ਕਰਜ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਤੀ-ਪਤਨੀ ਦੀ ਮੌਤ
ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਉਸ ਦੇ ਪਿਤਾ ਦੇ ਸਿਰ ਉਤੇ ਕਰਜ਼ ਸੀ ਜਿਸ ਕਾਰਨ ਉਸ ਦੇ ਮਾਂ-ਪਿਓ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਸੀ। ਇਸ ਤੋਂ ਬਾਅਦ ਜਿਵੇਂ ਹੀ ਉਨ੍ਹਾਂ ਨੇ ਆਪਣੇ ਉਸ ਨੂੰ ਜ਼ਹਿਰੀਲੀ ਚੀਜ਼ ਪਿਲਾਉਣੀ ਚਾਹੀ ਤਾਂ ਉਹ ਬਾਹਰ ਭੱਜ ਆਇਆ ਤੇ ਰੌਲਾ ਪਾ ਕੇ ਉਸ ਨੂੰ ਸਾਰਿਆਂ ਨੂੰ ਦੱਸਿਆ। ਹਾਲਾਂਕਿ ਇਸ ਨਾਲ ਬੱਚੇ ਦੇ ਮਾਂ ਪਿਓ ਦੀ ਮੌਤ ਹੋ ਗਈ ਹੈ। ਇਸ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਮਾਮਲੇ ਸਬੰਧੀ ਮ੍ਰਿਤਕ ਦੇ ਪੁੱਤਰ ਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਬੀਤੇ ਦਿਨ ਕਿਸਾਨ ਚਮਕੌਰ ਸਿੰਘ ਤੇ ਉਸ ਦੀ ਪਤਨੀ ਹਰਦੀਪ ਕੌਰ ਨੇ ਕਰਜ਼ੇ ਤੋਂ ਤੰਗ ਆ ਕੇ ਜ਼ਹਿਰ ਨਿਗਲ ਲਿਆ ਸੀ ਤੇ ਉਨ੍ਹਾਂ ਨੇ ਆਪਣੇ 10 ਸਾਲਾ ਇਕਲੌਤੇ ਪੁੱਤਰ ਸਨੀ ਸਿੰਘ ਨੂੰ ਦਵਾਈ ਪਿਲਾਉਣ ਲੱਗੇ ਤਾਂ ਉਸਨੇ ਭੱਜ ਕੇ ਬਾਹਰ ਆ ਕੇ ਰੌਲਾ ਪਾ ਦਿੱਤਾ।
ਪਿੰਡ ਵਾਸੀਆਂ ਨੇ ਕਿਸਾਨ ਪਤੀ-ਪਤਨੀ ਨੂੰ ਇਲਾਜ ਲਈ ਤਲਵੰਡੀ ਸਾਬੋ ਦੇ ਨਿੱਜੀ ਹਸਪਤਾਲ ਵਿੱਚ ਲਿਆਂਦਾ ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਰ ਕੇ ਉਨ੍ਹਾਂ ਨੂੰ ਰੈਫਰ ਕਰ ਦਿੱਤਾ ਗਿਆਂ ਸੀ ਪਰ ਬੀਤੀ ਦਿਨ ਕਿਸਾਨ ਦੀ ਪਤਨੀ ਦੀ ਮੌਤ ਹੋ ਗਈ ਅਤੇ ਬਾਅਦ ਵਿੱਚ ਕਿਸਾਨ ਚਮਕੌਰ ਸਿੰਘ ਦੀ ਵੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਕਰਜ਼ੇ ਤੋਂ ਪਰੇਸ਼ਾਨ ਸੀ ਜਿਸ ਕਰ ਕੇ ਦੋਵਾਂ ਨੇ ਜ਼ਹਿਰੀਲੀ ਵਸਤੂ ਨਿਗਲ ਲਈ ਅਤੇ ਆਪਣੇ ਪੁੱਤਰ ਨੂੰ ਵੀ ਜ਼ਹਿਰ ਪਿਆਉਣ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਭੱਜ ਗਿਆ। ਮ੍ਰਿਤਕ ਕਿਸਾਨ ਚਮਕੌਰ ਸਿੰਘ ਕੋਲ ਮਹਿਜ 3 ਏਕੜ ਜ਼ਮੀਨ ਸੀ ਤੇ ਸਿਰ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਦਾ 8 ਲੱਖ ਦਾ ਕਰਜ਼ਾ ਸੀ ਤੇ ਹਾੜ੍ਹੀ ਦੀ ਫਸਲ ਘੱਟ ਹੋਈ ਸੀ ਜਦਕਿ ਕਰਜ਼ਾ ਲੈਣ ਵਾਲੇ ਘਰ ਵਿਚ ਗੇੜੇ ਮਾਰ ਰਹੇ ਸੀ, ਜਿਸ ਕਾਰਨ ਉਹ ਕਾਫੀ ਪਰੇਸ਼ਾਨ ਸੀ। ਫਿਲਹਾਲ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਮ੍ਰਿਤਕ ਕਿਸਾਨ ਦਾ ਸਾਰਾ ਕਰਜ਼ਾ ਮੁਆਫ ਅਤੇ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ।
ਮੌਕੇ ਉਤੇ ਪਹੁੰਚੀ ਪੁਲਿਸ ਵੱਲੋਂ ਮ੍ਰਿਤਕ ਕਿਸਾਨ ਅਤੇ ਉਸਦੀ ਪਤਨੀ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਕਿਸਾਨ ਵੱਲੋਂ ਕਰਜ਼ੇ ਤੋਂ ਪਰੇਸ਼ਾਨ ਹੋਣ ਕਾਰਨ ਖੁਦਕੁਸ਼ੀ ਕੀਤੀ ਗਈ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਧਾਰਾ 174 ਮਾਮਲੇ ਦੀ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ : ਬਹਾਦੁਰਗੜ੍ਹ 'ਚ ਮਾਲ ਗੱਡੀ ਪਟੜੀ ਤੋਂ ਉਤਰੀ