤੋਂ ਬਾਅਦ ਕਤਲ, ਖੇਤਾਂ 'ਚੋਂ ਮਿਲੀ ਲਾਸ਼

13 ਸਾਲਾ ਗੂੰਗੀ ਤੇ ਬੋਲੀ ਲੜਕੀ ਨਾਲ ਜ਼ਬਰ ਜਨਾਹ ਤੋਂ ਬਾਅਦ ਕਤਲ, ਖੇਤਾਂ 'ਚੋਂ ਮਿਲੀ ਲਾਸ਼:ਫਿਲੌਰ  : ਦੇਸ਼ ਵਿਚ ਮਾਸੂਮ ਬੱਚੀਆਂ ਨਾਲ ਜਬਰ-ਜ਼ਨਾਹ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਹਾਲਤ ਇਹੋ ਜਿਹੇ ਹਨ ਕਿ ਨਿੱਕੀਆਂ -ਨਿੱਕੀਆਂ ਬੱਚੀਆਂ ਤੱਕ ਨੂੰ ਦਰਿੰਦੇ ਆਪਣੀ ਹਵਸ ਦਾ ਸ਼ਿਕਾਰ ਬਣਾ ਰਹੇ ਹਨ। ਅਜਿਹਾ ਹੀ ਤਾਜ਼ਾ ਮਾਮਲਾਫਿਲੌਰ ਦੇ ਨਜ਼ਦੀਕ ਪਿੰਡ ਤਲਵਨ 'ਚ ਤੋਂ ਸਾਹਮਣੇ ਆਇਆ ਹੈ। ਜਿੱਥੇ ਜਲੰਧਰ ਦੇ ਪਿੰਡ ਤਲਵਨ ਵਿਖੇ ਇਕ ਨਾਬਾਲਿਗ ਲੜਕੀ ਦੀ ਸ਼ੱਕੀ ਹਾਲਾਤ 'ਚ ਲਾਸ਼ ਮਿਲੀ ਹੈ। [caption id="attachment_394497" align="aligncenter" width="300"]Deaf Dumb Minor Girl Rape After Murder In Village Talwan Near Phillaur, Recovered Deathbody 13 ਸਾਲਾ ਗੂੰਗੀ ਤੇ ਬੋਲੀ ਲੜਕੀ ਨਾਲ ਜ਼ਬਰ ਜਨਾਹ ਤੋਂ ਬਾਅਦ ਕਤਲ, ਖੇਤਾਂ 'ਚੋਂ ਮਿਲੀ ਲਾਸ਼[/caption] ਮਿਲੀ ਜਾਣਕਾਰੀ ਅਨੁਸਾਰ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ 13 ਸਾਲਾ ਲੜਕੀ  ਬੋਲ ਤੇ ਸੁਣ ਨਹੀਂ ਸਕਦੀ ਹੈ। ਉਹ ਸੋਮਵਾਰ ਸ਼ਾਮ ਨੂੰ ਕਰੀਬ 7-8 ਵਜੇ ਦੁਕਾਨ ਤੋਂ ਸਮਾਨ ਲੈਣ ਗਈ ਸੀ ਪਰ ਮੁੜ ਕੇ ਵਾਪਸ ਘਰ ਨਹੀਂ ਪਰਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਲੜਕੀ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਪਰ ਲੜਕੀ ਕਿਤੇ ਵੀ ਨਹੀਂ ਮਿਲੀ। [caption id="attachment_394496" align="aligncenter" width="300"]Deaf Dumb Minor Girl Rape After Murder In Village Talwan Near Phillaur, Recovered Deathbody 13 ਸਾਲਾ ਗੂੰਗੀ ਤੇ ਬੋਲੀ ਲੜਕੀ ਨਾਲ ਜ਼ਬਰ ਜਨਾਹ ਤੋਂ ਬਾਅਦ ਕਤਲ, ਖੇਤਾਂ 'ਚੋਂ ਮਿਲੀ ਲਾਸ਼[/caption] ਦੱਸਿਆ ਜਾਂਦਾ ਹੈ ਕਿ ਅੱਜ ਸਵੇਰੇ ਪਿੰਡ ਦੇ ਬਾਹਰ ਖੇਤਾਂ 'ਚੋਂ ਉਸ ਦੀ ਲਾਸ਼ ਮਿਲੀ ਹੈ। ਪਰਿਵਾਰਕ ਮੈਂਬਰਾਂ ਨੇ ਸ਼ੱਕ ਜਤਾਇਆ ਹੈ ਕਿ ਉਨ੍ਹਾਂ ਦੀ ਲੜਕੀ ਦਾ ਬਲਾਤਕਾਰ ਕਰਕੇ ਉਸ ਦਾ ਕਤਲ ਕਰਕੇ ਲਾਸ਼ ਖੇਤਾਂ 'ਚ ਸੁੱਟੀ ਗਈ ਹੈ। ਇਸ ਮਾਮਲੇ ਬਾਰੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ ਹੈ। [caption id="attachment_394497" align="aligncenter" width="300"]Deaf Dumb Minor Girl Rape After Murder In Village Talwan Near Phillaur, Recovered Deathbody 13 ਸਾਲਾ ਗੂੰਗੀ ਤੇ ਬੋਲੀ ਲੜਕੀ ਨਾਲ ਜ਼ਬਰ ਜਨਾਹ ਤੋਂ ਬਾਅਦ ਕਤਲ, ਖੇਤਾਂ 'ਚੋਂ ਮਿਲੀ ਲਾਸ਼[/caption] ਇਸ ਮੌਕੇ 'ਤੇ ਪੁੱਜੇ ਫਿਲੌਰ ਦੇ ਡੀ.ਐਸ.ਪੀ. ਦਵਿੰਦਰ ਅੱਤਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਤਲਵਨ 'ਚ ਇੱਕ ਨਾਬਾਲਿਗ ਲੜਕੀ ਦੀ ਲਾਸ਼ ਖੇਤਾਂ 'ਚੋਂ ਮਿਲੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ। -PTCNews


Top News view more...

Latest News view more...

PTC NETWORK
PTC NETWORK