ਕੋਰੋਨਾ ਕਾਰਨ ਮਹਾਰਾਸ਼ਟਰ ‘ਚ ਇੱਕ ਹੋਰ ਮੌਤ

Coronavirus

ਮੁੰਬਈ: ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਭਾਰਤ ‘ਚ ਵੀ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ ਤੇ ਆਏ ਦਿਨ ਲੋਕ ਮੌਤ ਦੇ ਘਾਟ ਉਤਰ ਰਹੇ ਹਨ।

ਮਿਲੀ ਜਾਣਕਾਰੀ ਮੁਤਾਬਕ ਮਹਾਰਾਸ਼ਟਰ ‘ਚ ਕੋਰੋਨਾ ਵਾਇਸ ਨਾਲ ਤੀਜੀ ਮੌਤ ਹੋ ਗਈ ਹੈ। ਮਰਨ ਵਾਲਾ ਫਿਲੀਪੀਨਜ਼ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਮੌਤ ਐਤਵਾਰ ਨੂੰ ਹੋਈ ਸੀ। ਹਾਲਾਂਕਿ ਉਹ ਪਹਿਲੇ ਕੋਰੋਨਾ ਪੋਜ਼ੀਟਿਵ ਸੀ ਪਰ ਬਾਅਦ ‘ਚ ਨੈਗੇਟਿਵ ਹੋ ਗਿਆ ਸੀ।

ਹੋਰ ਪੜ੍ਹੋ:ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਮਾਮਲੇ ‘ਚ ਕੈਪਟਨ ਅਮਰਿੰਦਰ ਸਿੰਘ ਬਰੀ 

ਇਸ ਤੋਂ ਬਾਅਦ ਉਸ ਨੂੰ ਮੁੰਬਈ ਦੇ ਕਸਤੂਰਬਾ ਹਸਪਤਾਲ ਤੋਂ ਪ੍ਰਾਈਵੇਟ ਹਸਪਤਾਲ ‘ਚ ਸ਼ਿਫਟ ਕੀਤਾ ਗਿਆ ਸੀ। ਡਾਕਟਰਾਂ ਦਾ ਕਹਿਣਾ ਹੈ ਕਿ ਗੁਰਦਾ ਫੇਲ ਹੋ ਜਾਣ ਅਤੇ ਸਾਹ ਲੈਣ ‘ਚ ਪਰੇਸ਼ਾਨੀ ਕਾਰਨ ਉਸ ਦੀ ਮੌਤ ਹੋਈ ਹੈ। ਕੋਵਿਡ-19 ਨਾਲ ਮਹਾਰਾਸ਼ਟਰ ‘ਚ ਹੁਣ ਤੱਕ ਤਿੰਨ ਮੌਤਾਂ ਹੋ ਚੁੱਕੀਆਂ ਹਨ।

-PTC News